ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਪੰਜਾਬ ਪੁਲੀਸ ਦੇ ਮੁਲਾਜ਼ਮ ਐੱਸਟੀਐੱਫ਼ ਦੀ ਰਾਡਾਰ ’ਤੇ

Posted On August - 13 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਗਸਤ
ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ 385 ਗ੍ਰਾਮ ਹੈਰੋਇਨ ਸਣੇ ਕਾਬੂ ਕੀਤੇ ਗਏ ਥਾਣਾ ਸਦਰ ਖੰਨਾ ਦੇ ਮੁਨਸ਼ੀ ਗਗਨਦੀਪ ਸਿੰਘ ਉਰਫ਼ ਗੱਗੀ ਦੀ ਗ੍ਰਿਫ਼ਤਾਰ ਤੋਂ ਬਾਅਦ ਹੁਣ ਪੰਜਾਬ ਪੁਲੀਸ ਦੇ ਹੋਰ ਵੀ ਕਈ ਮੁਲਾਜ਼ਮ ਐਸਟੀਐਫ਼ ਦੀ ਰਾਡਾਰ ’ਤੇ ਹਨ। ਐਸਟੀਐਫ਼ ਸੂਤਰਾਂ ਦੀ ਮੰਨੀਏ ਤਾਂ ਪੁਲੀਸ ਨੇ ਮੁਲਜ਼ਮ ਗਗਨਦੀਪ ਸਿੰਘ ਦੇ ਮੋਬਾਈਲ ਫੋਨ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ, ਜਿੱਥੋਂ ਐਸਟੀਐਫ਼ ਨੂੰ ਕਈ ਵੱਡੀ ਮੱਛੀਆਂ ਮਿਲਣ ਦੀ ਆਸ ਹੈ। ਫਿਲਹਾਲ ਤਾਂ ਐਸਟੀਐਫ਼ ਦੇ ਲੁਧਿਆਣਾ ਇੰਚਾਰਜ਼ ਹਰਬੰਸ ਸਿੰਘ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਤਫ਼ਤੀਸ਼ ਵਿੱਚ ਲੱਗੇ ਹੋਏ ਹਨ। ਅਦਾਲਤ ਵਿੱਚੋਂ ਮੁਲਜ਼ਮ ਦਾ ਹੋਰ ਰਿਮਾਂਡ ਹਾਸਲ ਕੀਤਾ ਜਾਏਗਾ, ਤਾਂ ਕਿ ਪਤਾ ਚੱਲ ਸਕੇ ਕਿ ਮੁਲਜ਼ਮ ਕਿੱਥੋਂ ਹੈਰੋਇਨ ਲਿਆਉਂਦਾ ਸੀ ਤੇ ਕਿਸ ਨੂੰ ਸਪਲਾਈ ਕਰਦਾ ਸੀ।
ਪੰਜਾਬ ਪੁਲੀਸ ਦੇ ਹੌਲਦਾਰ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਹੋਣ ਕਾਰਨ ਇਹ ਮਾਮਲਾ ਸਿੱਧੇ ਤੌਰ ’ਤੇ ਐਸਟੀਐਫ਼ ਮੁੱਖੀ ਹਰਪ੍ਰੀਤ ਸਿੰਘ ਸਿੱਧੂ ਦੀ ਨਜ਼ਰ ਵਿੱਚ ਹੈ, ਐਸਟੀਐਫ਼ ਮੁੱਖੀ ਇਸ ਮਾਮਲੇ ਦੀ ਹਰ ਪੜਤਾਲ ਸਮੇਂ ਸਮੇ ਸਿਰ ਲੈ ਰਹੇ ਹਨ। ਉਧਰ, ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ 24 ਘੰਟੇ ਬਾਅਦ ਗੱਲਬਾਤ ਕਰਦੇ ਹੋਏ ਐਸਟੀਐਫ਼ ਇੰਚਾਰਜ਼ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਅਹਿਮ ਜਾਣਕਾਰੀਆਂ ਮੁਲਜ਼ਮ ਗਗਨਦੀਪ ਸਿੰਘ ਕੋਲੋਂ ਹਾਸਲ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਮੋਬਾਈਲ ਫੋਨ ਦੇ ਜ਼ਰੀਏ ਵੱਡੀਆਂ ਜਾਣਕਾਰੀਆਂ ਮਿਲ ਸਕਦੀਆਂ ਹਨ। ਹਰਬੰਸ ਸਿੰਘ ਦਾ ਕਹਿਣਾ ਹੈ ਕਿ ਹਾਲੇ ਹੋਰ ਮੁਲਾਜ਼ਮਾਂ ਦੀ ਸ਼ਮੂਲੀਅਤ ਬਾਰੇ ਉਹ ਕੁੱਝ ਕਹਿ ਨਹੀਂ ਸਕਦੇ, ਪਰ ਉਨ੍ਹਾਂ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣਗੇ। ਮੁੱਢਲੀ ਪੁੱਛਗਿੱਛ ਵਿਚ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਿਛਲੇ 6 ਮਹੀਨੇ ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ। ਉਹ ਕਿਸੇ ਨਜ਼ੀਰੀਅਨ ਕੋਲੋਂ ਹੈਰੋਇਨ ਲਿਆਉਂਦਾ ਸੀ, ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਘਰ ਦੀ ਵੀ ਤਲਾਸ਼ੀ ਲਈ ਜਾਵੇਗੀ, ਤਾਂਕਿ ਪਤਾ ਲੱਗ ਸਕੇ ਕੇ ਉਸ ਨੇ ਘਰ ਵਿਚ ਵੀ ਨਸ਼ਾ ਤਾਂ ਨਹੀਂ ਰੱਖਿਆ ਹੋਇਆ।

 


Comments Off on ਪੰਜਾਬ ਪੁਲੀਸ ਦੇ ਮੁਲਾਜ਼ਮ ਐੱਸਟੀਐੱਫ਼ ਦੀ ਰਾਡਾਰ ’ਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.