ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਮਾਂ-ਧੀ ਵੱਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

Posted On August - 18 - 2019

ਪਾਲ ਸਿੰਘ ਨੌਲੀ
ਜਲੰਧਰ, 17 ਅਗਸਤ
ਇੱਥੇ ਸੋਢਲ ਫਾਟਕ ਨੇੜੇ ਇਕ ਔਰਤ ਨੇ ਆਪਣੀ 13 ਸਾਲਾ ਧੀ ਨੂੰ ਨਾਲ ਲੈ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਹਾਦਸਾ ਸਵੇਰੇ 9 ਵਜੇ ਦੇ ਕਰੀਬ ਵਾਪਰਿਆ। ਮ੍ਰਿਤਕਾ ਦੀ ਪਛਾਣ ਰਾਜਬਾਲਾ (44) ਤੇ ਉਸ ਦੀ ਧੀ ਹਰਸ਼ਿਤਾ ਕੁਮਾਰੀ ਵਾਸੀ ਸੰਤੋਸ਼ੀ ਨਗਰ ਵਜੋਂ ਹੋਈ ਹੈ। ਪੁਲੀਸ ਮੁਤਾਬਕ ਰਾਜਬਾਲਾ ਤੇ ਉਸ ਦੀ ਧੀ ਨੇ ਅੰਮ੍ਰਿਤਸਰ ਤੋਂ ਹਰਿਦੁਆਰ ਜਾ ਰਹੀ ਰੇਲਗੱਡੀ ਅੱਗੇ ਛਾਲ ਮਾਰੀ ਹੈ। ਜੀਆਰਪੀ ਦੇ ਥਾਣੇਦਾਰ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਰਾਜਬਾਲਾ ਦਾ ਪਰਿਵਾਰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹੁਣ ਉਹ ਆਪਣੇ ਪਤੀ ਤੇ 16 ਸਾਲਾ ਪੁੱਤਰ ਨਾਲ ਇੱਥੇ ਸੰਤੋਸ਼ੀ ਨਗਰ ਵਿਚ ਰਹਿ ਰਹੀ ਸੀ। ਮ੍ਰਿਤਕਾ ਦੇ ਪਿਤਾ ਸ਼ੇਰ ਸਿੰਘ ਨੇ ਦੱਸਿਆ ਕਿ ਰਾਜਬਾਲਾ ਪਿਛਲੇ ਦੋ ਸਾਲਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ ਸੰਤੋਸ਼ੀ ਨਗਰ ਵਿਚ ਕਰੀਬ 20 ਸਾਲਾਂ ਤੋਂ ਰਹਿ ਰਹੇ ਹਨ। ਪੁਲੀਸ ਨੂੰ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਤੇ ਨਾ ਹੀ ਅਜਿਹਾ ਕਦਮ ਚੁੱਕਣ ਬਾਰੇ ਕਿਸੇ ਕਾਰਨ ਦਾ ਪਤਾ ਲੱਗ ਸਕਿਆ ਹੈ। ਰਾਜਬਾਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਲੜਕੀ ਦੇ ਸਿਰ ਵਿੱਚ ਸੱਟ ਲੱਗੀ ਤੇ ਹਸਪਤਾਲ ਲਿਜਾਂਦਿਆਂ ਉਸ ਦੀ ਮੌਤ ਹੋ ਗਈ।


Comments Off on ਮਾਂ-ਧੀ ਵੱਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.