ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗੇ !    ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ !    ਤਿੰਨ ਕਸ਼ਮੀਰੀ ਹਿਰਾਸਤ ’ਚ ਲਏ !    ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    

ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਗੇਟ ਰੈਲੀ

Posted On August - 13 - 2019

ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੰਗਲ ਦੇ ਮੈਂਬਰ।

ਰਾਕੇਸ਼ ਸੈਣੀ
ਨੰਗਲ, 12 ਅਗਸਤ
ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਨੰਗਲ ਦੇ ਮੈਂਬਰਾਂ ਵੱਲੋਂ ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ਪ੍ਰਧਾਨਗੀ ਵਿੱਚ ਗੇਟ ਰੈਲੀ ਕੀਤੀ ਗਈ।
ਇਸ ਮੌਕੇ ਸੁਨੀਲ ਰਾਣਾ ਨੇ ਦੱਸਿਆ ਕਿ ਯੂਨੀਅਨ ਲੰਬੇ ਸਮੇਂ ਤੋਂ ਸੂਬਾ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ, ਪਰ ਸਰਕਾਰ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਟਰਾਂਸਪੋਰਟ ਮੰਤਰੀ ਪੰਜਾਬ, ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਸੈਕਟਰੀ ਸਟੇਟ ਟਰਾਂਸਪੋਰਟ ਨਾਲ ਕਾਫ਼ੀ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਪਰਨਾਲ ਉੱਥੇ ਦਾ ਉੱਥੇ ਹੀ ਹੈ। ਇਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੰਘੀ ਅੱਠ ਅਗਸਤ ਨੂੰ ਯੂਨੀਅਨ ਵੱਲੋਂ ਜਲੰਧਰ ਵਿੱਚ ਕਾਲੇ ਚੋਲੇ ਪਾ ਕੇ ਕੰਨਵੈਨਸ਼ਨ ਕੀਤੀ ਗਈ ਤੇ ਨੌਂ ਅਗਸਤ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਨਾਲ ਮੀਟਿੰਗ ਹੋਈ ਜਿਸ ਵਿੱਚ ਕੇਵਲ ਭਰੋਸਾ ਹੀ ਮਿਲਿਆ ਤੇ ਹੁਣ 13 ਅਗਸਤ ਨੂੰ ਫਿਰ ਦੁਬਾਰਾ ਮੀਟਿੰਗ ਬੁਲਾਈ ਗਈ ਹੈ।
ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇ ਅੱਜ ਹੋਣ ਵਾਲੀ ਮੀਟਿੰਗ ਵਿੱਚ ਵੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਨਿਕਲਿਆ ਤਾਂ 14 ਅਗਸਤ ਨੂੰ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਕਰ ਕੇ 15 ਅਗਸਤ ਨੂੰ ਜਲੰਧਰ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੌਮੀ ਝੰਡਾ ਲਹਿਰਾਉਣ ਆਉਣਗੇ ਤਾਂ ਉੱਥੇ ਜਥੇਬੰਦੀ ਵੱਲੋਂ ਮਹਾ ਮੋਰਚੇ ਨਾਲ ਮਿਲ ਕੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਜਾਣਗੇ ਤੇ 15 ਅਗਸਤ ਨੂੰ ਗ਼ੁਲਾਮੀ ਦਿਵਸ ਵਜੋਂ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜੇ ਕੋਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਘਾ ਕੀਤਾ ਜਾਵੇਗਾ ਅਤੇ ਹੋਣ ਵਾਲੇ ਨੁਕਸਾਨ ਲਈ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਮੁਲਾਜ਼ਮ ਆਗੂ ਰਾਮ ਦਿਆਲ, ਸੁਖਰਾਜ ਸਿੰਘ, ਅਮਰਜੀਤ ਸਿੰਘ ਬੈਂਸ, ਅਮਰਜੀਤ ਭੱੱਟੀ, ਸੁਖਵਿੰਦਰ, ਮਨਜੀਤ ਸਿੰਘ, ਗੁਰਬਾਜ ਸਿੰਘ, ਕੁਲਬੀਰ ਸਿੰਘ, ਸੁੱਚਾ ਸਿੰਘ, ਗੁਰਗਿਆਨ, ਨਰਿੰਦਰ ਕੁਮਾਰ, ਪ੍ਰਸ਼ੋਤਮ ਲਾਲ, ਦੀਪਕ ਕੁਮਾਰ, ਸਤੀਸ਼ ਕੁਮਾਰ ਤੇ ਗੁਰਮੁੱਖ ਸਿੰਘ ਆਦਿ ਆਗੂ ਹਾਜ਼ਰ ਸਨ।


Comments Off on ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਗੇਟ ਰੈਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.