ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਸ਼ੁਰੂ

Posted On August - 13 - 2019

ਪੱਟੀ ਡਿਪੂ ਵਿਚ ਗੇਟ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪਨਬੱਸ ਵਰਕਰ।

ਨਰਿੰਦਰ ਸਿੰਘ
ਭਿੱਖੀਵਿੰਡ, 12 ਅਗਸਤ
ਪੰਜਾਬ ਰੋਡਵੇਜ਼ ਪਨਬੱਸ ਵਰਕਰ ਯੂਨੀਅਨ ਪੱਟੀ ਵੱਲੋ ਪੱਟੀ ਡਿਪੂ ਵਿਖੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੀ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਅਤੇ ਸਰਪ੍ਰਸਤ ਸਲਵਿੰਦਰ ਸਿੰਘ ਨੇ ਦੱਸਿਆ ਕਿ 14,15 ਅਤੇ 16 ਅਗਸਤ ਨੂੰ ਤਿੰਨ ਦਿਨ ਪਨਬੱਸ ਵਰਕਰਾਂ ਵੱਲੋ ਹੜਤਾਲ ਕੀਤੀ ਜਾ ਰਹੀ ਹੈ,ਕਿਉਂਕਿ ਸਰਕਾਰ ਪਨਬੱਸ ਅੰਦਰ ਆਊਟ ਸੋਰਸ ਅਤੇ ਕੰਟਰੈਕਟ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਹੀ ਕਰ ਰਹੀ । ਗੇਟ ਰੈਲੀ ਵਿਚ ਅਵਤਾਰ ਸਿੰਘ, ਵਜ਼ੀਰ ਸਿੰਘ, ਗੁਰਵੇਲ ਸਿੰਘ ਵੀਰਮ, ਰਵਿੰਦਰ ਰੋਮੀ, ਲਖਬੀਰ ਸਿੰਘ, ਗੁਰਨਾਮ ਸਿੰਘ, ਸਰੂਪ ਸਿੰਘ, ਬਚਿੱਤਰ ਸਿੰਘ, ਗੁਰਜੰਟ ਸਿੰਘ, ਹਰਪਾਲ ਸਿੰਘ ਅਮਲੋਕ ਸਿੰਘ, ਸਤਨਾਮ ਸਿੰਘ, ਗੁਰਪਿੰਦਰ ਸਿੰਘ, ਬਰਗਾੜੀ ਸਿੰਘ ਆਦਿ ਹੋਰ ਹਾਜ਼ਰ ਸਨ।
ਪਠਾਨਕੋਟ (ਐੱਨਪੀ ਧਵਨ): ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਤੋਂ ਤਿੰਨ ਰੋਜ਼ਾ ਹੜਤਾਲ ਦਾ ਬਿਗੁਲ ਵਜਾ ਦਿੱਤਾ ਅਤੇ ਯੂਨੀਅਨ ਨੇ ਵਰਕਰਾਂ ਦੀਆਂ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਸਵਤੰਤਰ ਦਿਵਸ ਨੂੰ ਗੁਲਾਮੀ ਦਿਵਸ ਵੱਜੋਂ ਮਨਾਉਣ ਦਾ ਐਲਾਨ ਕੀਤਾ। ਸਥਾਨਿਕ ਡਿਪੂ ਵਿੱਚ ਯੂਨੀਅਨ ਦੇ ਆਹੁਦੇਦਾਰਾਂ ਨੇ ਲਾਮਬੰਦ ਹੋ ਕੇ ਗੇਟ ਰੈਲੀ ਕੀਤੀ ਜਿਸ ਦੀ ਅਗਵਾਈ ਜੁਗਿੰਦਰ ਪਾਲ ਅਤੇ ਰਾਜ ਕੁਮਾਰ ਨੇ ਕੀਤੀ।
ਯੂਨੀਅਨ ਦੇ ਜਨਰਲ ਸਕੱਤਰ ਕਮਲ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ 28 ਮਹੀਨਿਆਂ ਦਾ ਸੂਬਾ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਦੇ ਬਾਅਦ ਵੀ ਪੰਜਾਬ ਦੇ ਲੋਕਾਂ ਦੇ ਹਾਲਾਤ ਪਹਿਲਾਂ ਤੋਂ ਵੀ ਬਦਤਰ ਹੋ ਗਏ ਹਨ। ਸੂਬੇ ਵਿੱਚ ਨਸ਼ਾ, ਰੇਤ ਅਤੇ ਟਰਾਂਸਪੋਰਟ ਮਾਫੀਆ ਪਹਿਲਾਂ ਤੋਂ ਵੀ ਜ਼ਿਆਦਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬਸ ਅੰਦਰ ਆਊਟ ਸੋਰਸਿੰਗ ਅਤੇ ਕੰਟਰੈਕਟ ਤੇ ਕੰਮ ਕਰਦੇ ਵਰਕਰ ਪਿਛਲੇ 12-12 ਸਾਲਾਂ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਅਤੇ ਕਰਜ਼ੇ ਨਾਲ ਬਣੀਆਂ ਪਨਬੱਸਾਂ ਦਾ ਕਰਜ਼ਾ ਉਤਾਰਦੇ ਹਨ। ਪਨਬਸ ਦੀਆਂ ਬੱਸਾਂ ਨੂੰ ਤਾਂ ਰੋਡਵੇਜ਼ ਵਿੱਚ ਮਰਜ ਕਰ ਲਿਆ ਗਿਆ ਪਰ ਰੋਡਵੇਜ਼ ਵਿੱਚ ਸਟਾਫ਼ ਦੀ ਕਮੀ ਦੇ ਬਾਵਜੂਦ ਪਨਬਸ ਵਿੱਚ ਕੰਮ ਕਰਦੇ ਵਰਕਰਾਂ ਨੂੰ ਰੋਡਵੇਜ਼ ਵਿੱਚ ਹੁਣ ਤੱਕ ਮਰਜ ਨਹੀਂ ਕੀਤਾ ਗਿਆ ਜੋ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਨੇ ਰੋਡਵੇਜ਼ ਨੂੰ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਇਸ ਤਰ੍ਹਾਂ ਕਰਨ ਨਾਲ ਸੂਬੇ ਦੇ ਲੋਕਾਂ ਨੂੰ ਜਿੱਥੇ ਟਰਾਂਸਪੋਰਟ ਦੀਆਂ ਸਹੂਲਤਾਂ ਹੋਰ ਮਹਿੰਗੀਆਂ ਮਿਲਣਗੀਆਂ ਉਥੇ ਹੀ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਮੌਕੇ ਵੀ ਘਟ ਜਾਣਗੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਅਮਲੀਜਾਮਾ ਨਾ ਪਹਿਨਾਇਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।


Comments Off on ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.