ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਮਾਈਨਿੰਗ ਵਿਭਾਗ ਵੱਲੋਂ ਕਿਸਾਨਾਂ ਨੂੰ ਖਣਨ ਲਈ ਜੁਰਮਾਨੇ

Posted On August - 13 - 2019

ਪ੍ਰਭਾਵਿਤ ਕਿਸਾਨ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨਾਲ ਮੁਲਾਕਾਤ ਕਰਨ ਮੌਕੇ।

ਪੱਤਰ ਪ੍ਰੇਰਕ
ਕੁਰਾਲੀ, 12 ਅਗਸਤ
ਬਲਾਕ ਮਾਜਰੀ ਦੇ ਕਈ ਪਿੰਡਾਂ ਦੇ ਸੈਂਕੜੇ ਕਿਸਾਨਾਂ ਨੂੰ ਮਾਈਨਿੰਗ ਵਿਭਾਗ ਵਲੋਂ ਭੇਜੇ ਗਏ ਕਰੋੜਾਂ ਦੇ ਜੁਰਮਾਨਾ ਨੋਟਿਸਾਂ ਸਬੰਧੀ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਪ੍ਰਭਾਵਿਤ ਕਿਸਾਨਾਂ ਨਾਲ ਮੀਟਿੰਗ ਕੀਤੀ ਹੈ। ਅਭੀਪੁਰ ਵਿਖੇ ਕੀਤੀ ਮੀਟਿੰਗ ਦੌਰਾਨ ਸ੍ਰੀ ਕੰਗ ਨੇ ਇਲਾਕੇ ਦੇ ਕਿਸਾਨਾਂ ਦੀ ਸਮੱਸਿਆ ਸਰਕਾਰ ਤੱਕ ਪਹੁੰਚਾਉਣ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਅਭੀਪੁਰ ਵਿਖੇ ਹੋਈ ਇਸ ਮੀਟਿੰਗ ਦੌਰਾਨ ਇਲਾਕੇ ਦੇ ਕਿਸਾਨਾਂ ਹਰਿੰਦਰ ਸਿੰਘ, ਮਲਕੀਤ ਸਿੰਘ, ਲਾਭ ਸਿੰਘ, ਹਰਪ੍ਰੀਤ ਸਿੰਘ, ਸੁੱਚਾ ਸਿੰਘ ਅਤੇ ਹੋਰਨਾਂ ਨੇ ਸ੍ਰੀ ਕੰਗ ਨੂੰ ਮਸਲੇ ਸਬੰਧੀ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਨ੍ਹਾਂ ਨੂੰ ਮਾਈਨਿੰਗ ਵਿਭਾਗ ਨੇ ਅਚਾਨਕ ਹੀ ਲੱਖਾਂ ਰੁਪਏ ਦੇ ਜੁਰਮਾਨੇ ਦੇ ਨੋਟਿਸ ਭੇਜਦਿਆਂ ਇੱਕ ਮਹੀਨੇ ਦੇ ਅੰਦਰ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਪਿਛਲੇ ਡੇਢ ਦਹਾਕੇ ਤੋਂ ਲਗਾਤਾਰ ਖਣਨ ਹੁੰਦੀ ਆ ਰਹੀ ਹੈ ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਕਿਸਾਨਾਂ ਨੇ ਦੱਸਿਆ ਕਿ ਹੁਣ ਜਦੋਂ ਖਣਨ ਮਾਫੀਏ ਵਲੋਂ ਇਲਾਕੇ ਵਿੱਚ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ 40 ਤੋਂ 50 ਫੁੱਟ ਡੂੰਘੇ ਟੋਏ ਪਾਏ ਦਿੱਤੇ ਹਨ ਤਾਂ ਮਾਈਨਿੰਗ ਵਿਭਾਗ ਨੂੰ ਜੁਰਮਾਨੇ ਦੀ ਯਾਦ ਆ ਗਈ। ਕਿਸਾਨਾਂ ਨੇ ਸ੍ਰੀ ਕੰਗ ਤੋਂ ਮਾਮਲੇ ਦੇ ਹੱਲ ਲਈ ਸਹਿਯੋਗ ਤੇ ਅਗਵਾਈ ਦੀ ਮੰਗ ਕੀਤੀ। ਇਸੇ ਦੌਰਾਨ ਕਿਸਾਨਾਂ ਨੇ ਇੱਕ ਮੰਗ ਪੱਤਰ ਵੀ ਸ੍ਰੀ ਕੰਗ ਨੂੰ ਸੌਂਪਿਆ। ਇਸੇ ਦੌਰਾਨ ਸ੍ਰੀ ਕੰਗ ਨੇ ਇਲਾਕਾ ਦੇ ਕਿਸਾਨਾਂ ਦੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਸਬੰਧੀ ਉਹ ਸਬੰਧਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਗੱਲ ਕਰਨਗੇ।
ਅਭੀਪੁਰ ਦੇ 53 ਕਿਸਾਨਾਂ ਨੂੰ ਕਰੋੜਾਂ ਰੁਪਏ ਦੇ ਜੁਰਮਾਨੇ
ਕਿਸਾਨਾਂ ਨੇ ਦੱਸਿਆ ਕਿ ਇਕੱਲੇ ਅਭੀਪੁਰ ਦੇ 53 ਕਿਸਾਨਾਂ ਨੂੰ ਕਰੋੜਾਂ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਕਿਸਾਨਾਂ ਸੁੱਚਾ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਵਲੋਂ ਤਿੰਨ ਪਿੰਡਾਂ ਦੇ ਕਈ ਦਰਜਨ ਕਿਸਾਨਾਂ ਨੂੰ ਕਰੋੜਾਂ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਈ ਅਜਿਹੇ ਕਿਸਾਨਾਂ ਨੂੰ ਵੀ ਜੁਰਮਾਨੇ ਕੀਤੇ ਗਏ ਹਨ ਜਿਨ੍ਹਾਂ ਦਾ ਖਣਨ ਨਾਲ ਕੋਈ ਸਬੰਧ ਨਹੀਂ ਅਤੇ ਕਈ ਅਜਿਹਿਆਂ ਨੂੰ ਛੱਡ ਦਿੱਤਾ ਗਿਆ ਹੈ ਜਿਨ੍ਹਾਂ ਵਲੋਂ ਖਣਨ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਨੂੰ ਇੰਨੀ ਵੱਡੀ ਰਕਮ ਦਾ ਜੁਰਮਾਨਾ ਕੀਤਾ ਗਿਆ ਹੈ ਜਿਸ ਨੂੰ ਉਹ ਆਪਣੀ ਜ਼ਮੀਨ ਵੇਚ ਕੇ ਵੀ ਪੂਰੀ ਨਹੀਂ ਕਰ ਸਕਦਾ।


Comments Off on ਮਾਈਨਿੰਗ ਵਿਭਾਗ ਵੱਲੋਂ ਕਿਸਾਨਾਂ ਨੂੰ ਖਣਨ ਲਈ ਜੁਰਮਾਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.