ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਨਸ਼ੀਲੀਆਂ ਦਵਾਈਆਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

Posted On August - 12 - 2019

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਗਸਤ

ਕਾਬੂ ਕੀਤੇ ਮੁਲਜ਼ਮ ਬਾਰੇ ਜਾਣਕਾਰੀ ਦਿੰਦੀ ਹੋਈ ਲਾਡੂਵਾਲ ਪੁਲੀਸ।

ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਥਾਣਾ ਪੀਏਯੂ ਦੀ ਪੁਲੀਸ ਨੇ ਨੂਰਪੁਰ ਬੇਟ ਵਾਸੀ ਦਲਜੀਤ ਸਿੰਘ ਨੂੰ 180 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ। ਰਿਚਰਡ ਮਸੀਹ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਨਾਕੇ ਦੌਰਾਨ ਪੰਜ ਪੀਰ ਰੋਡ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ 180 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਇਸੇ ਤਰ੍ਹਾਂ ਥਾਣਾ ਲਾਡੋਵਾਲ ਦੀ ਪੁਲੀਸ ਨੇ ਛੋਟੀ ਹੈਬੋਵਾਲ ਵਾਸੀ ਰਵੀ ਪਾਲ ਉਰਫ ਰਵੀ ਨੂੰ ਏਕ ਜੋਤ ਸਤਿਸੰਗ ਘਰ ਲਾਡੂਵਾਲ ਕੋਲੋਂ 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ।
ਇਕ ਹੋਰ ਮਾਮਲੇ ਵਿਚ ਸੂਆ ਪੁਲੀ ਕੂਮਕਲਾਂ ਤੋਂ ਪਿੰਡ ਰਜ਼ੂਲ ਵੱਲ ਜਾ ਰਹੀ ਪੁਲੀਸ ਨੇ ਜਦ ਸ਼ੱਕੀ ਹਾਲਤ ਵਿਚ ਖੜ੍ਹੇ ਵਿਅਕਤੀ ਦੀ ਪੁੱਛ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਹ ਨਸ਼ੀਲਾ ਪਾਊਡਰ ਦੇਣ ਲਈ ਗਾਹਕ ਦੀ ਉਡੀਕ ਕਰ ਰਿਹਾ ਸੀ। ਪੁਲੀਸ ਨੇ ਮੁਲਜ਼ਮ ਗੁਰਦੀਪ ਸਿੰਘ ਦੀ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ’ਚੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ। ਪੁਲੀਸ ਨੇ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

40 ਗ੍ਰਾਮ ਹੈਰੋਇਨ ਸਣੇ ਕਾਬੂ
ਲੁਧਿਆਣਾ (ਨਿੱਜੀ ਪੱਤਰ ਪੇਰਕ): ਐੱਸਟੀਐੱਫ ਪੁਲੀਸ ਵਲੋਂ ਟਿੱਬਾ ਰੋਡ ’ਤੇ ਲਾਏ ਗਏ ਨਾਕੇ ਦੌਰਾਨ ਇੱਕ ਲੋਕਲ ਅਖ਼ਬਾਰ ਦੇ ਸਾਬਕਾ ਪੱਤਰਕਾਰ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਐੱਸਟੀਐੱਫ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਸਬ ਇੰਸਪੈਕਟਰ ਗੁਰਚਰਨ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਨਾਕੇ ਦੌਰਾਨ ਜਦੋਂ ਧਮੋਟੀ ਕਾਲੋਨੀ ਵੱਲੋਂ ਟਿੱਬਾ ਰੋਡ ਨੂੰ ਜਾ ਰਹੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਪਿਛਲੇ ਸਾਲ 8-9 ਮਹੀਨੇ ਇਕ ਲੋਕਲ ਅਖ਼ਬਾਰ ਵਿਚ ਸੂਤਰ ਪੱਤਰਕਾਰ ਵਜੋਂ ਕੰਮ ਕਰਦਾ ਰਿਹਾ ਹੈ।

 


Comments Off on ਨਸ਼ੀਲੀਆਂ ਦਵਾਈਆਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.