ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਪੰਜ ਵਿਦਿਆਰਥੀਆਂ ਦੀ ਕਰੰਟ ਲੱਗਣ ਕਾਰਨ ਮੌਤ

Posted On August - 19 - 2019

ਬੰਗਲੁਰੂ, 18 ਅਗਸਤ
ਕੋਪਾਲ ਦੇ ਸਰਕਾਰੀ ਹੋਸਟਲ ਵਿਚ ਕਰੰਟ ਲੱਗਣ ਕਾਰਨ ਪੰਜ ਲੜਕਿਆਂ ਦੀ ਮੌਤ ਹੋ ਗਈ। ਮਰਨ ਵਾਲੇ ਅੱਠਵੀਂ ਤੋਂ ਦਸਵੀਂ ਦੇ ਵਿਦਿਆਰਥੀ ਸਨ ਤੇ ਹੋਸਟਲ ਦੀ ਪਹਿਲੀ ਮੰਜ਼ਿਲ ’ਤੇ ਝੰਡੇ ਵਾਲਾ ਡੰਡਾ ਉਤਾਰਨ ਦੀ ਕੋਸ਼ਿਸ਼ ਕਰ ਰਹੇ ਸਨ ਜੋ ਉਪਰੋਂ ਲੰਘਦੀ 11 ਕੇਵੀ ਲਾਈਨ ਨਾਲ ਖਹਿ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਹਿਲੇ ਕਰੰਟ ਦੀ ਮਾਰ ਹੇਠ ਦੋ ਲੜਕੇ ਆਏ ਤੇ ਉਨ੍ਹਾਂ ਨੂੰ ਬਚਾਉਣ ਗਏ ਤਿੰੰਨ ਹੋਰ ਲੜਕੇ ਵੀ ਕਰੰਟ ਲੱਗਣ ਕਾਰਨ ਮਾਰੇ ਗਏ। ਇਹ ਹੋਸਟਲ ਪ੍ਰਾਈਵੇਟ ਇਮਾਰਤ ਵਿਚ ਚਲਾਇਆ ਜਾ ਰਿਹਾ ਸੀ।
ਦੂਜੇ ਪਾਸੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਨੇ ਘਟਨਾ ਦੀ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ ਤੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਲਈ ਪੰਜ ਲੱਖ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ

 


Comments Off on ਪੰਜ ਵਿਦਿਆਰਥੀਆਂ ਦੀ ਕਰੰਟ ਲੱਗਣ ਕਾਰਨ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.