ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਮੁਕਤਸਰ ਕੁੱਟਮਾਰ ਕਾਂਡ: ਰੂਪੋਸ਼ ਹੋਏ ਪਰਿਵਾਰ ਦੀ ਹਾਲਤ ਮਾੜੀ

Posted On August - 14 - 2019

ਪੀੜਤ ਪਰਿਵਾਰ ਦੇ ਘਰ ਛੱਡ ਕੇ ਜਾਣ ਸਮੇਂ ਦੀ ਤਸਵੀਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 13 ਅਗਸਤ
ਮੁਕਤਸਰ ’ਚ ਔਰਤ ਦੀ ਸ਼ਰ੍ਹੇਆਮ ਕੁੱਟਮਾਰ ਕਰਨ ਦੇ ਮਾਮਲੇ ’ਚ ਸ਼ਾਮਲ ਮੁਕਤਸਰ ਦੇ ਕੌਂਸਲਰ ਰਾਕੇਸ਼ ਚੌਧਰੀ ਤੇ ਉਸ ਦੇ ਰਿਸ਼ਤੇਦਾਰਾਂ ਦੀ ਦਹਿਸ਼ਤ ਕਰਕੇ ਆਪਣਾ ਘਰ ਬਾਰ ਛੱਡ ਕੇ ਗਿਆ ਪੀੜਤ ਪਰਿਵਾਰ ਰੂਪੋਸ਼ ਹੋ ਗਿਆ ਹੈ।
ਪੀੜਤ ਔਰਤ ਦੇ ਭਰਾ ਸੂਰਜ ਕੁਮਾਰ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਫੋਨ ’ਤੇ ਦੱਸਿਆ ਕਿ ਉਹ ਬੜੀ ਮਜਬੂਰੀ ਤੇ ਖ਼ੌਫ ਦੀ ਹਾਲਤ ’ਚ ਮੁਕਤਸਰ ਤੋਂ ਗਏ ਹਨ ਤੇ ਆਪਣੀ ਰਿਹਾਇਸ਼ ਬਾਰੇ ਵੀ ਕਿਸੇ ਨੂੰ ਵੀ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਰਾਕੇਸ਼ ਚੌਧਰੀ ਦੇ ਗੁਰਗੇ ਉਨ੍ਹਾਂ ਦਾ ਪਿੱਛਾ ਕਰਨਗੇ।
ਉਨ੍ਹਾਂ ਕਿਹਾ ਕਿ ਜੇਕਰ ਉਹ ਇਕ ਰਾਤ ਵੀ ਹੋਰ ਮੁਕਤਸਰ ’ਚ ਰਹਿੰਦੇ ਤਾਂ ਉਨ੍ਹਾਂ ਦਾ ਕੋਈ ਜਾਨੀ ਨੁਕਸਾਨ ਹੋ ਜਾਣਾ ਸੀ ਇਸ ਲਈ ਉਹ ਮੁਕਤਸਰ ਤੋਂ ਆਪਣੇ ਪਰਿਵਾਰ ਨੂੰ ਲੈ ਕੇ ਕਿਤੇ ਚਲੇ ਗਏ ਹਨ ਤੇ ਅਜੇ ਤੱਕ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਪਰਿਵਾਰ ਵਿੱਚ ਬਜ਼ੁਰਗ ਤੇ ਬਹੁਤ ਛੋਟੇ ਬੱਚੇ ਹਨ ਪਰ ਆਪਣੀ ਜਾਨ ਬਚਾਉਣ ਲਈ ਉਹ ਮਜਬੂਰ ਹਨ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਰਾਕੇਸ਼ ਚੌਧਰੀ ਤੇ ਉਸ ਦੇ ਇਸ਼ਾਰੇ ’ਤੇ ਤੰਗ ਕਰਨ ਵਾਲੇ ਪੁਲੀਸ ਵਾਲਿਆਂ ਦੀ ਸ਼ਿਕਾਇਤ ਕਰ ਚੁੱਕੇ ਹਨ। ਉਨ੍ਹਾਂ ਖ਼ਿਲਾਫ਼ ਝੂਠੀਆਂ ਵੀਡੀਓ ਵਾਇਰਲ ਕਰਨ ਵਾਲਿਆਂ ਖਿਲਾਫ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਗ਼ੈਰਹਾਜ਼ਰੀ ‘ਚ ਉਨ੍ਹਾਂ ਦੇ ਘਰ ਦੀ ਹਿਫਾਜ਼ਤ ਕੀਤੀ ਜਾਵੇ।

ਸੂਚਨਾ ਮਿਲਦੀ ਤਾਂ ਸੁਰੱਖਿਆ ਦੇ ਦਿੰਦੇ: ਐੱਸਐੱਸਪੀ

ਜ਼ਿਲ੍ਹਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੀੜਤ ਮਹਿਲਾ ਤੇ ਉਸ ਦੇ ਪਰਿਵਾਰ ਦੀ ਹਿਫਾਜ਼ਤ ਕਰਨਾ ਪੁਲੀਸ ਦਾ ਫਰਜ਼ ਹੈ ਕਿਉਂਕਿ ਉਹ ਪੁਲੀਸ ਦੇ ਗਵਾਹ ਹਨ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਪਰਿਵਾਰ ਪੁਲੀਸ ਨੂੰ ਆਪਣੀ ਤਕਲੀਫ ਦੀ ਜਾਣਕਾਰੀ ਦਿੰਦਾ ਤਾਂ ਪੁਲੀਸ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੰਦੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਰਾਕੇਸ਼ ਚੌਧਰੀ ਹੋਰਾਂ ਖ਼ਿਲਾਫ਼ ਚਲਾਨ ਅਦਾਲਤ ’ਚ ਪੇਸ਼ ਕਰ ਦਿੱਤਾ ਹੈ ਤੇ ਜਲਦੀ ਹੀ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।


Comments Off on ਮੁਕਤਸਰ ਕੁੱਟਮਾਰ ਕਾਂਡ: ਰੂਪੋਸ਼ ਹੋਏ ਪਰਿਵਾਰ ਦੀ ਹਾਲਤ ਮਾੜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.