ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਪੰਜਾਬ ਬੰਦ: ਸਕੂਲ ਬੋਰਡ ਵੱਲੋਂ ਸਪਲੀਮੈਂਟਰੀ ਪ੍ਰੀਖਿਆਵਾਂ ਮੁਲਤਵੀ

Posted On August - 13 - 2019

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਅਗਸਤ
ਦਿੱਲੀ ਦੇ ਤੁਗ਼ਲਕਾਬਾਦ ਵਿਚ ਬੀਤੇ ਦਿਨੀਂ ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਮਗਰੋਂ ਪੈਦਾ ਹੋਏ ਹਾਲਾਤ ਅਤੇ ਦਲਿਤ ਵਰਗ ਵੱਲੋਂ ਭਲਕੇ 13 ਅਗਸਤ ਨੂੰ ਪੰਜਾਬ ਬੰਦ ਦੀ ਅਪੀਲ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 13 ਅਗਸਤ ਨੂੰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਲਈਆਂ ਜਾਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਲਕੇ 13 ਅਗਸਤ ਨੂੰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਪੰਜਾਬ ਬੰਦ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੇ ਖ਼ਦਸ਼ਿਆਂ ਕਾਰਨ ਮੁਲਤਵੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਲਕੇ ਦਸਵੀਂ ਸ਼੍ਰੇਣੀ ਦੀ ਸਾਇੰਸ ਵਿਸ਼ੇ ਦੀ ਪ੍ਰੀਖਿਆ ਲਈ ਜਾਣੀ ਸੀ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੀ ਪੋਲੀਟੀਕਲ ਸਾਇੰਸ, ਫਿਜ਼ਿਕਸ ਅਤੇ ਬਿਜ਼ਨਸ ਸਟੱਡੀ ਵਿਸ਼ਿਆਂ ਦੀ ਸਪਲੀਮੈਂਟਰੀ ਪ੍ਰੀਖਿਆ ਲਈ ਜਾਣੀ ਸੀ ਅਤੇ ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿਚ 125 ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਸ੍ਰੀ ਕਲੋਹੀਆ ਨੇ ਦੱਸਿਆ ਕਿ ਉਂਜ 13 ਅਗਸਤ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਦਫ਼ਤਰ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਅੱਜ ਮੁਲਤਵੀ ਕੀਤੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦਾ ਨਵੇਂ ਸਿਰਿਓਂ ਸ਼ਡਿਊਲ ਜਲਦੀ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਰਾਹੀਂ ਜਾਰੀ ਕਰ ਦਿੱਤਾ ਜਾਵੇਗਾ।


Comments Off on ਪੰਜਾਬ ਬੰਦ: ਸਕੂਲ ਬੋਰਡ ਵੱਲੋਂ ਸਪਲੀਮੈਂਟਰੀ ਪ੍ਰੀਖਿਆਵਾਂ ਮੁਲਤਵੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.