ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਧਾਰਾ 370: ਸਾਬਕਾ ਫੌਜੀ ਅਧਿਕਾਰੀ ਅਤੇ ਨੌਕਰਸ਼ਾਹ ਸੁਪਰੀਮ ਕੋਰਟ ਪੁੱਜੇ

Posted On August - 19 - 2019

ਨਵੀਂ ਦਿੱਲੀ, 18 ਅਗਸਤ
ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਨੂੰ ਰਾਸ਼ਟਰਪਤੀ ਵਜੋਂ ਖਤਮ ਕਰਨ ਦੇ ਹੁਕਮ ਵਿਰੁੱਧ ਜੰਮੂ ਕਸ਼ਮੀਰ ਦੇ ਸੇਵਾਮੁਕਤ ਫੌਜੀ ਅਧਿਕਾਰੀਆਂ ਅਤੇ ਅਧਿਕਾਰੀਆਂ ਦੇ ਇੱਕ ਸਮੂਹ ਨੇ ਸੁਪਰੀਮ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਰਾਸ਼ਟਰਪਤੀ ਦੇ ਅਧਿਕਾਰਾਂ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਤਾਜ਼ਾ ਪਟੀਸ਼ਨ ਜੰਮੂ ਕਸ਼ਮੀਰ ਦੇ ਮਸਲੇ ਦੇ ਗੱਲਬਾਤ ਰਾਹੀਂ ਹੱਲ ਕਰਨ ਲਈ ਸਾਲ (2010-11) ਗ੍ਰਹਿ ਮੰਤਰਾਲੇ ਦੇ ਸਾਬਕਾ ਸਾਲਸਕਾਰਾਂ ਜਿਨ੍ਹਾਂ ਵਿੱਚ ਪ੍ਰੋਫੈਸਰ ਰਾਧਾ ਕੁਮਾਰ, ਜੰਮੂ ਕਸ਼ਮੀਰ ਕੇਡਰ ਦੇ ਸਾਬਕਾ ਆਈਏਐੱਸ ਅਧਿਕਾਰੀ ਹਿੰਦਾਲ ਹੈਦਰ ਤਯਬਜੀ, ਸਾਬਕਾ ਏਅਰ ਮਾਰਸ਼ਲ ਕਪਿਲ ਕਾਕ, ਮੇਜਰ ਜਨਰਲ (ਸੇਵਾਮੁਕਤ) ਅਸ਼ੋਕ ਮਹਿਤਾ, ਪੰਜਾਬ ਕੇਡਰ ਦੇ ਸਾਬਕਾ ਆਈਏਐੱਸ ਅਧਿਕਾਰੀ ਅਮਿਤਾਭ ਪਾਂਡੇ, ਕੇਰਲ ਕੇਡਰ ਦੇ ਸਾਬਕਾ ਆਈਏਐੱਸ ਅਧਿਕਾਰੀ ਗੋਪਾਲ ਪਿੱਲੈ ਜੋ ਕਿ 2011 ਵਿੱਚ ਕੇਂਦਰੀ ਗ੍ਰਹਿ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ, ਸ਼ਾਮਲ ਹਨ। ਇਨ੍ਹਾਂ ਨੇ ਮੰਗ ਕੀਤੀ ਹੈ ਕਿ ਪੰਜ ਅਗਸਤ ਨੂੰ ਜਾਰੀ ਕੀਤੇ ਰਾਸ਼ਟਰਪਤੀ ਦੇ ਹੁਕਮਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹ ਗੈਰ ਸੰਵਿਧਾਨਕ, ਗੈਰਵਾਜਬ ਅਤੇ ਬੇਲੋੜੇ ਹਨ। ਇਸ ਪਟੀਸ਼ਨ ਵਿੱਚ ਜੰਮੂ ਕਸ਼ਮੀਰ ਸਬੰਧੀ ਕੀਤੇ ਫੈਸਲਿਆਂ ਵਿੱਚ ਸੂਬੇ ਦੇ ਲੋਕਾਂ ਦੀ ਸ਼ਮੂਲੀਅਤ ਨਾ ਹੋਣ ਦਾ ਪੱਖ ਰੱਖਿਆ ਗਿਆ ਹੈ। ਇਨ੍ਹਾਂ ਨੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ (ਪੁਨਰਗਠਨ) ਐਕਟ 2019 ਨੂੰ ਵੀ ਰੱਦ ਕੀਤਾ ਜਾਵੇ ਕਿਉਂਕਿ ਇਹ ਗੈਰਸੰਵਿਧਾਨਕ ਹੈ।

-ਪੀਟੀਆਈ


Comments Off on ਧਾਰਾ 370: ਸਾਬਕਾ ਫੌਜੀ ਅਧਿਕਾਰੀ ਅਤੇ ਨੌਕਰਸ਼ਾਹ ਸੁਪਰੀਮ ਕੋਰਟ ਪੁੱਜੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.