ਸਰਕਾਰੇ ਤੇਰੇ ਕੰਮ ਅਵੱਲੇ, ਮਾਸੂਮ ਵਿਚਾਰੇ ਠੰਢ ਨੇ ਝੰਬੇ !    ਸਿਆਲ ਵਿੱਚ ਸਾਹ ਪ੍ਰਣਾਲੀ ਦੀਆਂ ਸਮੱਸਿਆਵਾਂ !    ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਕਰਨ ਦਾ ਪੈਮਾਨਾ ਕਿਹੜਾ ਹੋਵੇ !    ਨਾਮੁਰਾਦ ਰੋਗ ਖ਼ਿਲਾਫ਼ ਪਲਸ ਪੋਲੀਓ ਮੁਹਿੰਮ !    ਅਹਿਮਦਾਬਾਦ-ਮੁੰਬਈ ਤੇਜਸ ਐਕਸਪ੍ਰੈਸ ਅੱਜ ਹੋਵੇਗੀ ਸ਼ੁਰੂ !    ਮਿਖਾਈਲ ਮਿਸ਼ੁਸਤਿਨ ਹੋਣਗੇ ਰੂਸ ਦੇ ਨਵੇਂ ਪ੍ਰਧਾਨ ਮੰਤਰੀ !    ਮਿਡ-ਡੇਅ ਮੀਲ ਵਰਕਰਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ਰੈਲੀ 19 ਨੂੰ !    32 ਲੱਖ ਤੋਂ ਵੱਧ ਦਾ ਘਪਲਾ ਕਰਨ ਵਾਲੇ ਸੁਸਾਇਟੀ ਸਕੱਤਰ ਵਿਰੁੱਧ ਸਾਲ ਬਾਅਦ ਕੇਸ ਦਰਜ !    ਪੰਜਾਬ ਸਰਕਾਰ ਵੱਲੋਂ 370 ਕਰੋੜ ਰੁਪਏ ਜਾਰੀ !    ਛੁੱਟੀ ਦੇ ਫਰਜ਼ੀ ਪੱਤਰ ਨੇ ਭੰਬਲਭੂਸੇ ’ਚ ਪਾਏ ਲੋਕ !    

