ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ

Posted On August - 5 - 2019

ਨਿੱਜੀ ਪੱਤਰ ਪੇ੍ਰਕ
ਫ਼ਿਰੋਜ਼ਪੁਰ, 4 ਅਗਸਤ
ਇਥੋਂ ਦੀ ਬਸਤੀ ਅੰਮ੍ਰਿਤਸਰੀਆਂ ਦੇ ਰਹਿਣ ਵਾਲੇ ਇੱਕ ਨੌਜਵਾਨ ਮਲਕੀਤ ਸਿੰਘ (25) ਦੀ ਅੱਜ ਨਸ਼ੇ ਦੀ ੳਵਰਡੋਜ਼ ਨਾਲ ਮੌਤ ਹੋ ਗਈ। ਮਲਕੀਤ ਦੀ ਲਾਸ਼ ਨਜ਼ਦੀਕੀ ਪਿੰਡ ਸਾਬੂਆਣਾ ਵਿਚੋਂ ਬਰਾਮਦ ਹੋਈ ਹੈ। ਦੱਸਿਆ ਜਾਂਦਾ ਹੈ ਕਿ ਮਲਕੀਤ ਸਿੰਘ ਲੰਮੇਂ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਐਤਵਾਰ ਨੂੰ ਜਦੋਂ ਉਸਨੇ ਨਸ਼ੇ ਨਾਲ ਭਰੀ ਸਰਿੰਜ ਆਪਣੀ ਬਾਂਹ ਵਿਚ ਲਾਈ ਤਾਂ ਕੁਝ ਚਿਰ ਬਾਅਦ ਹੀ ਉਸਦੀ ਮੌਤ ਹੋ ਗਈ। ਮਲਕੀਤ ਦੀ ਲਾਸ਼ ਕੋਲੋਂ ਸਰਿੰਜ ਤੇ ਨਸ਼ੇ ਨਾਲ ਸਬੰਧਤ ਹੋਰ ਸਮਾਨ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਵਿਚ ਨਸ਼ੇ ਦੀ ੳਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦੀ ਸੰਖਿਆ ਲਗਾਤਾਰ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ ਵੀ ਪਿੰਡ ਅਮੀਰਸ਼ਾਹ ਨਿਵਾਸੀ ਬਲਜੀਤ ਸਿੰਘ ਉਰਫ਼ ਕਾਲਾ ਦੀ ਲਾਸ਼ ਕੋਟ ਕਾਇਮ ਖਾਂ ਪਿੰਡ ਵਿਚੋਂ ਬਰਾਮਦ ਹੋਈ ਸੀ। ਦੱਸਿਆ ਜਾਂਦਾ ਹੈ ਬਲਜੀਤ ਸਿੰਘ ਵੀ ਲੰਮੇਂ ਸਮੇਂ ਤੋਂ ਨਸ਼ੇ ਦਾ ਆਦੀ ਸੀ ਤੇ ਨਸ਼ੇ ਦੀ ੳਵਰਡੋਜ਼ ਕਾਰਣ ਉਸਦੀ ਮੌਤ ਹੋ ਗਈ।


Comments Off on ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.