ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਧਾਰਮਿਕ ਪ੍ਰੀਖਿਆ ਦੇ ਜੇਤੂ ਵਿਦਿਆਰਥੀ ਸਨਮਾਨੇ

Posted On August - 13 - 2019

ਧਾਰਮਿਕ ਪ੍ਰੀਖਿਆ ਵਿੱਚੋਂ ਜੇਤੂ ਵਿਦਿਆਰਥੀ ਪ੍ਰਬੰਧਕਾਂ ਨਾਲ। -ਫੋਟੋ: ਬੱਬੀ

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 12 ਅਗਸਤ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਏ ਗਏ ਧਾਰਮਿਕ ਸਿੱਖਿਆ ਇਮਤਿਹਾਨ ਵਿੱਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਜ਼ਾਫਤ ਦੇ 235 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਸਕੂਲ ਪ੍ਰਿੰਸੀਪਲ ਮਨਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਰੋਪੜ ਅਤੇ ਨਵਾਂ ਸ਼ਹਿਰ ਜ਼ੋਨ ਵਿੱਚ ਮੋਹਰੀ ਸਥਾਨ ਹਾਸਲ ਕੀਤਾ। ਸੰਸਥਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਜ਼ੋਨ ਵਿੱਚੋਂ ਦੂਜਾ, ਗੁਰਪ੍ਰੀਤ ਸਿੰਘ ਤੇ ਸਨਮਨਦੀਪ ਸਿੰਘ ਨੇ ਜ਼ੋਨ ਵਿੱਚੋਂ ਤੀਜਾ ਤੇ ਅਰਸ਼ਪ੍ਰੀਤ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਗੁਰਲੀਨ ਕੌਰ, ਜਸਮੀਨ ਕੌਰ, ਗੁਰਪ੍ਰੀਤ ਕੌਰ, ਅਨਮੋਲਦੀਪ ਸਿੰਘ, ਅਰਸ਼ਪ੍ਰੀਤ ਕੌਰ, ਇੰਦਰਪ੍ਰੀਤ ਕੌਰ, ਨਵਜੋਤ ਕੌਰ ਅਤੇ ਬਰਲੀਨ ਕੌਰ ਨੇ ਉਤਸ਼ਾਹ ਵਧਾਊ ਇਨਾਮ ਪ੍ਰਾਪਤ ਕੀਤੇ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਕਿਤਾਬਾਂ, ਨਗਦ ਰਕਮ ਦੇ ਕੇ ਸਨਮਾਨਿਆ ਗਿਆ। ਡੀ.ਪੀ. ਅਵਤਾਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਧਾਰਮਿਕ ਸਿੱਖਿਆ ਦਾ ਉਚੇਚੇ ਤੌਰ ਤੇ ਪ੍ਰਬੰਧ ਹੈ।


Comments Off on ਧਾਰਮਿਕ ਪ੍ਰੀਖਿਆ ਦੇ ਜੇਤੂ ਵਿਦਿਆਰਥੀ ਸਨਮਾਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.