ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਪ੍ਰਕਾਸ਼ ਪੁਰਬ: ਇਸਤਰੀ ਸਤਿਸੰਗ ਸਭਾਵਾਂ ਦਾ ਸਮਾਗਮ ਹੋਵੇਗਾ: ਸਿਰਸਾ

Posted On August - 14 - 2019

ਬੈਠਕ ਨੂੰ ਸੰਬੋਧਨ ਕਰਦੇ ਹੋਏ ਮਨਜਿੰਦਰ ਸਿਰਸਾ। -ਫੋਟੋ:ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਸਤਰੀ ਸਤਿਸੰਗ ਸਭਾਵਾਂ, ਜੱਥਿਆਂ ਤੇ ਸੁਸਾਇਟੀਆਂ ਦਾ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਯਤਨ ਕੀਤਾ ਜਾ ਰਿਹਾ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰ ਤਰ੍ਹਾਂ ਦੇ ਸਿੱਖ ਸੰਗਠਨਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਜਾਣ, ਭਾਵੇਂ ਉਹ ਛੋਟੇ ਸਮਾਗਮ ਹੋਣ ਜਾਂ ਵੱਡੇ ਸਮਾਗਮ।
ਉਨ੍ਹਾਂ ਕਿਹਾ ਕਿ 9, 10 ਅਤੇ 11 ਤਾਰੀਕ ਨੂੰ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਹੋ ਰਹੇ ਹਨ ਅਤੇ ਇਨ੍ਹਾਂ ਦੌਰਾਨ ਹੀ ਇਸਤਰੀ ਸਤਿਸੰਗ ਦਾ ਵਿਸ਼ੇਸ਼ ਸਮਾਗਮ ਵੀ ਸ਼ਾਮਲ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਇਸ ਇਤਿਹਾਸਕ, ਰੂਹਾਨੀ ਤੇ ਵੱਡੇ ਮੌਕੇ ਨੂੰ ਯਾਦਗਾਰੀ ਬਣਾਉਣ ਵਾਸਤੇ ਜੋ ਫਰਜ਼ ਦਿੱਲੀ ਕਮੇਟੀ ਦਾ ਬਣਦਾ ਹੈ, ਉਸਨੂੰ ਅਦਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਉਲੀਕੇ ਗਏ ਪ੍ਰੋਗਰਾਮਾਂ ਦੀ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ।
ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਹਰ ਵਿਅਕਤੀ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ ਤੇ ਇਸ ਗੱਲ ਦੀ ਖੁਸ਼ੀ ਹੈ ਕਿ ਸਾਡੇ ਵੱਲੋਂ ਆਰੰਭੇ ਪ੍ਰਚਾਰ ਨੂੰ ਦੇਸ਼ ਵਿਦੇਸ਼ਾਂ ਵਿਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਟ੍ਰੀਟ ਪ੍ਰਚਾਰ ਦਾ ਮਕਸਦ ਦੂਜੇ ਧਰਮਾਂ ਦੇ ਲੋਕਾਂ ਨੂੰ ਉਹਨਾਂ ਦੇ ਧਰਮ ਵਿਚ ਪੱਕਿਆਂ ਕਰਨਾ ਹੈ ਨਾ ਕਿ ਆਪਣੇ ਧਰਮ ਨਾਲ ਜੋੜਨ ਦਾ ਕੋਈ ਯਤਨ ਕਰਨਾ। ਇਸ ਮੌਕੇ ‘ਤੇ ਸਿਰਸਾ ਦੇ ਇਲਾਵਾ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਜਗਦੀਪ ਸਿੰਘ ਕਾਹਲੋਂ, ਕੁਲਦੀਪ ਸਿੰਘ ਸਾਹਨੀ, ਜਸਬੀਰ ਸਿੰਘ ਜੱਸੀ, ਨਿਸ਼ਾਨ ਸਿੰਘ ਮਾਨ, ਜਤਿੰਦਰਪਾਲ ਸਿੰਘ ਗੋਲਡੀ, ਸਰਬਜੀਤ ਸਿੰਘ ਵਿਰਕ, ਜਗਦੀਪ ਸਿੰਘ ਕਾਹਲੋਂ ਤੇ ਸਰਬਜੀਤ ਸਿੰਘ ਵਿਰਕ ਮੌਜੂਦ ਰਹੇ।
ਨਵੀਂ ਦਿੱਲੀ, (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ ਨੂੰ ਦਿੱਲੀ ਤੋਂ ਗੁ. ਬੰਗਲਾ ਸਾਹਿਬ ਤੋਂ ਆਰੰਭ ਹੋ ਕੇ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਦਿੱਲੀ ਕਮੇਟੀ ਮੈਂਬਰ ਹਰਜੀਤ ਸਿੰਘ ਪੱਪਾ, ਹਰਜਿੰਦਰ ਸਿੰਘ, ਸਤਿੰਦਰ ਸਿੰਘ ਨਾਗੀ ਅਤੇ ਮਹਿੰਦਰ ਸਿੰਘ ਭੁਲੱਰ ਵੱਲੋਂ ਆਲ ਇੰਡੀਆ ਰਾਮਗੜੀਆ ਫ਼ੈਡਰੇਸ਼ਨ ਦੇ ਦਫ਼ਤਰ ਹਰੀਨਗਰ ਵਿਖੇ ਪਹੁੰਚ ਕੇ ਫ਼ੈਡਰੇਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਨੂੰ ਨਗਰ ਕੀਰਤਨ ‘ਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ ਗਿਆ। ਸੁਖਦੇਵ ਸਿੰਘ ਨੇ ਦਿੱਲੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਰੇ ਹੀ ਸਮਾਗਮ ਬਹੁਤ ਪ੍ਰਭਾਵਸ਼ਾਲੀ ਹਨ।


Comments Off on ਪ੍ਰਕਾਸ਼ ਪੁਰਬ: ਇਸਤਰੀ ਸਤਿਸੰਗ ਸਭਾਵਾਂ ਦਾ ਸਮਾਗਮ ਹੋਵੇਗਾ: ਸਿਰਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.