ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਪਾਕਿਸਤਾਨ ’ਚ ਪੁੱਜ ਚੁੱਕੀਆਂ ਭਾਰਤੀ ਵਸਤਾਂ ਵੇਚਣ ਦੀ ਇਜਾਜ਼ਤ ਮੰਗੀ

Posted On August - 19 - 2019

ਇਸਲਾਮਾਬਾਦ, 18 ਅਗਸਤ
ਪਾਕਿਸਤਾਨੀਆਂ ਦੀ ਤਰਜਮਾਨੀ ਕਰਦੀ ਸੰਸਥਾ ਨੇ ਪਾਕਿ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਹਵਾਈ ਅੱਡਿਆਂ ਤੇ ਬੰਦਰਗਾਹਾਂ ਵਿਚ ਪਹਿਲਾਂ ਤੋਂ ਹੀ ਪੁੱਜ ਚੁੱਕੀਆਂ ਭਾਰਤੀ ਵਸਤਾਂ ਨੂੰ ਸਥਾਨਕ ਮਾਰਕੀਟਾਂ ਵਿਚ ਵੇਚਣ ਦੀ ਆਗਿਆ ਦਿੱਤੀ ਜਾਵੇ। ਇਸ ਸਬੰਧੀ ਲਾਹੌਰ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਨੇ ਵਣਜ ਮੰਤਰਾਲੇ ਦੇ ਡਾਇਰੈਕਟਰ ਜਨਰਲ ਨੂੰ ਪੱਤਰ ਵੀ ਲਿਖਿਆ ਹੈ।
ਦੱਸਣਾ ਬਣਦਾ ਹੈ ਕਿ ਭਾਰਤ ਵਲੋਂ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਵਪਾਰ ਬੰਦ ਕਰ ਦਿੱਤਾ ਸੀ। ਐਂਪਲਾਈਜ਼ ਫੈਡਰੇਸ਼ਨ ਆਫ ਪਾਕਿਸਤਾਨ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਨਾਲ ਹੀ ਕਿਹਾ ਕਿ ਜਿਹੜੀਆਂ ਵਸਤਾਂ ਇਨ੍ਹਾਂ ਹੁਕਮਾਂ ਤੋਂ ਪਹਿਲਾਂ ਹੀ ਪਾਕਿਸਤਾਨ ਪੁੱਜ ਚੁੱਕੀਆਂ ਹਨ ਉਨ੍ਹਾਂ ਨੂੰ ਪਾਕਿਸਤਾਨ ਦੀਆਂ ਮਾਰਕੀਟਾਂ ਵਿਚ ਵੇਚਣ ਦਿੱਤਾ ਜਾਵੇ। ਡਾਅਨ ਨਿਊਜ਼ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਨ੍ਹਾਂ ਵਸਤਾਂ ਵਿਚ ਕੁਝ ਅਜਿਹੀਆਂ ਦਵਾਈਆਂ ਵੀ ਸ਼ਾਮਲ ਹਨ ਜਿਨ੍ਹਾਂ ਦੀ ਮਿਆਦ ਥੋੜ੍ਹਚਿਰੀ ਹੈ। ਜੇਕਰ ਇਸ ਬਾਰੇ ਕੋਈ ਫੈਸਲਾ ਨਾ ਕੀਤਾ ਗਿਆ ਤਾਂ ਇਹ ਖਰਾਬ ਹੋ ਜਾਣਗੀਆਂ ਜਿਸ ਦਾ ਨੁਕਸਾਨ ਪਾਕਿਸਤਾਨੀ ਵਪਾਰੀਆਂ ਨੂੰ ਉਠਾਉਣਾ ਪਵੇਗਾ। ਸੰਸਥਾ ਦੇ ਮੀਤ ਪ੍ਰਧਾਨ ਜ਼ਕੀ ਅਹਿਮਦ ਖਾਨ ਨੇ ਕਿਹਾ ਕਿ ਉਹ ਪਾਕਿ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹਨ। -ਪੀਟੀਆਈ


Comments Off on ਪਾਕਿਸਤਾਨ ’ਚ ਪੁੱਜ ਚੁੱਕੀਆਂ ਭਾਰਤੀ ਵਸਤਾਂ ਵੇਚਣ ਦੀ ਇਜਾਜ਼ਤ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.