ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਬਾਂਹ ਮਰੋੜ ਕੇ ਵਸੂਲੀ ਕਰ ਰਹੇ ਨੇ ਨਿੱਜੀ ਥਰਮਲ: ਮਾਨ

Posted On August - 14 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਬਾਦਲ ਸਰਕਾਰ ਦੇ ਗ਼ਲਤ ਸਮਝੌਤਿਆਂ ਕਾਰਨ ਨਿੱਜੀ ਥਰਮਲ ਪਲਾਂਟ ਸੂਬਾ ਸਰਕਾਰ/ਪੀਐੱਸਪੀਸੀਐੱਲ ਦੀ ਬਾਂਹ ਮਰੋੜ ਕੇ ਵਸੂਲੀ ’ਤੇ ਉਤਰ ਆਏ ਹਨ। ਇਸ ਕਾਰਨ ਅਗਲੇ ਇਕ-ਦੋ ਮਹੀਨਿਆਂ ਵਿਚ ਬਿਜਲੀ ਪ੍ਰਤੀ ਯੂਨਿਟ 10 ਪੈਸੇ ਮਹਿੰਗੀ ਹੋ ਜਾਵੇਗੀ ਕਿਉਂਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਤਹਿਤ ਪੀਐੱਸਪੀਸੀਐੱਲ ਨੂੰ ਅਗਲੇ 2 ਮਹੀਨਿਆਂ ’ਚ ਰਾਜਪੁਰਾ ਅਤੇ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕ੍ਰਮਵਾਰ 1200 ਕਰੋੜ ਅਤੇ 1800 ਕਰੋੜ (ਕੁੱਲ 2800 ਕਰੋੜ) ਰੁਪਏ ਭੁਗਤਾਨ ਕਰਨੇ ਪੈਣਗੇ। ਸ੍ਰੀ ਮਾਨ ਨੇ ਦੋਸ਼ ਲਾਇਆ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਥਰਮਲ ਪਲਾਂਟਾਂ ਨਾਲ ਮਹਿੰਗੇ ਅਤੇ ਇਕਪਾਸੜ ਮਾਰੂ ਸ਼ਰਤਾਂ ਵਾਲੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਕੀਤੇ ਸਨ। ਸਰਕਾਰੀ ਥਰਮਲ ਪਲਾਂਟਾਂ ਨੂੰ ਸੋਚੀ ਸਮਝੀ ਸਾਜ਼ਿਸ਼ ਨਾਲ ਬੰਦ ਅਤੇ ਨਕਾਰਾ ਕੀਤਾ ਗਿਆ। ਬਿਜਲੀ ਦੀ ਖਪਤ ਦੀ ਨਿਰਭਰਤਾ ਨਿੱਜੀ ਥਰਮਲ ਪਲਾਂਟਾਂ ’ਤੇ ਵਧਾ ਦਿੱਤੀ ਗਈ। ਅੱਜ ਇਹੋ ਨਿੱਜੀ ਥਰਮਲ ਪਲਾਂਟ ਮਾਰੂ ਸ਼ਰਤਾਂ ਦੀ ਆੜ ’ਚ ਸੁਪਰੀਮ ਕੋਰਟ ਰਾਹੀਂ ਵਸੂਲੀ ਕਰਨ ’ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਜਿਸ ਸ਼ਰਤ ਦੇ ਆਧਾਰ ’ਤੇ ਸੁਪਰੀਮ ਕੋਰਟ ਨੇ 2800 ਕਰੋੜ ਰੁਪਏ ਦੀ ਬਕਾਇਆ ਰਕਮ ਭੁਗਤਾਨ ਕਰਨ ਦਾ ਹੁਕਮ ਸੁਣਾਇਆ ਹੈ, ਇਹ ਪਿਛਲੇ 4 ਸਾਲਾਂ ਲਈ ਹੈ, ਜਦਕਿ ਇਸ ਫ਼ੈਸਲੇ ਅਨੁਸਾਰ ਇਹ ਦੋਵੇਂ ਥਰਮਲ ਪਲਾਂਟ ਅਗਲੇ 21 ਸਾਲਾਂ ’ਚ ਸਰਕਾਰ (ਪੀਐਸਪੀਸੀਐਲ) ਤੋਂ 12000 ਕਰੋੜ ਰੁਪਏ ਹੋਰ ਵਸੂਲਣਗੇ।


Comments Off on ਬਾਂਹ ਮਰੋੜ ਕੇ ਵਸੂਲੀ ਕਰ ਰਹੇ ਨੇ ਨਿੱਜੀ ਥਰਮਲ: ਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.