ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਪਹਿਲਵਾਨ ਮਹਾਂਵੀਰ ਫੋਗਾਟ ਤੇ ਧੀ ਬਬੀਤਾ ਭਾਜਪਾ ਵਿੱਚ ਸ਼ਾਮਲ

Posted On August - 13 - 2019

ਭਾਰਤੀ ਜਨਤਾ ਪਾਰਟੀ ਦੇ ਵਰਕਿੰਗ ਪ੍ਰਧਾਨ ਜੇਪੀ ਨੱਢਾ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਮਹਾਵੀਰ ਫੋਗਾਟ ਅਤੇ ਬਬੀਤਾ ਫੋਗਾਟ ਦਾ ਸਨਮਾਨ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 12 ਅਗਸਤ
ਪਹਿਲਵਾਨ ਬਬੀਤਾ ਫੋਗਾਟ ਅਤੇ ਉਸ ਦੇ ਪਿਤਾ ਮਹਾਂਵੀਰ ਫੋਗਾਟ ਅੱਜ ਇੱਥੇ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ।
ਦਰੋਣਾਚਾਰੀਆ ਪੁਰਸਕਾਰ ਜੇਤੂ ਮਹਾਂਵੀਰ ਫੋਗਾਟ ਨੇ ਪਹਿਲਾਂ ਇਸ ਸਾਲ ਦੇ ਸ਼ੁਰੂ ਵਿੱਚ ਅਜੇ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਅੱਜ ਭਾਜਪਾ ਹੈੱਡਕੁਆਰਟਰਜ਼ ’ਤੇ ਫੋਗਾਟ ਨੇ ਕੇਂਦਰ ਸਰਕਾਰ ਵਲੋਂ ਜੰਮੂੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ। ਭਾਜਪਾ ਵਿੱਚ ਸ਼ਮੂਲੀਅਤ ਕੀਤੇ ਜਾਣ ਮਗਰੋਂ ਰਿਜਿਜੂ ਨੇ ਮਹਾਂਵੀਰ ਫੋਗਾਟ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਇਨ੍ਹਾਂ ਨੇ ਬਹੁਤ ਸਾਰੇ ਮਹਾਨ ਪਹਿਲਵਾਨ ਪੈਦਾ ਕੀਤੇ ਹਨ।’’
ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਬਬੀਤਾ ਫੋਗਾਟ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਕਸ਼ਮੀਰੀ ਮਹਿਲਾਵਾਂ ਬਾਰੇ ਕੀਤੀ ਗਈ ਭੱਦੀ ਟਿੱਪਣੀ ’ਤੇ ਖੱਟਰ ਦਾ ਸਮਰਥਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਵਲੋਂ ਕੀਤੀ ਗਈ ਟਿੱਪਣੀ ਵਿੱਚ ਕੁਝ ਵੀ ਇਤਰਾਜ਼ਯੋਗ ਨਹੀਂ ਸੀ। ਮੀਡੀਆ ਨਾਲ ਗੱਲ ਕਰਦਿਆਂ ਰਿਜਿਜੂ ਨੇ ਕਿਹਾ, ‘‘ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਦੇਸ਼ ਦਾ ਮਾਣ ਵਧਾਉਣ ਵਾਲੇ ਦੋ ਮਹਾਨ ਪਹਿਲਵਾਨਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ।’’

-ਆਈਏਐੱਨਐੱਸ


Comments Off on ਪਹਿਲਵਾਨ ਮਹਾਂਵੀਰ ਫੋਗਾਟ ਤੇ ਧੀ ਬਬੀਤਾ ਭਾਜਪਾ ਵਿੱਚ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.