ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਪੁਲੀਸ ਦੇ ਭਰੋਸੇ ਮਗਰੋਂ ਅਜਮੇਰ ਦਾ ਸਸਕਾਰ

Posted On August - 13 - 2019

ਸੰਤੋਖ ਗਿੱਲ
ਗੁਰੂਸਰ ਸੁਧਾਰ, 12 ਅਗਸਤ

ਇੰਸਪੈਕਟਰ ਅਜਾਇਬ ਸਿੰਘ ਪੀੜਤ ਦੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੰਦੇ ਹੋਏ।

ਪੰਜ ਮਹੀਨੇ ਪਹਿਲਾਂ ਗੁਆਂਢੀਆਂ ਨਾਲ ਲੜਾਈ ਵਿਚ ਗੰਭੀਰ ਰੂਪ ’ਚ ਜ਼ਖਮੀ ਹੋਣ ਮਗਰੋਂ ਜ਼ਿੰਦਗੀ ਦੀ ਲੜਾਈ ਹਾਰ ਗਏ ਅਜਮੇਰ ਸਿੰਘ ਵਾਸੀ ਪਿੰਡ ਲੀਲ੍ਹਾਂ ਦਾ ਅੱਜ ਪੁਲੀਸ ਵੱਲੋਂ ਦਿੱਤੇ ਭਰੋਸੇ ਬਾਅਦ ਪਰਿਵਾਰ ਨੇ ਸਸਕਾਰ ਕਰ ਦਿੱਤਾ ਹੈ। ਮ੍ਰਿਤਕ ਅਜਮੇਰ ਸਿੰਘ ਦੇ ਜਵਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਨੇ ਘਰ ਆ ਕੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਜਲਦੀ ਹਾਸਲ ਕਰ ਲਈ ਜਾਵੇਗੀ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਤਿੰਨ ਘੰਟੇ ਤੱਕ ਲੁਧਿਆਣਾ ਬਠਿੰਡਾ ਰਾਜ ਮਾਰਗ ’ਤੇ ਅਜਮੇਰ ਸਿੰਘ ਦੀ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਦੇਰ ਸ਼ਾਮ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਨ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਸੀ। ਪਰ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੇ ਜਾਣ ਤੱਕ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਮ੍ਰਿਤਕ ਦੇਹ ਨੂੰ ਸਰਾਭਾ ਦੇ ਚੈਰੀਟੇਬਲ ਹਸਪਤਾਲ ਵਿਚ ਸੰਭਾਲ ਦਿੱਤਾ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਧਾਰ ਪੁਲੀਸ ਨੇ ਕੁੱਝ ਵਿਚੋਲਿਆਂ ਰਾਹੀਂ ਬੀਤੀ ਰਾਤ ਤੋਂ ਹੀ ਪਰਿਵਾਰ ਨਾਲ ਸੰਪਰਕ ਬਣਾਇਆ ਹੋਇਆ ਸੀ ਅਤੇ ਅੱਜ ਸਮਝੌਤਾ ਸਿਰੇ ਚੜ੍ਹਨ ਬਾਅਦ ਅਜਮੇਰ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਵੱਲੋਂ ਕਿਸੇ ਕਿਸਮ ਦੇ ਦਬਾਅ ਤੋਂ ਸਾਫ਼ ਇਨਕਾਰ ਕੀਤਾ।

 


Comments Off on ਪੁਲੀਸ ਦੇ ਭਰੋਸੇ ਮਗਰੋਂ ਅਜਮੇਰ ਦਾ ਸਸਕਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.