ਟਿਕਟ ਖਿੜਕੀ ’ਤੇ ਪਵੇਗਾ ‘ਪੰਗਾ’ !    ਪੰਜਾਬੀ ਫ਼ਿਲਮਾਂ ਦਾ ‘ਨਿਹਾਲਾ ਗਾਰਡ’ ਵਾਸਤੀ !    ਸਥਾਪਤੀ ਵਿਰੋਧੀ ਚਿੱਤਰਕਾਰ ਫਰਾਂਸਿਸਕੋ ਡੀ ਗੋਇਆ !    ਜ਼ਿੰਦਗੀ ਦੀ ਸ਼ਾਮ ’ਚ ਵਿਆਹੁਤਾ ਜੀਵਨ !    ਵਿਰਸੇ ਦੀ ਰੂਹ ਲੰਮੀ ਹੇਕ ਵਾਲੇ ਗੀਤ !    ਗ਼ਲਤੀ ਦਾ ਅਹਿਸਾਸ !    ਪੰਜਾਬੀ ਅਭਿਨੇਤਰੀਆਂ ਦੀ ਮੜਕ !    ਮੇਰੇ ਸਰਦਾਰਾਂ ਨੂੰ ਕੋਈ ਜਾਣਦਾ ਜੇ? !    ਸਿਆਣਪ ਦਾ ਮੁੱਲ !    ਪਾਸਪੋਰਟ ਵਾਲਾ ਗਾਇਕ ਰਣਜੀਤ ਮਣੀ !    

ਨੌਜਵਾਨਾਂ ਨੂੰ ਖ਼ੂਨਦਾਨ ਕੈਂਪ ਤੇ ਪੌਦੇ ਲਾਉਣ ਲਈ ਪ੍ਰੇਰਿਆ

Posted On August - 14 - 2019

ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਪਲਾਂਟ ਪ੍ਰਬੰਧਕ। -ਫੋਟੋ: ਬਹਾਦਰ ਸਿੰਘ ਮਰਦਾਂਪੁਰ

ਪੱਤਰ ਪ੍ਰੇਰਕ
ਰਾਜਪੁਰਾ, 13 ਅਗਸਤ
ਇਸ ਖੇਤਰ ਦੇ ਪਿੰਡ ਨਲਾਸ ਸਥਿਤ ਨਾਭਾ ਪਾਵਰ ਥਰਮਲ ਪਲਾਂਟ ਵਿਚ ਸੀ.ਐਸ.ਆਰ ਵਿਭਾਗ ਮੁਖੀ ਗਗਨਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਨੇੜਲੇ ਦੋ ਦਰਜਨ ਪਿੰਡਾਂ ਦੇ ਨੌਜਵਾਨਾਂ ਦੀ ਮੀਟਿੰੰਗ ਹੋਈ। ਇਸ ਵਿੱਚ ਨੌਜਵਾਨ ਕਲੱਬਾਂ ਤੇ ਸਮਾਜਸੇਵੀ ਸੰਗਠਨਾਂ ਦੇ ਆਗੂਆਂ ਨੇ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਮਿਸ਼ਨ ਹਰਿਆਲੀ ਤੇ ਲਾਲੀ ਦੇ ਮੋਢੀ ਹਰਦੀਪ ਸਨੌਰ, ਪਰਮਿੰਦਰ ਭਲਵਾਨ ਤੇ ਰਾਮ ਕੁਮਾਰ ਯਾਦਵ ਨੇ ਨੌਜਵਾਨਾਂ ਨੂੰ ਖ਼ੂਨਦਾਨ ਕੈਂਪ ਲਾਉਣ ਲਈ ਪ੍ਰੇਰਿਆ।
ਉਨ੍ਹਾਂ ਆਖਿਆ ਕਿ ਪੁਲੀਤ ਹੋ ਰਹੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਚੌਗਿਰਦੇ ਨੂੰ ਹਰਿਆ-ਭਰਿਆ ਰੱਖਣ ਵਾਸਤੇ ਪੌਦੇ ਲਗਾਉਣੇ ਜ਼ਰੂਰੀ ਹਨ। ਬੁਲਾਰਿਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡਾਂ ਵਿੱਚ ਜਨਤਕ ਥਾਵਾਂ ’ਤੇ ਹਰ ਪਿੰਡ ਵਿੱਚ 550 ਪੌਦੇ ਲਗਾਉਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ।


Comments Off on ਨੌਜਵਾਨਾਂ ਨੂੰ ਖ਼ੂਨਦਾਨ ਕੈਂਪ ਤੇ ਪੌਦੇ ਲਾਉਣ ਲਈ ਪ੍ਰੇਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.