ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਧਾਰਾ 370 ਰੱਦ ਕਰਨ ਵਿਰੁੱਧ ਤੇ ਕਸ਼ਮੀਰੀਆਂ ਦੇ ਹੱਕ ’ਚ ਆਵਾਜ਼ ਬੁਲੰਦ ਕਰਨ ਦੀ ਅਪੀਲ

Posted On August - 13 - 2019

ਪੱਤਰ ਪ੍ਰੇਰਕ
ਜਗਰਾਉਂ, 12 ਅਗਸਤ
ਇਨਕਲਾਬੀ ਜਥੇਬੰਦੀਆਂ ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਪੰਜਾਬ ਵੱਲੋਂ ਕਸ਼ਮੀਰੀ ਲੋਕਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦੇ ਹੋਏ ਜਾਰੀ ਬਿਆਨ ਰਾਹੀਂ ਕਸ਼ਮੀਰੀ ਲੋਕਾਂ ਦੀ ਰਜ਼ਾ ਨੂੰ ਦਰ ਕਿਨਾਰ ਕਰਕੇ ਧਾਰਾ 370 ਦੇ ਖਾਤਮੇ ਅਤੇ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ਵਿਚ ਵੰਡ ਕੇ ਸਿੱਧੇ ਕੇਂਦਰੀ ਕੰਟਰੋਲ ਹੇਠ ਲਿਆਂਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਦਮਾਂ ਨੇ ਇੱਕ ਵਾਰ ਫਿਰ ਭਾਰਤ ਵਿਚ ਝੂਠੀ ਜਮਹੂਰੀਅਤ ਦੀ ਪੁਸ਼ਟੀ ਕੀਤੀ ਹੈ। ਜਥੇਬੰਦੀ ਦੇ ਆਗੂ ਜਗਮੇਲ ਸਿੰਘ ਨੇ ਕਿਹਾ ਕਿ ਇਹ ਫੈਸਲਾ ਅਤੇ ਫੈਸਲੇ ਨੂੰ ਲਾਗੂ ਕਰਨ ਦਾ ਢੰਗ ਭਾਰਤੀ ਹਕੂਮਤ ਦੇ ਲੋਕ ਵਿਰੋਧੀ ਤੇ ਗੈਰ ਜਮਹੂਰੀ ਕਿਰਦਾਰ ਦੀ ਜਾਹਰਾ ਨੁਮਾਇਸ਼ ਹਨ। ਜਥੇਬੰਦੀਆਂ ਨੇ ਮੁਲਕ ਭਰ ਦੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤੀ ਰਾਜ ਵੱਲੋਂ ਜਬਰ ਦੇ ਜ਼ੋਰ ਤੇ ਕਸ਼ਮੀਰੀ ਲੋਕਾਂ ਦੇ ਸਵੈ ਨਿਰਣੇ ਦੇ ਹੱਕ ਨੂੰ ਤਹਿਸ ਨਹਿਸ ਕਰ, ਰਜ਼ਾ ਅਤੇ ਹਿੱਤਾਂ ਦਾ ਘਾਣ ਕਰਨ ਖ਼ਿਲਾਫ਼ ਆਵਾਜ਼ ਬੁਲੰਦ ਕਰਨ। ਇਹ ਸਾਂਝਾ ਸੰਗਰਾਮ ਹੀ ਅੰਤ ਨੂੰ ਉਨ੍ਹਾਂ ਦੇ ਸਵੈ-ਨਿਰਣੇ ਦੇ ਹੱਕ ਨੂੰ ਪੁਗਾਉਣ ਦੀ ਜਾਮਨੀ ਬਣੇਗਾ।

 


Comments Off on ਧਾਰਾ 370 ਰੱਦ ਕਰਨ ਵਿਰੁੱਧ ਤੇ ਕਸ਼ਮੀਰੀਆਂ ਦੇ ਹੱਕ ’ਚ ਆਵਾਜ਼ ਬੁਲੰਦ ਕਰਨ ਦੀ ਅਪੀਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.