ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾੜੀਆ ਦੇਸ਼ ਪਰਤੇ

Posted On August - 12 - 2019

ਨਵੀਂ ਦਿੱਲੀ, 11 ਅਗਸਤ
ਜੰਮੂ ਕਸ਼ਮੀਰ ਵਿੱਚੋਂ ਭਾਰਤ ਸਰਕਾਰ ਵੱਲੋਂ ਧਾਰਾ 370 ਹਟਾਉਣ ਬਾਅਦ ਪਾਕਿਸਤਾਨ ਵੱਲੋਂ ਭਾਰਤ ਨਾਲ ਆਪਣੇ ਸਫ਼ਾਰਤੀ ਸਬੰਧ ਘਟਾਉਣ ਦੇ ਫੈਸਲੇ ਬਾਅਦ ਪਾਕਿ ਵੱਲੋਂ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾੜੀਆ ਨੂੰ ਦੇਸ਼ ਛੱਡ ਕੇ ਜਾਣ ਦੇ ਦਿੱਤੇ ਹੁਕਮਾਂ ਤੋਂ ਇੱਕ ਦਿਨ ਬਾਅਦ ਅੱਜ ਸ੍ਰੀ ਬਸਾੜੀਆ ਭਾਰਤ ਪਰਤ ਆਏ ਹਨ। ਸੂਤਰਾਂ ਅਨੁਸਾਰ ਪਾਕਿਸਤਾਨ ਸਰਕਾਰ ਨੇ ਭਾਰਤ ਵੱਲੋਂ ਕੀਤੀ ਅਪੀਲ ਉੱਤੇ ਮੁੜ ਵਿਚਾਰ ਕਰਨ ਤੋਂ ਕੀਤੀ ਨਾਂਹ ਬਾਅਦ ਭਾਰਤ ਕੋਲ ਸ੍ਰੀ ਬਿਸਾੜੀਆ ਨੂੰ ਵਾਪਿਸ ਬੁਲਾਉਣ ਤੋ ਸਿਵਾਏ ਕੋਈ ਚਾਰਾ ਨਹੀਂ ਸੀ। ਪਾਕਿਸਤਾਨ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਨਵ-ਨਿਯੁਕਤ ਹਾਈ ਕਮਿਸ਼ਨਰ ਮੋਹਿਨ ਉਲ ਹੱਕ ਨੂੰ ਭਾਰਤ ਨਹੀਂ ਭੇਜ ਰਹੇ। ਪਤਾ ਲੱਗਾ ਹੈ ਕਿ ਸ੍ਰੀ ਬਿਸਾੜੀਆ ਐਤਵਾਰ ਨੂੰ ਦੁਬਈ ਰਾਹੀਂ ਇੱਥੇ ਪਰਤੇ ਹਨ।

-ਪੀਟੀਆਈ


Comments Off on ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾੜੀਆ ਦੇਸ਼ ਪਰਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.