ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਪਹਿਲੂ ਖ਼ਾਨ ਹਜੂਮੀ ਹੱਤਿਆ ਕਾਂਡ ਦੇ ਸਾਰੇ ਛੇ ਮੁਲਜ਼ਮ ਬਰੀ

Posted On August - 15 - 2019

ਧਰਨੇ ’ਤੇ ਬੈਠੀ ਪਹਿਲੂ ਖ਼ਾਨ ਦੀ ਮਾਂ ਅੰਕੁਰੀ ਬੇਗਮ ਦੀ ਫਾਈਲ ਫੋਟੋ।

ਜੈਪੁਰ, 14 ਅਗਸਤ
ਰਾਜਸਥਾਨ ਵਿੱਚ ਪਹਿਲੂ ਖਾਨ ਦੀ ਹਜੂਮ ਵੱਲੋਂ ਕੀਤੀ ਹੱਤਿਆ ਦੇ ਮਾਮਲੇ ਵਿੱਚ ਅੱਜ ਅਲਵਰ ਦੀ ਅਦਾਲਤ ਨੇ ਸਾਰੇ ਛੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਵਕੀਲ ਅਨੁਸਾਰ ਵਧੀਕ ਸੈਸ਼ਨ ਜੱਜ ਸਰਿਤਾ ਸਵਾਮੀ ਨੇ ਪਹਿਲੂ ਖਾਨ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੂ ਖਾਨ ਅਤੇ ਉਸ ਦੇ ਦੋ ਪੁੱਤਰ ਅਤੇ ਕੁੱਝ ਹੋਰ ਵਿਅਕਤੀ ਜਦੋਂ ਗਊਆਂ ਲੈ ਕੇ ਆ ਰਹੇ ਸਨ ਤਾਂ ਉਨ੍ਹਾਂ ਨੂੰ ਕਥਿਤ ਗਊ ਰੱਖਿਅਕਾਂ ਨੇ ਪਹਿਲੀ ਅਪਰੈਲ ਨੂੰ ਅਲਵਰ ਦੇ ਬਹਿਰੋਰ ਨੇੜੇ ਘੇਰ ਲਿਆ ਸੀ ਅਤੇ ਉਨ੍ਹਾਂ ਦੀ ਭਾਰੀ ਕੁੱਟਮਾਰ ਕੀਤੀ ਸੀ ਅਤੇ ਇਸ ਘਟਨਾ ਵਿੱਚ ਪਹਿਲੂ ਖਾਨ (55) ਦੀ ਤਿੰਨ ਅਪਰੈਲ 2017 ਨੂੰ ਮੌਤ ਹੋ ਗਈ ਸੀ। ਇਸ ਤੋਂ ਬਾਅਦ ਲੋਕ ਰੋਹ ਦੀ ਲਹਿਰ ਫੈਲ ਗਈ ਸੀ ਅਤੇ ‘ਗਊ ਰੱਖਿਲਕਾਂ’ ਦੇ ਹਮਲਿਆਂ ਵੱਲ੍ਹ ਸਰਕਾਰ ਨੇ ਧਿਆਨ ਦਿੱਤਾ ਸੀ।
ਇਸ ਦੌਰਾਨ ਸਰਕਾਰੀ ਵਕੀਲ ਯੋਗੇਂਦਰ ਖਟਾਨਾ ਨੇ ਦੱਸਿਆ ਕਿ ਅਦਾਲਤ ਨੇ ਸਾਰੇ ਛੇ ਦੋਸ਼ੀਆਂ ਨੂੰ ਹਜੂਮੀ ਹੱਤਿਆ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਅਜੇ ਹੁਕਮਾਂ ਦੀ ਕਾਪੀ ਨਹੀਂ ਮਿਲੀ ਅਤੇ ਇਸ ਨੂੰ ਪੜ੍ਹਨ ਉਪਰੰਤ ਉੱਚ ਅਦਾਲਤ ਵਿੱਚ ਅਦਾਲਤ ਦੇ ਫੈਸਲੇ ਵਿਰੁੱਧ ਅਪੀਲ ਪਾਈ ਜਾਵੇਗੀ। ਬਰੀ ਕੀਤੇ ਮੁਲਜ਼ਮਾਂ ਦੇ ਨਾਂਅ ਵਿਪਨ ਯਾਦਵ, ਰਵਿੰਦਰ ਕੁਮਾਰ, ਕਾਲੂ ਰਾਮ, ਦਿਆਨੰਦ, ਯੋਗੇਸ਼ ਕੁਮਾਰ ਅਤੇ ਭੀਮ ਰਾਠੀ ਹਨ। ਇਸ ਤੋਂ ਇਲਾਵਾ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਨਾਬਾਲਗਾਂ ਨੂੰ ਵੀ ਨਾਮਜ਼ਦ ਕੀਤਾ ਸੀ ਅਤੇ ਉਨ੍ਹਾਂ ਦੇ ਕੇਸ ਦੀ ਸੁਣਵਾਈ ਨਾਬਾਲਗਾਂ ਨਾਲ ਸਬੰਧਤ ਅਦਾਲਤ ਵਿੱਚ ਹੋ ਰਹੀ ਹੈ। ਪਹਿਲੂ ਖਾਨ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ 7 ਅਗਸਤ ਨੂੰ ਪੂਰੀ ਹੋਈ ਸੀ ਅਤੇ ਬੁੱਧਵਾਰ ਦਾ ਦਿਨ ਫੈਸਲੇ ਲਈ ਰਾਖਵਾਂ ਰੱਖਿਆ ਸੀ।
-ਪੀਟੀਆਈ


Comments Off on ਪਹਿਲੂ ਖ਼ਾਨ ਹਜੂਮੀ ਹੱਤਿਆ ਕਾਂਡ ਦੇ ਸਾਰੇ ਛੇ ਮੁਲਜ਼ਮ ਬਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.