ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਭੂਟਾਨ ਦੇ ਨੌਜਵਾਨਾਂ ’ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ: ਮੋਦੀ

Posted On August - 19 - 2019

ਥਿੰਫੂ, 18 ਅਗਸਤ

ਭੂਟਾਨ ਦੇ ਥਿੰਫੂ ’ਚ ਵਿਰੋਧੀ ਧਿਰ ਦੇ ਆਗੂ ਪੇਮਾ ਜਿਮਾਤਸ਼ੋ ਨਾਲ ਬੈਠਕ ਸਮੇਂ ਮੁਲਾਕਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭੂਟਾਨ ਦੌਰੇ ਦੇ ਆਖ਼ਰੀ ਦਿਨ ਅੱਜ ਉੱਥੋਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭੂਟਾਨ ਦੇ ਵਿਦਿਆਰਥੀਆਂ ਵਿਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ ਹੈ ਜੋ ਕਿ ਭਵਿੱਖੀ ਪੀੜ੍ਹੀਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।
ਭੂਟਾਨ ਦੀ ਵੱਕਾਰੀ ਸ਼ਾਹੀ ਯੂਨੀਵਰਸਿਟੀ ਵਿਚ ਸ੍ਰੀ ਮੋਦੀ ਨੇ ਮੁਲਕ ਦੇ ‘ਰੌਸ਼ਨ ਦਿਮਾਗ’ ਭੂਟਾਨੀ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਹਿਮਾਲਿਆ ਪਰਬਤਮਾਲਾ ਨਾਲ ਘਿਰੇ ਇਸ ਦੇਸ਼ ਨੂੰ ਉਚਾਈਆਂ ਵੱਲ ਲਿਜਾਣ ਲਈ ਪ੍ਰੇਰਿਆ। ਭਾਰਤੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਅੱਗੇ ਕਈ ਚੁਣੌਤੀਆਂ ਹਨ।
ਹਰ ਚੁਣੌਤੀ ਤੋਂ ਪਾਰ ਪਾਉਣ ਲਈ ਨੌਜਵਾਨਾਂ ਨੂੰ ਨਵੇਂ ਢੰਗ-ਤਰੀਕੇ ਇਜਾਦ ਕਰਨ ਦੀ ਲੋੜ ਹੈ ਤੇ ਅਜਿਹਾ ਕਰਨ ਸਮੇਂ ਉਹ ਖ਼ੁਦ ਨੂੰ ਕਿਸੇ ਹੱਦ ’ਚ ਨਾ ਬੰਨ੍ਹਣ। ਇਸ ਮੌਕੇ ਭੂਟਾਨ ਦੇ ਪ੍ਰਧਾਨ ਮੰਤਰੀ ਲੌਟੇ ਸ਼ੇਰਿੰਗ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਕੌਮੀ ਨਾਲੇਜ ਨੈੱਟਵਰਕ ਦਾ ਭੂਟਾਨ ਦੇ ‘ਡਰੱਕਆਰਈਐੱਨ’ ਨਾਲ ਰਾਬਤਾ ਹੈ। ਇਸ ਰਾਹੀਂ ’ਵਰਸਿਟੀਆਂ, ਖੋਜ ਸੰਸਥਾਵਾਂ, ਲਾਇਬਰੇਰੀਆਂ, ਸਿਹਤ ਤੇ ਖੇਤੀ ਸੈਕਟਰ ਜੁੜਿਆ ਹੋਇਆ ਹੈ। ਚੰਦਰਯਾਨ-2 ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਭੂਟਾਨ ਨਾਲ ਪੁਲਾੜ ਖੇਤਰ ਵਿਚ ਭਾਰਤ ਸਹਿਯੋਗ ਕਰ ਰਿਹਾ ਹੈ ਤੇ ਭੂਟਾਨ ਦਾ ਜਲਦੀ ਹੀ ਆਪਣਾ ਸੈਟੇਲਾਈਟ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ ਬੁੱਧ ਦੀਆਂ ਸਿੱਖਿਆਵਾਂ ਤੇ ਇਨ੍ਹਾਂ ਦੀ ਅਹਿਮੀਅਤ ਬਾਰੇ ਵੀ ਗੱਲ ਕੀਤੀ। ਸ੍ਰੀ ਮੋਦੀ ਨੇ ਇਸੇ ਦੌਰਾਨ ਭੂਟਾਨ ਵਿਚ ਵਿਰੋਧੀ ਧਿਰ ਦੇ ਆਗੂ ਪੇਮਾ ਗਿਆਮਸ਼ੋ ਨਾਲ ਵੀ ਮੁਲਾਕਾਤ ਕੀਤੀ। -ਪੀਟੀਆਈ

ਭੂਟਾਨ ਦਾ ‘ਗਰੌਸ ਨੈਸ਼ਨਲ ਹੈਪੀਨੈੱਸ’ ਪੂਰੀ ਦੁਨੀਆ ਲਈ ਮਿਸਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭੂਟਾਨ ਨੇ ‘ਖੁਸ਼ੀ’ ਦਾ ਮਹੱਤਵ ਸਮਝਿਆ ਹੈ। ਉਨ੍ਹਾਂ ਕਿਹਾ ਕਿ ਭੂਟਾਨ ਆਪਣੇ ‘ਜੀਐਨਐੱਚ’ (ਗਰੌਸ ਨੈਸ਼ਨਲ ਹੈਪੀਨੈੱਸ)- ਖ਼ੁਸ਼ੀ ਮਾਪਣ ਦੇ ਸਿਧਾਂਤ ਕਰ ਕੇ ਪੂਰੀ ਦੁਨੀਆ ਲਈ ਮਿਸਾਲ ਬਣ ਗਿਆ ਹੈ। ਇਸ ਤੋਂ ਇਲਾਵਾ ਭਾਈਚਾਰਾ ਤੇ ਸੰਵੇਦਨਸ਼ੀਲਤਾ ਵੀ ਇਸ ਮੁਲਕ ਦੀ ਪਹਿਚਾਣ ਹਨ।


Comments Off on ਭੂਟਾਨ ਦੇ ਨੌਜਵਾਨਾਂ ’ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ: ਮੋਦੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.