ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗੇ !    ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ !    ਤਿੰਨ ਕਸ਼ਮੀਰੀ ਹਿਰਾਸਤ ’ਚ ਲਏ !    ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    

ਨਸ਼ਾ ਤਸਕਰੀ: ਮੁਲਜ਼ਮ ਔਰਤਾਂ ਦਾ ਪੁਲੀਸ ਰਿਮਾਂਡ

Posted On August - 14 - 2019

ਨਸ਼ਿਆਂ ਦੇ ਕਾਰੋਬਾਰ ਦੇ ਦੋਸ਼ ਹੇਠ ਪੁਲੀਸ ਵੱਲੋਂ ਫੜੀਆਂ ਗਈਆਂ ਔਰਤਾਂ। -ਫੋਟੋ: ਰਾਜੇਸ਼ ਸੱਚਰ

ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਅਗਸਤ
ਇਥੋਂ ਦੀ ਪੁਲੀਸ ਵੱਲੋਂ ਕੱਲ੍ਹ ਪਿੰਡ ਰਾਜਗੜ੍ਹ ਤੋਂ ਗ੍ਰਿਫ਼ਤਾਰ ਕੀਤੀਆਂ ਗਈਆਂ ਕਥਿਤ ਨਸ਼ਾ ਤਸਕਰ ਔਰਤਾਂ ਨੇ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਕੀਤੇ ਹਨ। ਇਨ੍ਹਾਂ ਵਿਚੋਂ ਮਨਜੀਤ ਕੌਰ ਬੀਟੋ ਦਾ ਪਤੀ ਸੁਰਜੀਤ ਸਿੰਘ ਜੇਲ੍ਹ ਵਿਚ ਬੈਠ ਕੇ ਹੀ ਚਿੱਟੇ ਦਾ ਕਾਰੋਬਾਰ ਚਲਾ ਰਿਹਾ ਸੀ। ਉਸ ਤੋਂ ਮੋਬਾਈਲ ਬਰਾਮਦ ਕਰਨ ਮਗਰੋਂ ਪੁਲੀਸ ਨੇ ਤਿੰਨ ਦਿਨਾਂ ਦਾ ਰਿਮਾਂਡ ਵੀ ਹਾਸਲ ਕਰ ਲਿਆ ਹੈ।
ਗੌਰਤਲਬ ਹੈ ਕਿ ਥਾਣਾ ਪਸਿਆਣਾ ਦੇ ਮੁਖੀ ਹਰਬਿੰਦਰ ਸਿੰਘ ਸਰਕਾਰੀਆ ਤੇ ਟੀਮ ਵੱਲੋਂ ਰਾਜਗੜ੍ਹ ਤੋਂ ਮਨਜੀਤ ਕੌਰ ਬੀਟੋ ਅਤੇ ਅਮਰਜੀਤ ਕੌਰ ਕਾਲ਼ੋ ਨੂੰ ਸਵਾ ਚਾਰ ਕਰੋੜ ਦੀ 850 ਗਰਾਮ ਹੈਰੋਇਨ ਅਤੇ ਪੰਜ ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਬੀਟੋ ਦੀਆਂ ਦੋ ਕੋਠੀਆਂ ਸੀਲ ਕਰ ਦਿੱਤੀਆਂ ਤੇ ਘਰੇਲੂ ਸਾਮਾਨ ਵੀ ਜ਼ਬਤ ਕਰ ਲਿਆ ਹੈ। ਬੀਟੋ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਹੀ ਇੱਕ ਵੱਖਰੇ ਕੇਸ ’ਚ ਪੰਜ ਮਹੀਨਿਆਂ ਤੋਂ ਪਟਿਆਲਾ ਜੇਲ੍ਹ ’ਚ ਬੰਦ ਉਸ ਦਾ ਪਤੀ ਜੇਲ੍ਹ ਵਿਚੋਂ ਹੀ ਰੋਜ਼ਾਨਾ ਫੋਨ ਕਰਕੇ ਨਸ਼ੇ ਦਾ ਕਾਰੋਬਾਰ ਚਲਾਉਣ ਵਿਚ ਉਸ ਦੀ ਮਦਦ ਕਰਦਾ ਰਿਹਾ ਹੈ। ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕਰਨ ’ਤੇ ਜੇਲ੍ਹ ਪ੍ਰਸ਼ਾਸਨ ਨੇ ਸੁਰਜੀਤ ਸਿੰਘ ਤੋਂ ਮੋਬਾਈਲ ਫੋਨ ਬਰਾਮਦ ਕਰਨ ਮਗਰੋਂ ਥਾਣਾ ਤ੍ਰਿਪੜੀ ਵਿਚ ਕੇਸ ਦਰਜ ਕਰਵਾ ਦਿੱਤਾ ਸੀ। ਤਿੰਨ ਦਿਨਾਂ ਦਾ ਰਿਮਾਂਡ ਮਿਲਣ ਮਗਰੋਂ ਪੁਲੀਸ ਨੇ ਅਗਲੇਰੀ ਜਾਂਚ ਵੀ ਆਰੰਭ ਦਿੱਤੀ ਹੈ। ਪੁਲੀਸ ਮੁਤਾਬਿਕ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਇਹ ਦੋਨੋਂ ਪਰਿਵਾਰ ਪਹਿਲਾਂ ਭੁੱਕੀ ਵੇਚਣ ਦਾ ਧੰਦਾ ਕਰਦੇ ਸਨ ਪਰ ਕੁਝ ਸਾਲਾਂ ਤੋਂ ਚਿੱਟੇ (ਹੈਰੋਇਨ) ਦਾ ਕਾਰੋਬਾਰ ਕਰ ਰਹੇ ਸਨ। ਉਹ ਦਿੱਲੀ ਤੋਂ ਮਾਲ ਲਿਆ ਕੇ ਪੰਜਾਬ ਵਿਚ ਵੇਚਦੇ ਸਨ।


Comments Off on ਨਸ਼ਾ ਤਸਕਰੀ: ਮੁਲਜ਼ਮ ਔਰਤਾਂ ਦਾ ਪੁਲੀਸ ਰਿਮਾਂਡ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.