ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਪ੍ਰਮਾਣੂ ਹਥਿਆਰਾਂ ਬਾਰੇ ਰਾਜਨਾਥ ਦੇ ਬਿਆਨ ਦੀ ਕੁਰੈਸ਼ੀ ਵੱਲੋਂ ਨਿਖੇਧੀ

Posted On August - 18 - 2019

ਇਸਲਾਮਾਬਾਦ, 17 ਅਗਸਤ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਦਿੱਤੇ ਗਏ ਬਿਆਨ ਨੂੰ ‘ਗ਼ੈਰਜ਼ਿੰਮੇਵਾਰਾਨਾ’ ਅਤੇ ‘ਮੰਦਭਾਗਾ’ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਰਾਜਨਾਥ ਸਿੰਘ ਨੇ ਪੋਖਰਣ ਦੇ ਦੌਰੇ ਮੌਕੇ ਕਿਹਾ ਸੀ ਕਿ ਭਾਰਤ ਪ੍ਰਮਾਣੂ ਹਥਿਆਰਾਂ ਦੀ ਪਹਿਲਾਂ ਵਰਤੋਂ ਨਾ ਕਰਨ ਦੇ ਫ਼ੈਸਲੇ ਦਾ ਹਮੇਸ਼ਾ ਪਾਲਣ ਕਰਦਾ ਆ ਰਿਹਾ ਹੈ ਪਰ ‘ਭਵਿੱਖ ’ਚ ਕੀ ਕੁਝ ਹੋਵੇਗਾ, ਇਹ ਹਾਲਾਤ ਉੱਤੇ ਨਿਰਭਰ ਕਰੇਗਾ।’
ਕੁਰੈਸ਼ੀ ਨੇ ਕਿਹਾ ਕਿ ਭਾਰਤੀ ਰੱਖਿਆ ਮੰਤਰੀ ਦੇ ਬਿਆਨ ਦਾ ਮਤਲਬ ਅਤੇ ਸਮਾਂ ਬਹੁਤ ਮੰਦਭਾਗਾ ਹੈ ਅਤੇ ਇਸ ਤੋਂ ਪਤਾ ਲਗਦਾ ਹੈ ਕਿ ਭਾਰਤ ਦਾ ਵਤੀਰਾ ਗ਼ੈਰਜ਼ਿੰਮੇਵਾਰਾਨਾ ਅਤੇ ਲੜਾਈ ਵਾਲਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸਬੰਧੀ ਆਪਣੇ ਪੁਰਾਣੇ ਸਟੈਂਡ ’ਤੇ ਕਾਇਮ ਹੈ। ਕੁਰੈਸ਼ੀ ਨੇ ਕਿਹਾ ਕਿ ਭਾਰਤੀ ਰੱਖਿਆ ਮੰਤਰੀ ਦਾ ਬਿਆਨ ਉਨ੍ਹਾਂ ਦੀ ‘ਅਗਿਆਨਤਾ’ ਨੂੰ ਦਰਸਾਉਂਦਾ ਹੈ।
ਭਾਰਤ ਵੱਲੋਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਦੇ ਵਿਰੋਧ ’ਚ ਪਾਕਿਸਤਾਨ ਵੱਲੋਂ ਇਹ ਮਾਮਲਾ ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ’ਚ ਉਠਾਏ ਜਾਣ ਕਾਰਨ ਇਹ ਮਾਮਲਾ ਭਖ ਗਿਆ ਹੈ। ਕੁਰੈਸ਼ੀ ਨੇ ਕਿਹਾ ਕਿ ਸਲਾਮਤੀ ਪ੍ਰੀਸ਼ਦ ਦੀ ਬੈਠਕ ਨੇ ਦਿਖਾਇਆ ਹੈ ਕਿ ਕਸ਼ਮੀਰ ਦੇ ਲੋਕ ਇਕੱਲੇ ਨਹੀਂ ਹਨ। ਉਨ੍ਹਾਂ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਤੋਂ ਵੀ ਇਨਕਾਰ ਕੀਤਾ।
-ਪੀਟੀਆਈ

ਪਾਕਿ ਫ਼ੌਜ ਕਿਸੇ ਵੀ ਚੁਣੌਤੀ ਦਾ ਮੁਕਾਬਲਾ ਕਰਨ ਲਈ ਤਿਆਰ: ਮੇਜਰ ਜਨਰਲ ਗਫ਼ੂਰ

ਇਸਲਾਮਾਬਾਦ: ਪਾਕਿਸਤਾਨ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਫ਼ੌਜ ਭਾਰਤ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫ਼ੌਜ ਦੇ ਤਰਜਮਾਨ ਮੇਜਰ ਜਨਰਲ ਆਸਿਫ਼ ਗਫ਼ੂਰ ਨੇ ਕਿਹਾ ਕਿ ਭਾਰਤ ਦੁਨੀਆ ਦਾ ਧਿਆਨ ਕਸ਼ਮੀਰ ਤੋਂ ਹਟਾਉਣ ਲਈ ਹਮਲੇ ਕਰਵਾ ਸਕਦਾ ਹੈ। ਉਸ ਨੇ ਕਿਹਾ ਕਿ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਕੰਟਰੋਲ ਰੇਖਾ ’ਤੇ ਵਾਧੂ ਫ਼ੌਜ ਤਾਇਨਾਤ ਹੈ। ਉਸ ਮੁਤਾਬਕ ਕਸ਼ਮੀਰ ਮੁੱਦੇ ’ਤੇ ਪ੍ਰਮਾਣੂ ਜੰਗ ਵੀ ਹੋ ਸਕਦੀ ਹੈ।
-ਪੀਟੀਆਈ


Comments Off on ਪ੍ਰਮਾਣੂ ਹਥਿਆਰਾਂ ਬਾਰੇ ਰਾਜਨਾਥ ਦੇ ਬਿਆਨ ਦੀ ਕੁਰੈਸ਼ੀ ਵੱਲੋਂ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.