ਜਾਨ੍ਹਵੀ ਕਪੂਰ ਨੇ ਆਪਣੀ ਮਾਂ ਨੂੰ ਯਾਦ ਕੀਤਾ !    ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    

ਬਾਲਾਕੋਟ ਮਗਰੋਂ ਪਾਕਿ ਨਾਲ ਦੋ-ਦੋ ਹੱਥ ਕਰਨ ਲਈ ਤਿਆਰ ਸੀ: ਰਾਵਤ

Posted On August - 20 - 2019

ਨਵੀਂ ਦਿੱਲੀ, 19 ਅਗਸਤ
ਬਾਲਾਕੋਟ ’ਚ ਹਵਾਈ ਹਮਲੇ ਦੌਰਾਨ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਸਪੱਸ਼ਟ ਸ਼ਬਦਾਂ ’ਚ ਸਰਕਾਰ ਨੂੰ ਆਖ ਦਿੱਤਾ ਸੀ ਕਿ ਭਾਰਤੀ ਫ਼ੌਜ ਪਾਕਿਸਤਾਨ ਦੇ ਕਿਸੇ ਵੀ ਮੈਦਾਨੀ ਹਮਲੇ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਦੁਸ਼ਮਣ ਨਾਲ ਉਸ ਦੇ ਇਲਾਕੇ ’ਚ ਦਾਖ਼ਲ ਹੋ ਕੇ ਲੋਹਾ ਲਿਆ ਜਾਵੇਗਾ। ਫ਼ੌਜ ਦੇ ਸੂਤਰਾਂ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਭਾਰਤੀ ਫ਼ੌਜ ਪਾਕਿਸਤਾਨ ਨਾਲ ਰਵਾਇਤੀ ਜੰਗ ਲਈ ਤਿਆਰ ਸੀ ਅਤੇ ਪਾਕਿਸਤਾਨ ਦੇ ਅੰਦਰ ਜਾਣ ਤਕ ਦੀ ਪੂਰੀ ਯੋਜਨਾ ਬਣੀ ਹੋਈ ਸੀ।
ਸੂਤਰਾਂ ਨੇ ਕਿਹਾ ਕਿ ਜਨਰਲ ਰਾਵਤ ਨੇ ਸੋਮਵਾਰ ਨੂੰ ਸੇਵਾਮੁਕਤ ਫ਼ੌਜ ਅਧਿਕਾਰੀਆਂ ਨਾਲ ਬੰਦ ਕਮਰੇ ’ਚ ਗੱਲਬਾਤ ਦੌਰਾਨ ਕਿਹਾ ਕਿ ਬਾਲਾਕੋਟ ਹਮਲੇ ਮਗਰੋਂ ਪਾਕਿਸਤਾਨੀ ਫ਼ੌਜ ਵੱਲੋਂ ਕੀਤੇ ਜਾਣ ਵਾਲੇ ਕਿਸੇ ਵੀ ਹਮਲੇ ਦਾ ਟਾਕਰਾ ਕਰਨ ਲਈ ਥਲ ਸੈਨਾ ਤਿਆਰ ਸੀ। ਸੂਤਰਾਂ ਨੇ ਕਿਹਾ ਕਿ ਭਾਰਤੀ ਸੈਨਾ ਨੇ 2016 ’ਚ ਉੜੀ ਦਹਿਸ਼ਤੀ ਹਮਲੇ ਮਗਰੋਂ 11 ਹਜ਼ਾਰ ਕਰੋੜ ਰੁਪਏ ਮੁੱਲ ਦਾ ਗੋਲੀ-ਸਿੱਕਾ ਖ਼ਰੀਦਣ ਦੇ ਠੇਕੇ ਨੂੰ ਅੰਤਿਮ ਰੂਪ ਦਿੱਤਾ ਸੀ ਅਤੇ ਉਨ੍ਹਾਂ ਨੂੰ 95 ਫ਼ੀਸਦੀ ਅਸਲਾ ਮਿਲ ਚੁੱਕਿਆ ਹੈ। ਫ਼ੌਜ ਨੇ ਅਹਿਮ ਹਥਿਆਰ ਖ਼ਰੀਦਣ ਲਈ 7 ਹਜ਼ਾਰ ਕਰੋੜ ਰੁਪਏ ਮੁੱਲ ਦੇ 33 ਸੌਦਿਆਂ ਨੂੰ ਵੀ ਅੰਤਿਮ ਰੂਪ ਦਿੱਤਾ ਹੈ ਜਦਕਿ 9 ਹਜ਼ਾਰ ਕਰੋੜ ਰੁਪਏ ਮੁੱਲ ਦੇ ਹੋਰ ਹਥਿਆਰ ਖ਼ਰੀਦਣ ਬਾਰੇ ਗੱਲਬਾਤ ਜਾਰੀ ਹੈ। -ਪੀਟੀਆਈ


Comments Off on ਬਾਲਾਕੋਟ ਮਗਰੋਂ ਪਾਕਿ ਨਾਲ ਦੋ-ਦੋ ਹੱਥ ਕਰਨ ਲਈ ਤਿਆਰ ਸੀ: ਰਾਵਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.