ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਨੇਤਾਜੀ ਦਾ ਰਹੱਸ ਸੁਲਝਾਉਣ ਲਈ ਪ੍ਰਧਾਨ ਮੰਤਰੀ ਤੋਂ ਸਿੱਟ ਟੀਮ ਬਣਾਉਣ ਦੀ ਮੰਗ

Posted On August - 20 - 2019

ਕੋਲਕਾਤਾ, 19 ਅਗਸਤ
ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨੇਤਾਜੀ ਦੇ ਲਾਪਤਾ ਹੋਣ ਦੇ ਰਹੱਸ ਨੂੰ ਸੁਲਝਾਉਣ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਸ੍ਰੀ ਮੋਦੀ ਤੋਂ ਅਪੀਲ ਕੀਤੀ ਹੈ ਕਿ ਉਹ ਜਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਐੌਬੇ ਨਾਲ ਗੱਲ ਕਰ ਕੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੀ ਸਰਕਾਰ ਕੋਲ ਪਈਆਂ ਫਾਈਲਾਂ ਦਾ ਇਸ ਰਹੱਸ ਨੂੰ ਸੁਲਝਾਉਣ ਲਈ ਵਰਗੀਕਰਨ ਨਾ ਕੀਤਾ ਜਾਵੇ।
ਪੀਆਈਬੀ ਦੇ ਆਜ਼ਾਦੀ ਘੁਲਾਟੀਏ (ਨੇਤਾਜੀ) ਦੀ ਬਰਸੀ ਮੌਕੇ 18 ਅਗਸਤ ਦੇ ਟਵੀਟ ’ਤੇ ਟਿੱਪਣੀ ਕਰਦਿਆਂ ਕੌਮੀ ਆਗੂ ਦੇ ਪੜਪੋਤੇ ਅਤੇ ਭਾਜਪਾ ਆਗੂ ਚੰਦਰ ਕੁਮਾਰ ਬੋਸ ਨੇ ਸੋਮਵਾਰ ਨੂੰ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵਿੱਚ ਖੁਫੀਆ ਬਿਊਰੋ, ਕੇਂਦਰੀ ਗ੍ਰਹਿ ਵਿਭਾਗ ਦੇ ਅਧਿਕਾਰੀ, ਨੇਤਾਜੀ ਬਾਰੇ ਖੋਜ ਕਰਨ ਵਾਲੇ, ਫੋਰੈਂਸਿਕ ਮਾਹਿਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇ। ਉਨ੍ਹਾਂ ਪੀਟੀਆਈ ਨੂੰ ਦੱਸਿਆ ਕਿ 2016 ਵਿੱਚ ਨੇਤਾਜੀ ਨਾਲ ਸਬੰਧਤ ਨਸ਼ਰ ਕੀਤੀਆਂ ਗਈਆਂ ਫਾਈਲਾਂ ਵਿਚੋਂ ਪੰਜ ਫਾਈਲਾਂ ਭਾਰਤ ਜਾਪਾਨ ਤੋਂ ਲਿਆਉਣ ਵਿੱਚ ਨਾਕਾਮ ਰਿਹਾ। ਉਨ੍ਹਾਂ ਕਿਹਾ ਕਿ ਇਹ ਫਾਈਲਾਂ 18 ਅਗਸਤ, 1945 ਤੋਂ ਨੇਤਾਜੀ ਦੇ ਲਾਪਤਾ ਹੋਣ ਦੇ ਰਹੱਸ ਨੂੰ ਸੁਲਝਾ ਸਕਦੀਆਂ ਹਨ।

-ਪੀਟੀਆਈ


Comments Off on ਨੇਤਾਜੀ ਦਾ ਰਹੱਸ ਸੁਲਝਾਉਣ ਲਈ ਪ੍ਰਧਾਨ ਮੰਤਰੀ ਤੋਂ ਸਿੱਟ ਟੀਮ ਬਣਾਉਣ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.