ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਧਰਨਾ ਦਿੱਤਾ

Posted On August - 14 - 2019

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 13 ਅਗਸਤ

ਪੰਜਾਬੀ ਯੂਨੀਵਰਸਿਟੀ ਦੇ ਬਾਹਰ ਪ੍ਰਦਰਸ਼ਨ ਦਾ ਦਿ੍ਸ਼|-ਫੋਟੋ: ਭਿੰਡਰ

ਪੰਜਾਬ ਬੰਦ ਦੇ ਸੱਦੇ ਦੇ ਅਸਰ ਵਜੋਂ ਪੰਜਾਬੀ ਯੂਨੀਵਰਸਿਟੀ ਕੈਂਪਸ ‘ਚ ਅੱਜ ਛੁੱਟੀ ਦਾ ਮਾਹੌਲ ਬਣਿਆ ਰਿਹਾ| ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੇ ਪ੍ਰਧਾਨ ਅਤੇ ਫੈਡਰੇਸ਼ਨ ਦੀ ਯੂਨੀਵਰਸਿਟੀ ਇਕਾਈ ਵਲੋਂ ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ ਵਿਚ ਗੇਟ ਬੰਦ ਕਰਕੇ ਨਾਅਰੇਬਾਜ਼ੀ ਕੀਤੀ ਗਈ| ਸਵੇਰੇ 8 ਵਜੇ ਸਮੁੱਚੇ ਵਰਗਾਂ ਦੇ ਕਰਮਚਾਰੀ ਪ੍ਰੀਖਿਆ ਸ਼ਾਖਾ ਨਜ਼ਦੀਕ ਇਕੱਠੇ ਹੋਏ, ਜਿਨ੍ਹਾਂ ਕਾਫਿਲੇ ਦੇ ਰੂਪ ਵਿਚ ਯੂਨੀਵਰਸਿਟੀ ਦੇ ਮੇਨ ਗੇਟ ਬੰਦ ਕਰ ਦਿੱਤੇ। ਇਸ ਮੌਕੇ ਫੈਡਰੇਸ਼ਨ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਸਾਡੇ ਸੰਤਾਂ ਮਹਾਂਪੁਰਸ਼ਾਂ ਦੇ ਪਾਵਨ ਅਸਥਾਨਾਂ ਨੂੰ ਤਹਿਸ ਨਹਿਸ ਕਰਕੇ ਭਾਵਨਾਵਾਂ ਨੂੰ ਦਰੜਿਆ ਗਿਆ ਹੈ| ਇਸ ਮੌਕੇ ਡਾ. ਗਿਆਨ ਸਿੰਘ ਨੇ ਕਿਹਾ ਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ| ਯੂਨੀਵਰਸਿਟੀ ਦੇ ਵੱਖ ਵੱਖ ਕਰਮਚਾਰੀ ਧੜਿਆਂ ਵਲੋਂ ਵੀ ਪ੍ਰਦਰਸ਼ਨ ਨੂੰ ਸਮਰਥਨ ਦਿੱਤਾ ਗਿਆ| ਮੰਚ ਸੰਚਾਲਨ ਡਾ. ਗੁਰਜੰਟ ਸਿੰਘ ਵਲੋਂ ਕੀਤਾ ਗਿਆ| ਇਸ ਮੌਕੇ ਆਊਟ ਸੋਰਸਿਜ਼ ਕਰਮਚਾਰੀ ਯੂਨੀਅਨ ਪ੍ਰਧਾਨ ਜਤਿੰਦਰ ਧਾਲੀਵਾਲ, ਸੰਦੀਪ ਕੁਮਾਰ, ਬਲਬੀਰ ਸਿੰਘ, ਡਾ. ਗੁਰਜੰਟ ਸਿੰਘ, ਜਸਵੰਤ ਸਿੰਘ ਸੁਪਰਡੈਂਟ, ਦਰਸ਼ਨ ਸਿੰਘ, ਦਰਸ਼ਨ ਸਿੰਘ, ਵਿਕਰਮ ਸਿੰਘ, ਰਾਜ ਕੁਮਾਰ ਰਾਜੂ, ਰਾਜੇਸ਼ ਕੁਮਾਰ, ਪਰਮਜੀਤ ਸਿੰਘ, ਡਾ. ਸੁਖਚੈਨ ਸਿੰਘ, ਗੁਰਮੀਤ ਬਡਲਾਨ, ਇਕਬਾਲ ਮੀਰ, ਅਸਿਸਟੈਂਟ ਪ੍ਰੋਫੈਸਰ ਸਰਬਵੀਰ ਸਿੰਘ, ਰਿਸਰਚ ਸਕਾਲਰ ਰਵੀ ਕੁਮਾਰ, ਬੇਅੰਤ ਸਿੰਘ ਤੋਂ ਇਲਾਵਾ ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ|


Comments Off on ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਧਰਨਾ ਦਿੱਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.