ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਦਰਿਆਈ ਪਾਣੀ ਵਿਵਾਦ (ਸੋਧ) ਬਿੱਲ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ: ਅਕਾਲੀ ਦਲ

Posted On August - 5 - 2019

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 4 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਤਰ ਰਾਜੀ ਦਰਿਆਈ ਪਾਣੀ ਵਿਵਾਦ (ਸੋਧ) ਬਿੱਲ 2019 ਬਾਰੇ ਚਰਚਾ ਕਰਨ ਲਈ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ। ਇਸ ਮੀਟਿੰਗ ਵਿਚ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਇਹ ਬਿੱਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਅਕਾਲੀ ਦਲ ਦੀ ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਪਾਰਟੀ ਨੇ ਹਮੇਸ਼ਾਂ ਹੀ ਪੰਜਾਬੀ ਦੇ ਪਾਣੀਆਂ ਦੀ ਰਾਖੀ ਲਈ ਡੱਟ ਕੇ ਪਹਿਰਾ ਦਿੱਤਾ ਹੈ ਅਤੇ ਇਹ ਹਰ ਹੀਲੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨਾ ਜਾਰੀ ਰੱਖੇਗੀ।
ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਪਾਰਟੀ ਦੇ ਵਫ਼ਦ ਵੱਲੋਂ ਕੱਲ੍ਹ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਮਿਲ ਕੇ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਇਸ ਬਿੱਲ ਨੂੰ ਮੌਜੂਦਾ ਰੂਪ ਵਿਚ ਰਾਜ ਸਭਾ ਵਿਚ ਪਾਸ ਨਾ ਕੀਤਾ ਜਾਵੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਰਿਆਈ ਪਾਣੀ ਦਾ ਇੱਕ ਤੁਪਕਾ ਵੀ ਕਿਸੇ ਦੂਜੇ ਰਾਜ ਨੂੰ ਨਹੀਂ ਦੇਣ ਦੇਵੇਗਾ, ਕਿਉਂਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ।
ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਨਰੇਸ਼ ਗੁਜਰਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ ਅਤੇ ਦਰਬਾਰਾ ਸਿੰਘ ਗੁਰੂ ਹਾਜ਼ਰ ਸਨ। ਅਕਾਲੀ ਦਲ ਦੀ ਕੋਰ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅੰਤਰ ਰਾਜੀ ਦਰਿਆਈ ਪਾਣੀ ਵਿਵਾਦ (ਸੋਧ) ਬਿਲ 2019 ਪੰਜਾਬ ਦੇ ਲੋਕਾਂ ਦੇ ਦਰਿਆਈ ਪਾਣੀਆਂ ਉੱਤੇ ਹੱਕਾਂ ਨੂੰ ਹੋਰ ਸੀਮਤ ਕਰ ਦੇਵੇਗਾ।

 


Comments Off on ਦਰਿਆਈ ਪਾਣੀ ਵਿਵਾਦ (ਸੋਧ) ਬਿੱਲ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ: ਅਕਾਲੀ ਦਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.