ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਵਲੋਂ ਮੋਟਰਸਾਈਕਲ ਰੈਲੀ

Posted On August - 14 - 2019

ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਅਗਸਤ

ਪੰਜਾਬ ਹੋਮ ਗਾਰਡਜ਼ ਦੇ ਜਵਾਨ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਕੱਢਣ ਮੌਕੇ।

ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਵੱਲੋਂ ਜ਼ਿਲ੍ਹਾ ਕਮਾਡੈਂਟ ਰਾਏ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਨੂੰ ਸਮਰਪਿਤ ਨਸ਼ਿਆਂ ਖ਼ਿਲਾਫ਼ ਮੋਟਰਸਾਈਕਲ ਰੈਲੀ ਕੱਢੀ ਗਈ। ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਵਲੋਂ ਪ੍ਰਣ ਕੀਤਾ ਗਿਆ ਕਿ ਆਜ਼ਾਦੀ ਦਿਵਸ ਨੂੰ ਸਮਰਪਿਤ ਹੋ ਕੇ ਇੱਕ-ਇੱਕ ਜਵਾਨ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਯਤਨ ਕਰੇਗਾ।
ਇਸ ਮੌਕੇ ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਡੈਂਟ ਰਾਏ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ੇ, ਅਪਰਾਧਕ ਘਟਨਾਵਾਂ ਅਤੇ ਖ਼ੁਦਕੁਸ਼ੀਆਂ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ ਸਗੋਂ ਆਪਣੇ ਪਰਿਵਾਰ ਨੂੰ ਘਾਤਕ ਪ੍ਰੇਸ਼ਾਨੀ ਵਿਚ ਫਸਾਉਣਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਅਸਲ ਵਿਚ ਅਸੀਂ ਉਸ ਸਮੇਂ ਮਾਣਾਂਗੇ ਜਦੋਂ ਹਰ ਵਿਅਕਤੀ ਨਸ਼ੇ ਵਰਗੀ ਅਲਾਮਤ ਤੋਂ ਆਜ਼ਾਦ ਹੋ ਜਾਵੇਗਾ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਜਾਗਰੂਕਤਾ ਨੌਜਵਾਨਾਂ ਵਿਚ ਆਤਮ-ਵਿਸ਼ਵਾਸ, ਭਰੋਸਾ ਅਤੇ ਸਹਿਣਸ਼ੀਲਤਾ ਜਗਾਉਣ ਹਿਤ ਲਾਹੇਵੰਦ ਹੈ। ਨਸ਼ਾ ਪੰਜਾਬ ਲਈ ਅਤਿਵਾਦ ਤੋਂ ਵੀ ਖ਼ਤਰਨਾਕ ਹੈ ਜੋ ਕਿ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਨਸ਼ਟ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਮਾਨਸਿਕ ਪ੍ਰੇਸ਼ਾਨੀ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਸਮਰਪਿਤ ਮੋਟਰਸਾਈਕਲ ਰੈਲੀ ਕੱਢਣ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ। ਉਨ੍ਹਾਂ ਸਮੂਹ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਯੋਗਦਾਨ ਪਾਉਣ।

 


Comments Off on ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਵਲੋਂ ਮੋਟਰਸਾਈਕਲ ਰੈਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.