ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਪੰਜਾਬ ਸਰਕਾਰ ਵੱਲੋਂ ਯੂਐੱਨਡੀਪੀ ਨਾਲ ਸਮਝੌਤਾ

Posted On August - 22 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਗਸਤ
ਪੰਜਾਬ ਸਰਕਾਰ ਨੇ ਸਥਿਰ ਵਿਕਾਸ ਦੇ ਟੀਚਿਆਂ (ਐੱਸਡੀਜੀ) ਨੂੰ ਅਮਲ ਵਿਚ ਲਿਆਉਣ ਲਈ ਅੱਜ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂਐੱਨਡੀਪੀ) ਨਾਲ ਸਮਝੌਤਾ ਸਹੀਬੱਧ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿਚ ਯੂਐੱਨਡੀਪੀ ਦੀ ਰੈਜ਼ੀਡੈਂਟ ਨੁਮਾਇੰਦਾ ਸ਼ੋਕੋ ਨੋਡਾ ਅਤੇ ਪੰਜਾਬ ਦੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ ਨੇ ਇਸ ਸਮਝੌਤੇ ’ਤੇ ਹਸਤਾਖ਼ਰ ਕੀਤੇ। ਇਸ ਸਮਝੌਤੇ ਤਹਿਤ ਯੋਜਨਾਬੰਦੀ ਵਿਭਾਗ ਵਿਚ ਯੂਐੱਨਡੀਪੀ ਦੇ ਸਹਿਯੋਗ ਨਾਲ ਸਥਿਰ ਵਿਕਾਸ ਦੇ ਟੀਚਿਆਂ ਬਾਰੇ ਤਾਲਮੇਲ ਕੇਂਦਰ ਸਥਾਪਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਪ੍ਰਸ਼ਾਸਨਿਕ ਵਿਭਾਗਾਂ ਵਿਚ ਇਕਸਾਰਤਾ ਆਵੇਗੀ, ਜਿਸ ਨਾਲ ਸੂਬੇ ਦੇ ਸਥਿਰ ਅਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਟੀਚਿਆਂ ਰਾਹੀਂ ਨਾਗਰਿਕ ਕੇਂਦਰਿਤ ਸੇਵਾਵਾਂ ਅਤੇ ਵਿਕਾਸ ਮੁਖੀ ਪ੍ਰੋਗਰਾਮਾਂ ਦੇ ਇੱਛਤ ਨਤੀਜੇ ਹਾਸਲ ਹੋਣਗੇ।
ਮੁੱਖ ਮੰਤਰੀ ਨੇ ਰੁਜ਼ਗਾਰ ਉਤਪਤੀ ਵਿਭਾਗ ਨੂੰ ਯੂਐੱਨਡੀਪੀ ਦੇ ਨੁਮਾਇੰਦਿਆਂ ਨਾਲ ਤਾਲਮੇਲ ਕਾਇਮ ਕਰਨ ਲਈ ਆਖਿਆ ਤਾਂ ਕਿ ਪ੍ਰਾਈਵੇਟ ਸੈਕਟਰ ਵਿਚ ਸਵੈ-ਰੁਜ਼ਗਾਰ ਅਤੇ ਨੌਕਰੀਆਂ ਦੇ ਨਾਲ-ਨਾਲ ਹੁਨਰ ਵਿਕਾਸ ਲਈ ਨਵੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਕਾਸ ਯੋਜਨਾਬੰਦੀ ਲਈ ਸਥਿਰ ਵਿਕਾਸ ਦੇ ਟੀਚਿਆਂ ਦੇ ਢਾਂਚੇ ਨੂੰ ਪਹਿਲਾਂ ਹੀ ਅਪਣਾਇਆ ਹੋਇਆ ਹੈ ਅਤੇ ਚਾਰ ਸਾਲਾ ਰਣਨੀਤਿਕ ਕਾਰਜ ਯੋਜਨਾ 2019-23 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਯੋਜਨਾ ਰਾਹੀਂ ਸਪੱਸ਼ਟ ਨਿਸ਼ਾਨੇ ਅਤੇ ਟੀਚੇ ਨਿਰਧਾਰਤ ਕੀਤੇ ਗਏ ਹਨ।

 


Comments Off on ਪੰਜਾਬ ਸਰਕਾਰ ਵੱਲੋਂ ਯੂਐੱਨਡੀਪੀ ਨਾਲ ਸਮਝੌਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.