ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਬਿਜਲੀ ਦਰਾਂ ’ਚ ਵਾਧੇ ਖਿ਼ਲਾਫ਼ ‘ਆਪ’ ਵੱਲੋਂ ਲਾਮਬੰਦੀ

Posted On August - 13 - 2019

ਪਿੰਡ ਮੀਆਂ ਵਿੱਚ ਲਾਮਬੰਦੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰ।

ਜੀਵਨ ਕ੍ਰਾਂਤੀ
ਝੁਨੀਰ, 12 ਅਗਸਤ
ਬਿਜਲੀ ਦਰਾਂ ਵਿੱਚ ਹਰ ਰੋਜ਼ ਹੋ ਰਹੇ ਵਾਧੇ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਵੱਲੋਂ 22 ਅਗਸਤ ਨੂੰ ਮਾਨਸਾ ਵਿੱਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਰੋਸ ਮਾਰਚ ਨੂੰ ਸਫਲ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕਾ ਸਰਦੂਲਗੜ੍ਹ ਦੇ ਪਿੰਡ ਮੀਆਂ ਵਿੱਚ ਬਲਾਕ ਪ੍ਰਧਾਨ ਹਰਦੇਵ ਸਿੰਘ ਉਲਕ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਬਿਜਲੀ ਦਰਾਂ ਵਧਾਈਆਂ ਜਾ ਰਹੀਆਂ ਹਨ। ਦੇਸ਼ ਭਰ ਵਿੱਚੋ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਫ਼ਤ ਸਿਹਤ ਸਹੂਲਤਾਂ ਅਤੇ ਬਿਜਲੀ ਦਿੱਤੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਲੋਕਾਂ ਨੂੰ ਸਰਕਾਰ ਵੱਲੋਂ ਲੁੱਟਿਆ ਜਾ ਰਿਹਾ ਹੈ। ਆਏ ਦਿਨ ਨਵੇਂ-ਨਵੇਂ ਟੈਕਸ ਲਗਾ ਕੇ ਮੱਧ ਵਰਗੀ ਪਰਿਵਾਰਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਇਸ ਮੌਕੇ ਗੁਰਸੇਵਕ ਸਿੰਘ, ਦਰਸ਼ਨ ਸਿੰਘ, ਬੋਗਾ ਸਿੰਘ, ਗੋਗੀ ਸਿੰਘ,ਨਾਜਰ ਸਿੰਘ, ਸਤਨਾਮ ਸਿੰਘ, ਕੁਲਬੀਰ ਸਿੰਘ ਉੱਲਕ ਅਤੇ ਮਲਕੀਤ ਸਿੰਘ ਹਾਜ਼ਰ ਸਨ।


Comments Off on ਬਿਜਲੀ ਦਰਾਂ ’ਚ ਵਾਧੇ ਖਿ਼ਲਾਫ਼ ‘ਆਪ’ ਵੱਲੋਂ ਲਾਮਬੰਦੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.