ਅੰਡੇਮਾਨ ਨਿਕੋਬਾਰ ਤੋਂ ਸ਼ੁਰੂ ਹੋਇਆ ਸੰਘਰਸ਼ !    ਕੀ ਅਸੀਂ ਕਦੇ ਜਾਗਾਂਗੇ ? !    ਨਿਵਾਣਾਂ ਵੱਲ ਜਾਂਦੀ ਰਾਜਨੀਤੀ !    ਜਪਾਨ ਤੋਂ ਸਬਕ ਸਿੱਖੇ ਪੰਜਾਬ !    ਤੁਸ਼ਾਮ ਦੀ ਬਾਰਾਂਦਰੀ !    ਠੰਢਾ ਲੋਹਾ !    ਇੱਛਾਵਾਂ ਦੇ ਦਮਨ ਦਾ ਦੁਖਾਂਤ !    ਪੰਜਾਬੀ ਸਿਨੇਮਾ ਦਾ ਇਤਿਹਾਸ !    ਮੱਧਕਾਲੀ ਪੰਜਾਬ ਦੀਆਂ ਪੰਜ ਸਦੀਆਂ ਦਾ ਪ੍ਰਮਾਣਿਕ ਇਤਿਹਾਸ !    ਗ਼ਜ਼ਲ !    

ਬੀਐੱਸਪੀ, ਵਾਲਮੀਕ ਭਾਈਚਾਰੇ ਤੇ ਦਲਿਤ ਸੰਗਠਨਾਂ ਵੱਲੋਂ ਅੱਜ ਬੰਦ ਦਾ ਸੱਦਾ

Posted On August - 13 - 2019

ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 12 ਅਗਸਤ

ਬੈਠਕ ਵਿੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਐਸਡੀਐਮ ਦਸੂਹਾ ਸ੍ਰੀਮਤੀ ਮੱਟੂ।

ਤੁਗਲਕਾਵਾਦ ਦਿੱਲੀ ਵਿੱਚ ਗੁਰੂ ਰਵਿਦਾਸ ਦੇ ਇਤਿਹਾਸਕ ਧਾਰਮਿਕ ਸਥਾਨ ਨੂੰ ਢਾਹੁਣ ਸਬੰਧੀ ਕੇਂਦਰ ਸਰਕਾਰ ਵਿਰੁੱਧ ਸਾਧੂ ਸੰਪਰਦਾਏ ਸੁਸਾਇਟੀ, ਬਹੁਜਨ ਸਮਾਜ ਪਾਰਟੀ, ਵਾਲਮੀਕ ਭਾਈਚਾਰੇ ਤੇ ਵੱਖ-ਵੱਖ ਦਲਿਤ ਸੰਗਠਨਾ ਵੱਲੋਂ ਅੱਜ ਇੱਥੇ ਇੱਕ ਮੀਟਿੰਗ ਦੌਰਾਨ 13 ਅਗਸਤ ਨੂੰ ਬੰਦ ਦਾ ਸੱਦਾ ਦਿੰਦਿਆਂ ਸਮੂਹ ਸ਼ਹਿਰ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬਸਪਾ ਦੇ ਸਾਬਕਾ ਸੂਬਾਈ ਪ੍ਰਧਾਨ ਰਸ਼ਪਾਲ ਸਿੰਘ ਰਾਜੂ, ਹਰਦੇਵ ਸਿੰਘ ਗੁਲਮਰਗ, ਹਰਭਜਨ ਕਲੇਰ, ਹਰਭਜ ਮਹਿਮੀ, ਕੌਂਸਲਰ ਸੋਮ ਨਾਥ ਬੰਗੜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ’ਤੇ ਤੁਗਲਕਾਵਾਦ ਦਿੱਲੀ ਵਿੱਚ ਗੁਰੂ ਰਵਿਦਾਸ ਦੇ ਇਤਿਹਾਸਕ ਧਾਰਮਿਕ ਸਥਾਨ ਨੂੰ ਢਾਹਿਆ ਜਾ ਰਿਹਾ ਹੈ। ਆਗੂਆਂ ਕਿਹਾ ਕਿ ਇਸ ਗੱਲ ਨੂੰ ਕਿਸੇ ਵੀ ਕੀਮਤ ’ਤੇ ਦਲਿਤ ਸਮਾਜ ਬਰਦਾਸ਼ਤ ਨਹੀਂ ਕਰੇਗਾ।

ਅਮਨ ਬਹਾਲ ਰੱਖਣ ਲਈ ਪ੍ਰਸ਼ਾਸ਼ਨ ਵੱਲੋਂ ਪ੍ਰਬੰਧ
ਦਸੂਹਾ(ਭਗਵਾਨ ਦਾਸ ਸੰਦਲ): ਦਲਿਤ ਭਾਈਚਾਰੇ ਦੀਆਂ ਜੱਥੇਬੰਦੀਆਂ ਵੱਲੋਂ 13 ਅਗਸਤ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਉਪ ਮੰਡਲ ਮੈਜਿਸਟ੍ਰੇਟ ਦਸੂਹਾ ਸ੍ਰੀਮਤੀ ਜੌਅਤੀ ਬਾਲਾ ਮੱਟੂ (ਪੀਸੀਐਸ) ਵੱਲੋਂ ਵੱਖ ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੇ ਗੜ੍ਹਦੀਵਾਲਾ, ਟਾਂਡਾ ਤੇ ਦਸੂਹਾ ਦੇ ਵਪਾਰ ਮੰਡਲ ਦੀਆਂ ਟਰੇਡ ਯੂਨੀਅਨਾਂ ਦੇ ਅਹੁਦੇਦਾਰਾਂ ਨਾਲ ਬੈਠਕ ਕੀਤੀ ਗਈ। ਇਸ ਵਿੱਚ ਜਿੱਥੇ ਪੁਲੀਸ ਅਧਿਕਾਰੀਆਂ ਨੂੰ ਮੁਸਤੈਦੀ ਨਾਲ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਹਾਲ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਵਪਾਰਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੰਜ਼ਮ ਬਣਾਈ ਰੱਖਣ ਤੇ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਸ੍ਰੀਮਤੀ ਮੱਟੂ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

 


Comments Off on ਬੀਐੱਸਪੀ, ਵਾਲਮੀਕ ਭਾਈਚਾਰੇ ਤੇ ਦਲਿਤ ਸੰਗਠਨਾਂ ਵੱਲੋਂ ਅੱਜ ਬੰਦ ਦਾ ਸੱਦਾ
1 Star2 Stars3 Stars4 Stars5 Stars (1 votes, average: 5.00 out of 5)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.