ਕਰੋਨਾਵਾਇਰਸ ਦੀ ਥਾਂ ਭੁੱਖਮਰੀ ਨੇ ਡਰਾਏ ਦਿਹਾੜੀਦਾਰ ਮਜ਼ਦੂਰ !    ਜਦੋਂ ਤੱਕ ਕਰੋਨਾ ਦਾ ਪ੍ਰਕੋਪ, ਸਾਡੇ ਘਰ ਆਉਣ ’ਤੇ ਰੋਕ !    ਏਮਸ ਵੱਲੋਂ ਹੈਲਥ ਕੇਅਰ ਵਰਕਰਾਂ ਲਈ ਕੋਵਿਡ-19 ਦਸਤਾਵੇਜ਼ ਜਾਰੀ !    ਫ਼ੌਜੀਆਂ ਵੱਲੋਂ ਇਕ ਦਿਨ ਦੀ ਤਨਖਾਹ ਦਾਨ ਵਿੱਚ ਦੇਣ ਦਾ ਐਲਾਨ !    ਅਫ਼ਵਾਹਾਂ ਤੇ ਲੌਕਡਾਊਨ ਨੇ ਠੁੰਗਗਿਆ ਪੋਲਟਰੀ ਕਾਰੋਬਾਰ !    ਪਾਕਿਸਤਾਨ ’ਚ ਕਰੋਨਾਵਾਇਰਸ ਕੇਸਾਂ ਦੀ ਗਿਣਤੀ 1526 ਹੋਈ !    ਨੈਤਿਕ ਕਦਰਾਂ ਹੀ ਕੰਨਿਆ ਪੂਜਾ !    ਬਹਾਵਲਪੁਰ: ਖ਼ੂਬਸੂਰਤ ਅਤੀਤ, ਬਦਸੂਰਤ ਵਰਤਮਾਨ... !    ਅਖ਼ਬਾਰ ਆ ਨਹੀਂ ਰਹੀ, ਤੁਸੀਂ ਵੀ ਖ਼ਬਰਾਂ ਪੜ੍ਹਨੀਆਂ ਬੰਦ ਕਰ ਦਿਓ !    ਸ਼ਾਹੀਨ ਬਾਗ਼ ਵਿੱਚ ਦੁਕਾਨ ਨੂੰ ਅੱਗ ਲੱਗੀ !    

ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਕਾ ਬਾਗ਼’ ਲਾਇਆ

Posted On August - 14 - 2019

ਸਨੌਰ ਵਿਚ ਬਾਗ਼ ਲਾਏ ਜਾਣ ਦਾ ਦ੍ਰਿਸ਼। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 13 ਅਗਸਤ
ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਵੱਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਨੌਰ ਵਿਚ ਡੇਰਾ ਬਚਿੱਤਰ ਦਾਸ ਵਿੱਚ ‘ਗੁਰੂ ਕਾ ਬਾਗ਼’ ਲਗਾਇਆ ਗਿਆ। ਇਸ ਮੌਕੇ ਹੋਏ ਸਮਾਗਮ ਦੀ ਪ੍ਰਧਾਨਗੀ ਏਐੱਸਆਈ ਜਸਦੇਵ ਸਿੰਘ ਨੇ ਕੀਤੀ। ਬਸੰਤ ਰਿਤੂ ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮ ਟਟਵਾਲੀ ਨੇ ਦੱਸਿਆ ਕਿ ਇਹ ਬਾਗ਼ ਲਾਉਣ ਦੀ ਸ਼ੁਰੂਆਤ ਅੰਬ ਦੇ ਬੂਟੇ ਤੋਂ ਕੀਤੀ ਗਈ ਜਿਸ ਮਗਰੋਂ 60 ਫਲਦਾਰ ਪੌਦੇ ਲਗਾਏ ਗਏ।
ਉਨ੍ਹਾਂ ਕਿਹਾ ਕਿ ਇਹ ਬਾਗ਼ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਪਤਵੰਤੇ ਸੱਜਣਾਂ ਨੂੰ ਇਸ ਬਾਗ਼ ਦੀ ਸੰਭਾਲ਼ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਰਾਜੇਸ਼ ਕੁਮਾਰ ਨੇ ਦੱਸਿਆ ਕਿ ਬਸੰਤ ਰਿਤੂ ਯੂਥ ਕਲੱਬ ਵੱਲੋਂ ਇਹ 12ਵਾਂ ਬਾਗ਼ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁਕੇਸ਼ ਕੁਮਾਰ, ਇੰਜੀਨੀਅਰ ਆਕਰਸ਼ ਸ਼ਰਮਾ, ਇੰਜੀਨੀਅਰ ਰੋਬਿਨ ਸਿੰਘ, ਮੇਹਰਵਾਨ ਸਿੰਘ ਮਾਗੋ ਤੇ ਰਾਜ ਸਿੰਘ ਟਿਵਾਣਾ ਆਦਿ ਮੈਂਬਰ ਵੀ ਮੌਜੂਦ ਸਨ।


Comments Off on ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਕਾ ਬਾਗ਼’ ਲਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.