ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਨਸ਼ਾ ਤਸਕਰ ਸਮਾਜ ਦੇ ਸਭ ਤੋਂ ਵੱਡੇ ਦੁਸ਼ਮਣ: ਅਰੁਣਾ ਚੌਧਰੀ

Posted On August - 13 - 2019

ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਰੁਣਾ ਚੌਧਰੀ।

ਸਰਬਜੀਤ ਸਾਗਰ
ਦੀਨਾਨਗਰ, 12 ਅਗਸਤ
ਸੂਬੇ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਮੁਹਿੰਮ ਦੇ ਤਹਿਤ ਅੱਜ ਪੁਲੀਸ ਵਿਭਾਗ ਨੇ ਬਲਾਕ ਦੋਰਾਂਗਲਾ ਦੇ ਪਿੰਡ ਸੱਦਾ ’ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਪਹੁੰਚੇ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਜਿੱਥੇ ਨਸ਼ੇ ਨੂੰ ਜ਼ਿੰਦਗੀ ਤਬਾਹ ਕਰਨ ਵਾਲੀ ਬਿਮਾਰੀ ਦੱਸਿਆ ਉੱਥੇ ਹੀ ਇਸ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਲਈ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਸਮਾਜ ਦੇ ਵੱਡੇ ਦੁਸ਼ਮਣ ਹਨ, ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰ ਬਖ਼ਸ਼ਣਯੋਗ ਨਹੀਂ ਹਨ। ਮੰਤਰੀ ਨੇ ਸੈਮੀਨਾਰ ’ਚ ਹਾਜ਼ਰ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਹੋਰਨਾਂ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਕੇਸ ’ਚ ਸ਼ਾਮਲ ਕਿਸੇ ਵੀ ਵਿਅਕਤੀ ਦੀ ਸਿਫ਼ਾਰਿਸ਼ ਲੈ ਕੇ ਉਨ੍ਹਾਂ ਕੋਲ ਨਾ ਆਉਣ।
ਬੀਬੀ ਚੌਧਰੀ ਨੇ ਕਿਹਾ ਕਿ ਕਦੇ ਪੰਜਾਬ ਦੀ ਪਛਾਣ ਇੱਥੋਂ ਦੇ ਗੱਭਰੂਆਂ ਦੀ ਚੰਗੀ ਸਿਹਤ ਅਤੇ ਉੱਚੇ-ਲੰਮੇ ਕੱਦ ਕਾਠ ਕਾਰਨ ਹੁੰਦੀ ਸੀ ਪਰ ਅੱਜ ਨਸ਼ੇ ਦੀ ਅਲਾਮਤ ਨੇ ਇਸ ਦੀ ਪਛਾਣ ਬਦਲ ਕੇ ਰੱਖ ਦਿੱਤੀ ਹੈ ਜੋ ਪੂਰੇ ਰਾਜ ਲਈ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਅੰਦਰੋਂ ਨਸ਼ੇ ਨੂੰ ਖ਼ਤਮ ਕਰਨ ਦਾ ਬੀੜਾ ਚੁੱਕਿਆ ਹੈ, ਜਿਸ ਤਹਿਤ ਵੱਖ-ਵੱਖ ਥਾਈਂ ਨਸ਼ਾ ਵਿਰੋਧੀ ਸੈਮੀਨਾਰ ਅਤੇ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਉਨ੍ਹਾਂ ਨੂੰ ਨਸ਼ੱਈ ਨੌਜਵਾਨਾਂ ਦੀ ਬੁਰੀ ਸੰਗਤ ਤੋਂ ਬਚਾਉਣ ਲਈ ਗੰਭੀਰ ਹੋਣ। ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਡੀਐੱਸਪੀ ਦੀਨਾਨਗਰ ਮਹੇਸ਼ ਸੈਣੀ ਨੇ ਦਾਅਵਾ ਕੀਤਾ ਕਿ ਨਸ਼ੇ ਦੀ ਚੈਨ ਤੋੜਨ ਲਈ ਪੁਲੀਸ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਚ ਪੁਲੀਸ ਦਾ ਸਹਿਯੋਗ ਕਰਨ। ਇਸ ਦੌਰਾਨ ਪੰਜਾਬ ਪੁਲੀਸ ਦੇ ਮੁਲਾਜ਼ਮ ਤੇ ਗਾਇਕ ਸੁਭਾਸ਼ ਸੂਫ਼ੀ ਨੇ ਆਪਣੇ ਗੀਤਾਂ ਰਾਹੀਂ ਨਸ਼ਿਆਂ ਖ਼ਿਲਾਫ਼ ਜਾਗਰੂਕ ਹੋਣ ਦਾ ਹੋਕਾ ਦਿੱਤਾ। ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।


Comments Off on ਨਸ਼ਾ ਤਸਕਰ ਸਮਾਜ ਦੇ ਸਭ ਤੋਂ ਵੱਡੇ ਦੁਸ਼ਮਣ: ਅਰੁਣਾ ਚੌਧਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.