ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਪਹਿਲੂ ਖ਼ਾਨ ਕੇਸ: ਰਾਜਸਥਾਨ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਬਣਾਈ

Posted On August - 18 - 2019

ਯਸ਼ ਗੋਇਲ
ਜੈਪੁਰ, 17 ਅਗਸਤ
ਹਜੂਮੀ ਹਿੰਸਾ ਦਾ ਸ਼ਿਕਾਰ ਬਣੇ ਪਹਿਲੂ ਖ਼ਾਨ ਦੇ ਮਾਮਲੇ ’ਚ ਸਥਾਨਕ ਅਦਾਲਤ ਵੱਲੋਂ ਛੇ ਵਿਅਕਤੀਆਂ ਨੂੰ ਬਰੀ ਕੀਤੇ ਜਾਣ ਮਗਰੋਂ ਰਾਜਸਥਾਨ ਸਰਕਾਰ ਨੇ ਜਾਂਚ ’ਚ ਖ਼ਾਮੀਆਂ ਦਾ ਪਤਾ ਲਾਉਣ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਹੈ। ਮੁੱਖ ਮੰਤਰੀ ਨੇ ਸਿਟ ਨੂੰ 15 ਦਿਨਾਂ ’ਚ ਰਿਪੋਰਟ ਦੇਣ ਲਈ ਕਿਹਾ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਬਸਪਾ ਮੁਖੀ ਮਾਇਆਵਤੀ ਵੱਲੋਂ ਸੂਬਾ ਸਰਕਾਰ ਦੀ ਕਰੜੀ ਆਲੋਚਨਾ ਕੀਤੇ ਜਾਣ ਮਗਰੋਂ ਇਹ ਕਦਮ ਉਠਾਇਆ ਗਿਆ ਹੈ। ਸਰਕਾਰੀ ਬਿਆਨ ਮੁਤਾਬਕ ਡੀਆਈਜੀ ਨੀਤੀ ਦੀਪ ਬਲੱਗਣ ਤਿੰਨ ਮੈਂਬਰੀ ਸਿਟ ਦੀ ਅਗਵਾਈ ਕਰਨਗੇ ਜਦਕਿ ਅਮਨਦੀਪ ਸਿੰਘ ਕਪੂਰ ਨੂੰ ਅਲਵਰ ਜ਼ਿਲ੍ਹੇ ਦੇ ਭਿਵਾੜੀ ਦਾ ਨਵਾਂ ਐੱਸਪੀ ਨਿਯੁਕਤ ਕੀਤਾ ਗਿਆ ਹੈ। ਸਿਟ ਵੱਲੋਂ ਕੀਤੀ ਜਾਣ ਵਾਲੀ ਜਾਂਚ ਦੀ ਨਿਗਰਾਨੀ ਵਧੀਕ ਡੀਜੀਪੀ (ਕ੍ਰਾਈਮ) ਕਰਨਗੇ ਅਤੇ ਐੱਸਪੀ (ਕ੍ਰਾਈਮ ਬ੍ਰਾਂਚ) ਅਤੇ ਵਧੀਕ ਐੱਸਪੀ (ਵਿਜੀਲੈਂਸ) ਇਸ ਦੇ ਮੈਂਬਰ ਹੋਣਗੇ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਸਿਟ ਸੀਨੀਅਰ ਵਕੀਲ ਨਾਲ ਵੀ ਵਿਚਾਰ ਵਟਾਂਦਰਾ ਕਰੇਗੀ ਅਤੇ ਕੇਸ ’ਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਦਲਿਤ ਮਹਿਲਾ ਨਾਲ ਜਬਰ-ਜਨਾਹ ਅਤੇ ਅਪਰਾਧਾਂ ’ਚ ਵਾਧੇ ਕਾਰਨ ਅਲਵਰ ਜ਼ਿਲ੍ਹੇ ’ਚ ਦੋ ਐੱਸਪੀ ਲਾਉਣ ਦਾ ਐਲਾਨ ਕੀਤਾ ਗਿਆ ਹੈ।

ਮਾਇਆਵਤੀ ਦੇ ਵਿਧਾਇਕਾਂ ਨੇ ਵੱਖਰਾ ਸਟੈਂਡ ਲਿਆ

ਜੈਪੁਰ: ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਪਹਿਲੂ ਖ਼ਾਨ ਦੀ ਹੱਤਿਆ ’ਚ ਛੇ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਦੀ ਨੁਕਤਾਚੀਨੀ ਕੀਤੇ ਜਾਣ ਮਗਰੋਂ ਰਾਜਸਥਾਨ ’ਚ ਪਾਰਟੀ ਦੇ ਛੇ ਵਿਧਾਇਕ ਕਾਂਗਰਸ ਸਰਕਾਰ ਦੀ ਹਮਾਇਤ ’ਤੇ ਆ ਗਏ ਹਨ। ਉਨ੍ਹਾਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਪਾਰਟੀ ਤੋਂ ਵੱਖਰਾ ਸਟੈਂਡ ਲੈਂਦਿਆਂ ਸਰਕਾਰ ਦਾ ਸਮਰਥਨ ਕੀਤਾ। ਬਸਪਾ ਵਿਧਾਇਕ ਰਾਜੇਂਦਰ ਗੁੜਾ ਨੇ ਕਿਹਾ ਕਿ ਮਾਇਆਵਤੀ ਨੂੰ ਗਲਤ ਸੂਚਨਾ ਦਿੱਤੀ ਜਾ ਰਹੀ ਹੈ ਅਤੇ ਰਾਜਸਥਾਨ ’ਚ ਦਲਿਤਾਂ ਨੂੰ ਕੋਈ ਤਸੀਹੇ ਨਹੀਂ ਦਿੱਤੇ ਗਏ ਹਨ।
-ਆਈਏਐਨਐਸ


Comments Off on ਪਹਿਲੂ ਖ਼ਾਨ ਕੇਸ: ਰਾਜਸਥਾਨ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਬਣਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.