ਦਿੱਲੀ ਸਰਕਾਰ ਪ੍ਰਕਾਸ਼ ਪੁਰਬ ਸਮਾਗਮਾਂ ’ਤੇ ਖਰਚੇਗੀ 10 ਕਰੋੜ ਰੁਪਏ

Posted On August - 14 - 2019

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਅਗਸਤ
ਦਿੱਲੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ ਵਿਚ ਪ੍ਰੋਗਰਾਮਾਂ ਲਈ ਦਿੱਲੀ ਸਰਕਾਰ ਅਲੱਗ ਤੋਂ 10 ਕਰੋੜ ਰੁਪਏ ਦਾ ਫੰਡ ਮੁਹੱਈਆ ਕਰਾਏਗੀ।
ਇਸਦੇ ਨਾਲ ਹੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਪੰਜਾਬੀ ਚੇਅਰ ਸਥਾਪਿਤ ਕਰਨ ਲਈ ਛੇਤੀ ਹੀ ਕੈਬਿਨੇਟ ਵਿਚ ਪ੍ਰਸਤਾਵ ਪਾਸ ਕੀਤਾ ਜਾਏਗਾ। ਇਹ ਫ਼ੈਸਲੇ ਅੱਜ ਉੱਪ-ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਵਿਚ ਪੰਜਾਬੀ ਅਕਾਦਮੀ ਦੀ ਗਵਰਨਿੰਗ ਕੌਂਸਲ ਨਾਲ ਹੋਈ ਬੈਠਕ ਵਿਚ ਲਏ ਗਏ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਪੰਜਾਬੀ ਚੇਅਰ ਲਈ ਕੈਬਿਨੇਟ ਜਲਦੀ ਫ਼ੈਸਲਾ ਕਰੇਗੀ।
ਪੰਜਾਬੀ ਅਕਾਦਮੀ ਦਿੱਲੀ ਦੀ ਬੇਨਤੀ ’ਤੇ ਉਪ-ਮੁੱਖ ਮੰਤਰੀ ਨੇ ਦਿੱਲੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ’ਤੇ ਅਧਾਰਿਤ ਡਿਜੀਟਲ ਲਾਇਬ੍ਰੇਰੀ/ਮਿਊਜ਼ੀਅਮ ਬਣਾਉਣ ’ਤੇ ਸਹਿਮਤੀ ਪ੍ਰਗਟ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਜਗ੍ਹਾ ਵੇਖਣ ਦੇ ਆਦੇਸ਼ ਦਿੱਤੇ। ਸਾਬਕਾ ਵਿਧਾਇਕ ਅਤੇ ਪੰਜਾਬੀ ਅਕਾਦਮੀ ਦੇ ਉੱਪ ਪ੍ਰਧਾਨ ਜਰਨੈਲ ਸਿੰਘ ਸਹਿਤ ਤਮਾਮ ਅਕਾਦਮੀ ਮੈਂਬਰਾਂ ਨਾਲ ਹੋਈ ਬੈਠਕ ’ਚ ਪੰਜਾਬੀ ਅਧਿਆਪਕਾਂ ਦਾ ਮੁੱਦਾ ਵੀ ਉੱਠਿਆ, ਜਿਸ ’ਤੇ ਉੱਪ-ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਸਦਾ ਹੱਲ ਕੱਢ ਲਿਆ ਜਾਵੇਗਾ ਅਤੇ ਇਸ ਸਬੰਧ ਵਿੱਚ ਸਿੱਖਿਆ ਨਿਰਦੇਸ਼ਾਲਿਆਂ ਨੂੰ ਜ਼ਰੂਰੀ ਨਿਰਦੇਸ਼ ਦੇ ਦਿੱਤੇ ਗਏ ਹਨ।
ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਲਈ ਦਸਤਾਵੇਜ਼ੀ ਫ਼ਿਲਮ, ਨਾਟਕ, ਗੁਰਬਾਣੀ ਸੰਗੀਤ ਸਮਾਗਮ ਕੌਮਾਂਤਰੀ ਸੈਮੀਨਾਰ ਲਾਈਟ ਐਂਡ ਸਾਊਂਡ ਸ਼ੋਅ, ਕੌਫੀ ਟੇਬਲ ਬੁੱਕ ਅਤੇ ਪ੍ਰਦਰਸ਼ਨੀ ਸਮੇਤ ਕਈ ਪ੍ਰੋਗਰਾਮ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰਵਾਏ ਜਾਣਗੇ।
ਬੈਠਕ ਵਿੱਚ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਭ ਦੇ ਸਾਂਝੇ ਸਨ ਅਤੇ ਅੱਜ ਦੇ ਦੌਰ ਵਿੱਚ ਉਨ੍ਹਾਂ ਦੇ ਉਪਦੇਸ਼ਾਂ ਦਾ ਮਹੱਤਵ ਹੋਰ ਵੱਧ ਜਾਂਦਾ ਹੈ। ਉਨ੍ਹਾਂ ਨੇ ਮਾਨਵਤਾ ਦਾ ਸੰਦੇਸ਼ ਦਿੱਤਾ ਅਤੇ ਕੇਵਲ ਸਿੱਖ ਹੀ ਨਹੀਂ ਹੋਰ ਧਰਮਾਂ ਦੇ ਲੋਕ ਵੀ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੇ ਹਨ। ਧਿਆਨ ਰਹੇ ਕਿ ਦਿੱਲੀ ਸਰਕਾਰ ਨੇ ਪੰਜਾਬੀ ਅਕਾਦਮੀ ਦੇ ਜ਼ਰੀਏ ਪ੍ਰਕਾਸ਼ ਦਿਵਸ ਪ੍ਰੋਗਰਾਮਾਂ ਦੀ ਸ਼ੁਰੂਆਤ, ਦਿੱਲੀ ਵਿਧਾਨ ਸਭਾ ਵਿੱਚ ਇੱਕ ਵੱਡੇ ਪ੍ਰੋਗਰਾਮ ਦੇ ਨਾਲ ਕਰ ਦਿੱਤੀ ਸੀ। ਦਿੱਲੀ ਸਰਕਾਰ ਮਹਾਤਮਾ ਗਾਂਧੀ ਦੀ 150ਵੀਂ ਵਰ੍ਹੇਗੰਢ ਮਨਾਏਗੀ। ਦਿੱਲੀ ਸਰਕਾਰ ਨੇ ਸਾਰੀਆਂ ਭਾਸ਼ਾ ਅਕਾਦਮੀਆਂ ਨੂੰ ਮਹਾਤਮਾਂ ਗਾਂਧੀ ਦੀ 150ਵੀਂ ਵਰ੍ਹੇਗੰਢ ‘ਤੇ ਪੂਰੀ ਦਿੱਲੀ ਵਿੱਚ ਪ੍ਰੋਗਰਾਮ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧ ਵਿੱਚ ਉੱਪ-ਮੁੱਖ ਮੰਤਰੀ, ਮਨੀਸ਼ ਸਿਸੋਦੀਆ ਨੇ ਸਾਰੀਆਂ ਅਕਾਦਮੀਆਂਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਉੱਪ ਮੁੱਖ ਮੰਤਰੀ ਇਨ੍ਹਾਂ ਸਾਰੀਆਂ ਅਕਾਦਮੀਆਂ ਦੇ ਪ੍ਰਧਾਨ ਵੀ ਹਨ। ਸਾਰੀਆਂ ਅਕਾਦਮੀਆਂ 2 ਅਕਤੂਬਰ ਦੇ ਆਸ-ਪਾਸ ਪ੍ਰੋਗਰਾਮਾਂ ਦਾ ਆਯੋਜਨ ਕਰਨਗੀਆਂ।


Comments Off on ਦਿੱਲੀ ਸਰਕਾਰ ਪ੍ਰਕਾਸ਼ ਪੁਰਬ ਸਮਾਗਮਾਂ ’ਤੇ ਖਰਚੇਗੀ 10 ਕਰੋੜ ਰੁਪਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.