ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਮਾਲਦੀਵ ਵੱਲੋਂ ਸਾਬਕਾ ਉਪ ਰਾਸ਼ਟਰਪਤੀ ਅਦੀਬ ਗ੍ਰਿਫ਼ਤਾਰ

Posted On August - 4 - 2019

ਟੂਟੀਕੋਰਿਨ (ਤਾਮਿਲਨਾਡੂ), 3 ਅਗਸਤ
ਭਾਰਤ ਵਿਚ ਰਾਜਨੀਤਕ ਸ਼ਰਨ ਲੈਣ ਆਏ ਮਾਲਦੀਵ ਦੇ ਸਾਬਕਾ ਉਪ-ਰਾਸ਼ਟਰਪਤੀ ਅਹਿਮਦ ਅਦੀਬ ਅਬਦੁਲ ਗਫੂਰ ਨੂੰ ਅੱਜ ਵਾਪਸ ਭੇਜ ਦਿੱਤਾ ਗਿਆ। ਮਾਲਦੀਵ ਪੁਲੀਸ ਨੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ੍ਰੀ ਗਫੂਰ ਮਾਲਵਾਹਕ ਜਹਾਜ਼ ਰਾਹੀਂ ਨੌਂ ਜਣਿਆਂ ਨਾਲ ਭਾਰਤ ਪੁੱਜੇ ਸਨ ਪਰ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ ਜਿਸ ਕਰਕੇ ਉਨ੍ਹਾਂ ਨੂੰ ਭਾਰਤ ਵਿਚ ਦਾਖਲ ਨਹੀਂ ਹੋਣ ਦਿੱਤਾ ਗਿਆ ਤੇ ਉਨ੍ਹਾਂ ਨੂੰ ਉਸੀ ਜਹਾਜ਼ ਵਿਚ ਵਾਪਸ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਸ਼ੁੱਕਰਵਾਰ ਦੀ ਰਾਤ ਨੂੰ ਟੂਟੀਕੋਰਿਨ ਦੇ ਤਟ ਤੋਂ ਵਾਪਸ ਚਲੇ ਗਏ ਹਨ।
-ਪੀਟੀਆਈ


Comments Off on ਮਾਲਦੀਵ ਵੱਲੋਂ ਸਾਬਕਾ ਉਪ ਰਾਸ਼ਟਰਪਤੀ ਅਦੀਬ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.