ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    ਚਰਿੱਤਰ ਪ੍ਰਧਾਨ ਪਾਤਰਾਂ ਦੀ ਜੀਵੰਤ ਕਹਾਣੀ !    ਸੱਚ ਲੱਭਦੀ ਕਵਿਤਾ !    

ਤਿੰਨ ਕਸ਼ਮੀਰੀ ਹਿਰਾਸਤ ’ਚ ਲਏ

Posted On August - 21 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਗਸਤ
ਚੰਡੀਗੜ੍ਹ ਪੁਲੀਸ ਨੇ ਅੱਜ ਤੜਕੇ ਗੁਪਤ ਸੂਚਨਾ ਮਿਲਣ ’ਤੇ ਤਿੰਨ ਸ਼ੱਕੀ ਕਸ਼ਮੀਰੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ। ਚੰਡੀਗੜ੍ਹ ਪੁਲੀਸ ਸਮੇਤ ਹੋਰ ਏਜੰਸੀਆਂ ਵੱਲੋਂ ਇਨ੍ਹਾਂ ਵਿਅਕਤੀਆਂ ਦੀ ਪੁੱਛ-ਪੜਤਾਲ ਕੀਤੀ ਗਈ। ਇਸ ਦੌਰਾਨ ਪਤਾ ਲੱਗਾ ਕਿ ਤਿੰਨੇ ਨੌਜਵਾਨ ਪੁਲਵਾਮਾ (ਜੰਮੂ-ਕਸ਼ਮੀਰ) ਦੇ ਵਸਨੀਕ ਹਨ। ਸੂਤਰਾਂ ਅਨੁਸਾਰ ਪੁਲੀਸ ਨੂੰ ਖੁਫੀਆ ਏਜੰਸੀਆਂ ਤੋਂ ਸੂਚਨਾ ਮਿਲੀ ਸੀ ਕਿ ਤਿੰਨ ਸ਼ੱਕੀ ਕਸ਼ਮੀਰੀ ਵਿਅਕਤੀ ਚਿੱਟੇ ਰੰਗ ਦੀ ਕਾਰ ਰਾਹੀਂ ਪਠਾਨੋਕਟ ਤੋਂ ਚੰਡੀਗੜ੍ਹ੍ ਆਏ ਹਨ। ਚੰਡੀਗੜ੍ਹ ਪੁਲੀਸ ਨੇ ਇਨ੍ਹਾਂ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ ਅਤੇ ਇਨ੍ਹਾਂ ਵਿਅਕਤੀਆਂ ਦੀ ਕਾਰ ਸੈਕਟਰ-34 ਸਥਿਤ ਇਕ ਹੋਟਲ ਦੇ ਬਾਹਰ ਪਾਰਕ ਕੀਤੀ ਹੋਈ ਮਿਲੀ। ਪੁਲੀਸ ਨੇ ਇਸ ਹੋਟਲ ਵਿਚੋਂ ਤਿੰਨਾਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸੈਕਟਰ-34 ਦੇ ਥਾਣੇ ਵਿਚ ਲਿਆ ਕਿ ਪੁੱਛ-ਪੜਤਾਲ ਕੀਤੀ। ਚੰਡੀਗੜ੍ਹ ਪੁਲੀਸ ਦੇ ਪੀਆਰਓ ਡੀਐੱਸਪੀ ਚਰਨਜੀਤ ਸਿੰਘ ਵਿਰਕ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ ਨੌਜਵਾਨਾਂ ਬਾਰੇ ਕਿਸੇ ਤਰਾਂ ਦੀ ਗਲਤ ਜਾਣਕਾਰੀ ਨਹੀਂ ਮਿਲੀ। ਸਥਾਨਕ ਪੁਲੀਸ ਇਨ੍ਹਾਂ ਵਿਅਕਤੀਆਂ ਬਾਰੇ ਕਸ਼ਮੀਰ ਦੇ ਸਬੰਧਤ ਥਾਣੇ ਤੋਂ ਜਾਣਕਾਰੀ ਹਾਸਲ ਕਰ ਰਹੀ ਹੈ। ਕਸ਼ਮੀਰ ਤੋਂ ਜਾਣਕਾਰੀ ਮਿਲਣ ਮਗਰੋਂ ਹੀ ਇਨ੍ਹਾਂ ਵਿਅਕਤੀਆਂ ਬਾਰੇ ਅਗਲੀ ਕਾਰਵਾਈ ਕੀਤੀ ਜਾਵੇਗੀ।

 


Comments Off on ਤਿੰਨ ਕਸ਼ਮੀਰੀ ਹਿਰਾਸਤ ’ਚ ਲਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.