ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਦੇਹਾਂਤ

Posted On August - 20 - 2019

ਪਟਨਾ, 19 ਅਗਸਤ
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ(82) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਹ ਬੀਤੇ ਲੰਮੇ ਸਮੇਂ ਤੋਂ ਕੈਂਸਰ ਨਾਲ ਪੀੜਤ ਸਨ। ਮੀਡੀਆ ’ਤੇ ਰੋਕ ਲਾਉਣ ਲਈ ਉਹ ‘ਪ੍ਰੈੱਸ ਬਿੱਲ’ ਲਿਆਏ ਸਨ। ਉਨ੍ਹਾਂ ਨੂੰ ਅੱਜ ਸਵੇਰੇ ਦਵਾਰਕਾ ਸਥਿਤ ਘਰ ਵਿੱਚ ਦਿਲ ਦਾ ਦੌਰਾ ਪਿਆ ਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਤਿੰਨ ਪੁੱਤਰ ਅਤੇ ਤਿੰਨ ਧੀਆਂ ਹਨ। ਉਨ੍ਹਾਂ ਦਾ ਸਭ ਤੋਂ ਛੋਟਾ ਬੇਟਾ ਨਿਤੀਸ਼ ਮਿਸ਼ਰਾ , ਨਿਤੀਸ਼ ਸਰਕਾਰ ਵਿੱਚ ਮੰਤਰੀ ਹੈ। ਉਨ੍ਹਾਂ ਦਾ ਬੁੱਧਵਾਰ ਨੂੰ ਸੁਪੌਲ ਜ਼ਿਲ੍ਹੇ ਦੇ ਪਿੰਡ ਬਲੂਆ ਬਾਜ਼ਾਰ ਵਿੱਚ ਸਸਕਾਰ ਕੀਤਾ ਜਾਵੇਗਾ। ਉਹ ਤਿੰਨ ਵਾਰ ਬਿਹਾਰ ਦੇ ਮੁੱਖ ਮੰਤਰੀ ਰਹੇ ਸਨ। ਸੂਬਾ ਸਰਕਾਰ ਨੇ ਉਨ੍ਹਾਂ ਦੀ ਮੌਤ ’ਤੇ ਤਿੰਨ ਦਿਨਾ ਸੂਬਾਈ ਸੋਗ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਹੋਰਨਾਂ ਆਗੂਆਂ ਨੇ ਮਿਸ਼ਰਾ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। -ਪੀਟੀਆਈ

 


Comments Off on ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਦੇਹਾਂਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.