ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਬੰਦ ਦੌਰਾਨ ਸੜਕਾਂ ਰੋਕਣ ਵਾਲਿਆਂ ਖ਼ਿਲਾਫ਼ ਕੇਸ ਨਹੀਂ: ਕੈਪਟਨ

Posted On August - 15 - 2019

ਮੁੱਖ ਮੰਤਰੀ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਤੀਜੇ ਪੜਾਅ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਕਰਤਾਰਪੁਰ ਵਿਚ ‘ਜੰਗ-ਏ-ਆਜ਼ਾਦੀ’ ਯਾਦਗਾਰ ਦਾ ਉਦਘਾਟਨ ਕਰਨ ਤੋਂ ਬਾਅਦ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 14 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਗੁਰੂ ਰਵਿਦਾਸ ਦਾ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਪੰਜਾਬ ਬੰਦ ਦੌਰਾਨ ਸੜਕਾਂ ਰੋਕਣ ਵਾਲਿਆਂ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ। ਉਹ ਅੱਜ ਕਰਤਾਰਪੁਰ ਵਿਚ ਜੰਗ-ਏ-ਆਜ਼ਾਦੀ ਯਾਦਗਾਰ ਦੇ ਤੀਜੇ ਪੜਾਅ ਦਾ ਉਦਘਾਟਨ ਕਰਨ ਲਈ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਮਾਮਲਾ ਨਹੀਂ ਸੀ ਸਗੋਂ ਧਰਮ ਨਾਲ ਜੁੜਿਆ ਮਾਮਲਾ ਸੀ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਵੀ ਸਰਕਾਰ ਨੇ ਹੀ ਰੱਖਣਾ ਹੁੰਦਾ ਹੈ। ਬੰਦ ਦੌਰਾਨ ਭੰਨ-ਤੋੜ ਕਰਨ ਵਾਲਿਆਂ ਵਿਰੁਧ ਕਰਵਾਈ ਕਰਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ, ‘‘ਬੱਚੇ ਤਾਂ ਬੱਚੇ ਹੀ ਹੁੰਦੇ ਹਨ ਕਿਉਂਕਿ ਇਹ ਇਕ ਵਰਗ ਦੇ ਜਜ਼ਬਾਤਾਂ ਨਾਲ ਜੁੜਿਆ ਹੋਇਆ ਮਾਮਲਾ ਹੈ।’’
ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਦੀ 73ਵੀਂ ਵਰ੍ਹੇਗੰਢ ਦੀ ਪੂੁਰਵ-ਸੰਧਿਆ ਮੌਕੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਤੀਜਾ ਪੜਾਅ ਜਲ੍ਹਿਆਂਵਾਲਾ ਬਾਗ ਅਤੇ ਅੰਡੇਮਾਨ ਜੇਲ੍ਹ ਦੇ ਸ਼ਹੀਦਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਵਿਕਾਸ ਲਈ 450 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ। ਜੰਗ-ਏ-ਆਜ਼ਾਦੀ ਯਾਦਗਾਰ ਦੇ ਇਸ ਤੀਜੇ ਪੜਾਅ ’ਤੇ 20 ਕਰੋੜ ਰੁਪਏ ਲਾਗਤ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਯਾਦਗਾਰਾਂ ਨੌਜਵਾਨਾਂ ਲਈ ਚਾਨਣ ਮੁਨਾਰਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਯਾਦਗਾਰ ’ਤੇ ਪੰਜਾਬ ਸਰਕਾਰ ਵਲੋਂ 290 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨਾਲ ਜੁੜਨ। ਉਨ੍ਹਾਂ ਸਰਕਾਰ ਵੱਲੋਂ ਚਲਾਈ ਗਈ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਮੁਹਿੰਮ ਦੀ ਸਫ਼ਲਤਾ ਦਾ ਜ਼ਿਕਰ ਕੀਤਾ। ਉਨ੍ਹਾਂ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਧ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਿਖਾਉਣ ਲਈ ਆਖਿਆ। ਪਹਿਲਾਂ ਸ੍ਰੀ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ’ਚ ਬਣਨ ਵਾਲੇ ਬੇਬੇ ਨਾਨਕੀ ਕਾਲਜ ਅਤੇ ਪੀਟੀਯੂ ’ਚ ਨਵੇਂ ਪ੍ਰੋਜੈਕਟ ਦਾ ਨੀਂਹ ਪੱਥਰ ਇੱਥੋਂ ਹੀ ਰਿਮੋਟ ਕੰਟਰੋਲ ਨਾਲ ਰੱਖਿਆ ਗਿਆ ਹੈ। ਇਨ੍ਹਾਂ ਦੋਵੇਂ ਸਮਾਗਮਾਂ ਨੂੰ ਵੀ ਸਕਰੀਨ ’ਤੇ ਨਾਲੋ-ਨਾਲ ਦਿਖਾਇਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਜੰਗ-ਏ-ਆਜ਼ਾਦੀ ਯਾਦਗਾਰ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਬਰਜਿੰਦਰ ਸਿੰਘ ਹਮਦਰਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਰਿੰਕੂ, ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਬਾਵਾ ਹੈਨਰੀ ਅਤੇ ਹਰਦੇਵ ਸਿੰਘ ਲਾਡੀ ਹਾਜ਼ਰ ਸਨ।


Comments Off on ਬੰਦ ਦੌਰਾਨ ਸੜਕਾਂ ਰੋਕਣ ਵਾਲਿਆਂ ਖ਼ਿਲਾਫ਼ ਕੇਸ ਨਹੀਂ: ਕੈਪਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.