ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ

Posted On August - 26 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਗਸਤ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਮੁਆਵਜ਼ਾ ਮੰਗਣ ਤੋਂ ਪਹਿਲਾਂ ਕਾਂਗਰਸ ਸਰਕਾਰ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਕੇਂਦਰ ਸਰਕਾਰ ਕੋਲ ਭੇਜਣੀ ਚਾਹੀਦੀ ਹੈ, ਨਾ ਕਿ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਸਿਆਸਤ ਕਰਨੀ ਚਾਹੀਦੀ ਹੈ ਅਤੇ ਨਾ ਹੀ ਸਾਰਾ ਦੋਸ਼ ਕੇਂਦਰ ਸਰਕਾਰ ਸਿਰ ਮੜ੍ਹਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜੀਬ ਗੱਲ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਹ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਨੇ ਆਫ਼ਤ ਪ੍ਰਬੰਧਨ ਤਹਿਤ ਫ਼ੰਡ ਜਾਰੀ ਕਰਨ ਲਈ ਪ੍ਰਵਾਨਗੀ ਨਹੀਂ ਦਿੱਤੀ ਹੈ ਜਦੋਂਕਿ ਅਸਲੀਅਤ ਇਹ ਹੈ ਕਿ ਕਾਂਗਰਸੀ ਮੰਤਰੀ ਨੇ ਗਿਰਦਾਵਰੀ ਰਾਹੀਂ ਹੜ੍ਹਾਂ ਨਾਲ ਹੋੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਲੈਣ ਸਬੰਧੀ ਕੇਸ ਹੀ ਕੇਂਦਰ ਸਰਕਾਰ ਕੋਲ ਨਹੀਂ ਭੇਜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਗਈ ਇਸ ਵੱਡੀ ਲਾਪ੍ਰਵਾਹੀ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ‘ਹੜ੍ਹ-ਪ੍ਰਭਾਵਿਤ’ ਸੂਬਿਆਂ ਦੀ ਸੂਚੀ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਵਿੱਤ ਮੰਤਰੀ ਨੂੰ ਮਸ਼ਵਰਾ ਦੇਣਾ ਚਾਹੁਣਗੇ ਕਿ ਉਹ ਇਸ ਤਰ੍ਹਾਂ ਦੇ ਗੈਰ-ਸੰਜੀਦਾ ਬਿਆਨ ਜਾਰੀ ਕਰਨ ਦੀ ਥਾਂ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤਾਂ ਜੋ ਸੂਬੇ ਨੂੰ ਆਫ਼ਤ ਪ੍ਰਬੰਧਨ ਤਹਿਤ ਫੰਡ ਮਿਲ ਸਕਣ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੂੰ ਆਪਣੀ ਅਤੇ ਆਪਣੀ ਸਰਕਾਰ ਦੀ ਨਾਲਾਇਕੀ ਵਾਸਤੇ ਹੜ੍ਹ ਪੀੜਤਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

 


Comments Off on ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.