ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਪਾਬੰਦੀ ਦੇ ਬਾਵਜੂਦ ਰਾਤ ਨੂੰ ਸ਼ਰਾਬ ਵੇਚਣ ਦੇ ਦੋਸ਼ ਹੇਠ ਕੇਸ ਦਰਜ

Posted On August - 13 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਗਸਤ
ਪਾਬੰਦੀ ਦੇ ਬਾਵਜੂਦ ਦੇਰ ਰਾਤ ਨੂੰ ਸ਼ਰਾਬ ਵੇਚਣ ਦੇ ਦੋਸ਼ ’ਚ ਠੇਕਾ ਮਾਲਕ ਤੇ ਉਸ ਦੇ ਕਰਿੰਦਿਆਂ ਖ਼ਿਲਾਫ਼ ਥਾਣਾ ਕੋਤਵਾਲੀ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸ਼ਾਲੂ ਗਰਗ, ਵਿਜੇ ਕੁਮਾਰ, ਮਿਥੁਨ ਕੁਮਾਰ, ਸੰਜੀਵ ਕੁਮਾਰ, ਉਮੇਸ਼ ਪਠਾਣੀਆਂ, ਸੌਰਵ ਕੁਮਾਰ ਤੇ ਬਸੰਤ ਜੋਸ਼ੀ ਵਜੋਂ ਹੋਈ ਹੈ। ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਕਮਿਸ਼ਨਰ ਦੇ ਹੁਕਮਾਂ ਅਨੁਸਾਰ 11 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਐਤਵਾਰ ਦੀ ਰਾਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਲੋਕਲ ਅੱਡੇ ਕੋਲ ਸਥਿਤ ਚੱਢਾ ਸਿੰਗਲਾ ਗਰੁੱਪ ਦੇ ਠੇਕੇ ’ਤੇ ਰਾਤ ਕਰੀਬ ਪੌਣੇ ਇੱਕ ਵਜੇ ਲੋਕਾਂ ਨੂੰ ਸ਼ਰਾਬ ਵੇਚੀ ਜਾ ਰਹੀ ਹੈ। ਪੁਲੀਸ ਨੇ ਮੌਕੇ ’ਤੇ ਪੁੱਜ ਕੇ ਠੇਕੇ ਦੇ ਕਰਿੰਦਿਆਂ ਨੂੰ ਕਾਬੂ ਕਰ ਲਿਆ ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।


Comments Off on ਪਾਬੰਦੀ ਦੇ ਬਾਵਜੂਦ ਰਾਤ ਨੂੰ ਸ਼ਰਾਬ ਵੇਚਣ ਦੇ ਦੋਸ਼ ਹੇਠ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.