ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਨਾਜਾਇਜ਼ ਸ਼ਰਾਬ ਦੀਆਂ 35 ਪੇਟੀਆਂ ਬਰਾਮਦ

Posted On August - 13 - 2019

ਪੱਤਰ ਪ੍ਰੇਰਕ
ਸਮਰਾਲਾ, 12 ਅਗਸਤ

ਜਾਣਕਾਰੀ ਦਿੰਦੇ ਹੋਏ ਪੁਲੀਸ ਮੁਲਾਜ਼ਮ।

ਪੁਲੀਸ ਚੌਕੀ ਹੇਡੋਂ ਨੇ ਚੰਡੀਗੜ੍ਹ ਤੋਂ ਲਿਆਂਦੀ ਜਾ ਰਹੀ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਡੀਐੱਸਪੀ ਸਮਰਾਲਾ ਹਰਿੰਦਰ ਸਿੰਘ ਮਾਨ ਨੇ ਦੱਸਿਆ ਕਿ ਚੌਕੀ ਹੇਡੋਂ ਦੇ ਇੰਚਾਰਜ ਥਾਣੇਦਾਰ ਚਰਨਜੀਤ ਸਿੰਘ ਨੂੰ ਅੱਜ ਇਹ ਇਤਲਾਹ ਮਿਲੀ ਕਿ ਕੁਲਦੀਪ ਸਿੰਘ ਵਾਸੀ ਪਿੰਡ ਲੋਪੋਂ ਆਪਣੀ ਸਿਲਵਰ ਰੰਗ ਦੀ ਸਫਾਰੀ ਗੱਡੀ ਵਿੱਚ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਰਿਹਾ ਹੈ ਅਤੇ ਉਸ ਦੇ ਦੋ ਹੋਰ ਸਾਥੀ ਗੁਰਜੀਤ ਸਿੰਘ ਤੇ ਅੰਗਰੇਜ਼ ਸਿੰਘ ਇੱਕ ਹੋਰ ਗੱਡੀ ਰਾਹੀ ਅੱਗੇ-ਅੱਗੇ ਰੇਕੀ ਕਰਦੇ ਹੋਏ ਆ ਰਹੇ ਹਨ, ਤਾਂਕਿ ਪੁਲੀਸ ਤੋਂ ਬਚਿਆ ਜਾ ਸਕੇ। ਇਸ ਇਤਲਾਹ ਮਗਰੋਂ ਪੁਲੀਸ ਨੇ ਕਾਰਵਾਈ ਕਰਦੇ ਹੋਏ ਪਿੰਡ ਹੇਡੋਂ ਨੇੜੇ ਇਕ ਢਾਬੇ ਅੱਗੇ ਨਾਕਾਬੰਦੀ ਕਰਦੇ ਹੋਏ ਸ਼ਰਾਬ ਨਾਲ ਭਰੀ ਇਹ ਗੱਡੀ ਤਾਂ ਕਾਬੂ ਕਰ ਲਈ, ਪਰ ਸ਼ਰਾਬ ਤਸਕਰ ਕੁਲਦੀਪ ਸਿੰਘ ਗੱਡੀ ਛੱਡ ਕੇ ਭੱਜਣ ਵਿੱਚ ਕਾਮਯਾਬ ਰਿਹਾ। ਜਦਕਿ ਅੱਗੇ ਜਾ ਰਹੇ ਕੁਲਦੀਪ ਸਿੰਘ ਦੇ ਦੋਵੇਂ ਸਾਥੀ ਵੀ ਪੁਲੀਸ ਨੂੰ ਵੇਖ ਕੇ ਫਰਾਰ ਹੋਣ ਵਿੱਚ ਕਾਮਯਾਬ ਰਹੇ। ਪੁਲੀਸ ਨੇ ਜਦ ਗੱਡੀ ਦੀ ਤਲਾਸ਼ੀ ਲਈ ਤਾਂ ਇਸ ਵਚੋਂ 35 ਪੇਟੀਆਂ ਬਰਾਮਦ ਹੋਈਆਂ। ਪੁਲੀਸ ਨੇ ਫਰਾਰ ਹੋਏ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 


Comments Off on ਨਾਜਾਇਜ਼ ਸ਼ਰਾਬ ਦੀਆਂ 35 ਪੇਟੀਆਂ ਬਰਾਮਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.