ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਦੋਸ਼ ਲਾ ਕੇ ਜ਼ਹਿਰ ਪੀਤਾ

Posted On August - 12 - 2019

ਅਸ਼ੋਕ ਸੀਕਰੀ
ਗੁਰੂਹਰਸਹਾਏ, 11 ਅਗਸਤ
ਇੱਥੇ ਅੱਜ ਨਗਰ ਕੌਂਸਲ ਦੀ ਸਾਬਕਾ ਉਪ ਪ੍ਰਧਾਨ ਨੇ ਪੁਲੀਸ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਲਾਉਣ ਮਗਰੋਂ ਜ਼ਹਿਰ ਪੀ ਲਈ। ਵੇਰਵਿਆਂ ਮੁਤਾਬਕ ਸਾਬਕਾ ਉਪ ਪ੍ਰਧਾਨ ਨੀਲਮ ਰਾਣੀ ਦਾ ਪੁੱਤਰ ਵੀ ਨਸ਼ਾ ਲੈਣ ਲੱਗ ਗਿਆ ਸੀ। ਮਹਿਲਾ ਨੇ ਪੁਲੀਸ ਨੂੰ ਫੋਨ ਕਰ ਕੇ ਦੱਸਿਆ ਸੀ ਕਿ ਬਸਤੀ ਗੁਰੂ ਕਰਮ ਸਿੰਘ ਸਥਿਤ ਕਬਰਿਸਤਾਨ ਕੋਲ ਕੁਝ ਲੋਕ ਨਸ਼ਾ ਵੇਚ ਰਹੇ ਹਨ ਤੇ ਉਨ੍ਹਾਂ ਨੂੰ ਤੁਰੰਤ ਆ ਕੇ ਗ੍ਰਿਫ਼ਤਾਰ ਕੀਤਾ ਜਾਵੇ। ਸਾਬਕਾ ਉਪ ਪ੍ਰਧਾਨ ਨੇ ਦੋਸ਼ ਲਾਇਆ ਹੈ ਕਿ ਪੁਲੀਸ ਦੇਰੀ ਨਾਲ ਪੁੱਜੀ ਤੇ ਨਸ਼ਾ ਵੇਚਣ ਵਾਲੇ ਫ਼ਰਾਰ ਹੋ ਗਏ।
ਜਦਕਿ ਐੱਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਪੁਲੀਸ ਟੀਮ ਭੇਜੀ ਗਈ ਸੀ ਪਰ ਉੱਥੇ ਕੋਈ ਮੌਜੂਦ ਨਹੀਂ ਸੀ। ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਹੈ ਕਿ ਜੇ ਸਥਾਨਕ ਪੁਲੀਸ ਸੁਣਵਾਈ ਨਹੀਂ ਕਰ ਰਹੀ ਤਾਂ ਉਨ੍ਹਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਮਹਿਲਾ ਦੀ ਹਾਲਤ ਸਥਿਰ ਹੈ।


Comments Off on ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਦੋਸ਼ ਲਾ ਕੇ ਜ਼ਹਿਰ ਪੀਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.