ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਪਟਿਆਲਾ ਤੇ ਸੰਗਰੂਰ ’ਚ ਆਜ਼ਾਦੀ ਦਿਹਾੜੇ ਲਈ ਰਿਹਰਸਲ

Posted On August - 14 - 2019

ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਅਗਸਤ

ਸੰਗਰੂਰ ’ਚ ਆਜ਼ਾਦੀ ਦਿਵਸ ਦੀ ਰਿਹਰਸਲ ਕਰਦੀਆਂ ਹੋਈਆਂ ਵਿਦਿਆਰਥਣਾਂ।

ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿੱਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਕੜੀ ਵਜੋਂ ਹੀ ਅੱਜ ਇਥੇ ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵੀ ਕੀਤੀ ਗਈ। ਇਸ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਮੌਜੂਦ ਸਨ। ਪੰਦਰਾਂ ਅਗਸਤ ਨੂੰ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਦਾ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰੇਡ ਵਿੱਚ ਜ਼ਿਲ੍ਹਾ ਪੁਲੀਸ ਪਟਿਆਲਾ ਦੀਆਂ ਦੋ ਟੁਕੜੀਆਂ, ਪੰਜਾਬ ਪੁਲੀਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇਕ-ਇੱਕ ਟੁਕੜੀ ਸਮੇਤ ਐੱਨਸੀਸੀ ਆਰਮੀ ਵਿੰਗ ਲੜਕੇ ਤੇ ਲੜਕੀਆਂ, ਐਨਸੀਸੀ ਏਅਰ ਵਿੰਗ, ਰੈੱਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ ਤੇ ਆਈਆਰਬੀ ਦਾ ਬੈਂਡ ਸ਼ਾਮਲ ਹੋਣਗੇ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਵਜੋਂ ਡੀਐਸਪੀ (ਡੀ) ਜਸਪ੍ਰੀਤ ਸਿੰਘ ਕਰਨਗੇ।
ਸੰਗਰੂਰ(ਗੁਰਦੀਪ ਸਿੰਘ ਲਾਲੀ): ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਪੁਲੀਸ ਲਾਈਨ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਸਮਾਰੋਹ ਤੋਂ ਪਹਿਲਾਂ ਅੱਜ ਫਾਈਨਲ ਰਿਹਰਸਲ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐੱਸਐੱਸਪੀ ਡਾ. ਸੰਦੀਪ ਗਰਗ ਉਨ੍ਹਾਂ ਦੇ ਨਾਲ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰੋਹ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਬ੍ਰਹਮ ਮਹਿੰਦਰਾ ਮੁੱਖ ਮਹਿਮਾਨ ਹੋਣਗੇ।ਅੱਜ ਫਾਈਨਲ ਰਿਹਰਸਲ ਦੌਰਾਨ ਪੰਜਾਬ ਪੁਲੀਸ, ਹੋਮਗਾਰਡਜ਼, ਐੱਨਸੀਸੀ ਕੈਡਿਟਸ, ਗਰਲਜ਼ ਗਾਈਡ ਵੱਲੋਂ ਮਾਰਚ ਪਾਸਟ ਕਰਨ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਦੁਆਰਾ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤਾ ਗਿਆ।

 


Comments Off on ਪਟਿਆਲਾ ਤੇ ਸੰਗਰੂਰ ’ਚ ਆਜ਼ਾਦੀ ਦਿਹਾੜੇ ਲਈ ਰਿਹਰਸਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.