ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ

Posted On August - 20 - 2019

ਨਵੀਂ ਦਿੱਲੀ, 19 ਅਗਸਤ
ਦਿੱਲੀ ਦੀ ਅਦਾਲਤ ਨੇ 3600 ਕਰੋੜ ਰੁਪਏ ਦੇ ਅਗਸਤਾਵੈਸਟਲੈਂਡ ਚੌਪਰ ਘੁਟਾਲਾ ਮਾਮਲੇ ’ਚ ਗ੍ਰਿਫ਼ਤਾਰ ਕਥਿਤ ਦਲਾਲ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਅਰਜ਼ੀ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਤੇ ਸੀਬੀਆਈ ਨੂੰ ਜਵਾਬ ਦਾਖ਼ਲ ਕਰਨ ਲਈ ਦਿੱਤੇ ਨੋਟਿਸ ਦੀ ਮਿਆਦ ਵਧਾ ਦਿੱਤੀ ਹੈ। ਦੋਵਾਂ ਏਜੰਸੀਆਂ ਨੂੰ ਹੁਣ 28 ਅਗਸਤ ਤਕ ਜਵਾਬ ਦਾਖ਼ਲ ਕਰਨ ਲਈ ਆਖਿਆ ਗਿਆ ਹੈ। ਈਡੀ ਤੇ ਸੀਬੀਆਈ ਨੇ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਅੱਗੇ ਪੇਸ਼ ਹੁੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਘੁਟਾਲੇ ਨਾਲ ਸਬੰਧਤ ਇਤਾਲਵੀ ਕੋਰਟ ਦੇ ਹੁਕਮਾਂ ਦੀ ਅਨੁਵਾਦਿਤ ਕਾਪੀ ਦੀ ਉਡੀਕ ਹੈ, ਜਿਸ ਲਈ ਕੁਝ ਸਮਾਂ ਲੱਗ ਸਕਦਾ ਹੈ। ਉਧਰ ਮਿਸ਼ੇਲ ਨੇ ਜ਼ਮਾਨਤ ਅਰਜ਼ੀ ’ਚ ਦਾਅਵਾ ਕੀਤਾ ਹੈ ਕਿ ਉਸ ਕੋਲੋਂ ਪੁੱਛਗਿੱਛ ਕਰਨ ਦਾ ਕੰਮ ਪੂਰਾ ਹੋ ਚੁੱਕਾ ਹੈ, ਲਿਹਾਜ਼ਾ ਉਸ ਨੂੰ ਹਿਰਾਸਤ ’ਚ ਰੱਖੇ ਜਾਣ ਦੀ ਕੋਈ ਤੁੱਕ ਨਹੀਂ ਹੈ। ਬਰਤਾਨਵੀ ਨਾਗਰਿਕ ਮਿਸ਼ੇਲ ਨੂੰ ਪਿਛਲੇ ਸਾਲ ਦੁਬਈ ਵੱਲੋਂ ਭਾਰਤ ਸਪੁਰਦ ਕੀਤੇ ਜਾਣ ਮਗਰੋਂ ਸੀਬੀਆਈ ਨੇ 5 ਦਸੰਬਰ ਨੂੰ ਹਿਰਾਸਤ ਵਿੱਚ ਲਿਆ ਸੀ ਜਦੋਂਕਿ ਈਡੀ ਨੂੰ ਉਹਦਾ ਰਿਮਾਂਡ 22 ਦਸੰਬਰ ਨੂੰ ਮਿਲਿਆ।

-ਪੀਟੀਆਈ


Comments Off on ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.