ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਦਿੱਲੀ ਵਿਚ ਮੰਦਰ ਤੋੜਨ ਵਿਰੁੱਧ ਰਵਿਦਾਸ ਭਾਈਚਾਰੇ ਵਲੋਂ ਪ੍ਰਦਰਸ਼ਨ

Posted On August - 12 - 2019

ਡੀ.ਪੀ.ਐੱਸ ਬੱਤਰਾ
ਸਮਰਾਲਾ, 11 ਅਗਸਤ

ਅਮਲੋਹ ਵਿਚ ਨਾਅਰੇਬਾਜ਼ੀ ਕਰਦੇ ਹੋਏ ਰਵਿਦਾਸ ਭਾਈਚਾਰੇ ਦੇ ਲੋਕ।

ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਵਿਰੁੱਧ ਰੋਸ ਵਿਖਾਵਾ ਕਰਦੇ ਹੋਏ ਨੈਸ਼ਨਲ ਹਾਈਵੇਅ ਜਾਮ ਰੱਖਿਆ। ਇਸ ਦੌਰਾਨ ਰੋਸ ਮਾਰਚ ਵੀ ਕੀਤਾ ਗਿਆ। ਇਸ ਦੌਰਾਨ ਅੰਬੇਦਕਰ ਟਾਈਗਰ ਫੋਰਸ, ਬੇਗਮਪੁਰਾ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਸੁਖਵਿੰਦਰ ਸਿੰਘ ਪੱਬਮਾ, ਭਜਨ ਸਿੰਘ, ਲਖਵੀਰ ਸਿੰਘ ਘਰਖਣਾ, ਇੰਦਰ ਸਿੰਘ ਮੰਡਿਆਲਾ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਲਿਤ ਸਮਾਜ ਨੂੰ ਦਬਾਉਣ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਰਵਿਦਾਸ ਭਾਈਚਾਰਾ ਵਿਰੋਧ ਪ੍ਰਦਰਸ਼ਨ ਕਰਦਾ ਰਹੇਗਾ। ਇਸ ਤੋਂ ਪਹਿਲਾਂ ਰਵਿਦਾਸ ਭਾਈਚਾਰੇ ਦੇ ਆਗੂਆਂ ਨੇ ਸਥਾਨਕ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਆਪਣੇ ਮੰਗ ਪੱਤਰ ਵਿਚ ਤੁਗਲਕਾਬਾਦ ਦਿੱਲੀ ਗੁਰੂ ਰਵਿਦਾਸ ਮੰਦਰ ਦੀ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ।

ਅਮਲੋਹ ਵਿਚ ਨਾਅਰੇਬਾਜ਼ੀ
ਅਮਲੋਹ (ਰਾਮ ਸਰਨ ਸੂਦ): ਪਿਛਲੇ ਦਿਨੀਂ ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਵਿਰੁੱਧ ਅੱਜ ਅਮਲੋਹ ਵਿਚ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿਘ ਅਮਲੋਹ, ਹੰਸਰਾਜ ਮਾਹੀ, ਸੋਹਣ ਸਿੰਘ ਸਾਬਕਾ ਕੌਸਲਰ, ਅੱਛਰ ਸਿੰਘ, ਵਾਲਮੀਕਿ ਸਮਾਜ ਦੇ ਲਾਲ ਚੰਦ ਕਾਲਾ, ਸੁਖਵਿੰਦਰ ਸੁੱਖੀ, ਸੁਖਵਿੰਦਰ ਕੌਰ, ਬਲਜਿੰਦਰ ਸਿੰਘ ਘੁਕਰੀ, ਹਰਬੰਸ ਸਿੰਘ, ਬੂਟਾ ਅਮਲੋਹ, ਮੇਵਾ ਸਿੰਘ, ਗੁਰਮੁੱਖ ਸਿੰਘ, ਗੁਰਮੀਤ ਸਿੰਘ, ਭਾਗ ਸਿੰਘ ਹਾਜ਼ਰ ਸਨ।

 


Comments Off on ਦਿੱਲੀ ਵਿਚ ਮੰਦਰ ਤੋੜਨ ਵਿਰੁੱਧ ਰਵਿਦਾਸ ਭਾਈਚਾਰੇ ਵਲੋਂ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.