ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ

Posted On August - 26 - 2019

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 25 ਅਗਸਤ
ਭਾਵੇਂ ਦੁਆਬੇ ਤੇ ਕੰਡੀ ਖੇਤਰ ਦੇ ਕਰੀਬ ਚਾਰ ਸੌ ਪਿੰਡ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਏ ਹੋਏ ਹਨ ਅਤੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਪਰ ਦੂਜੇ ਪਾਸੇ ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਜਲਘਰਾਂ ‘ਚ ਪਾਣੀ ਦੀ ਬੰਦੀ ਹੈ। ਧਰਤੀ ਹੇਠਲਾ ਪਾਣੀ ਪੀਣ ਦੇ ਯੋਗ ਨਹੀਂ। ਲੋਕ ਪਿਛਲੇ ਦੋ ਹਫਤਿਆਂ ਤੋਂ ਮੁੱਲ ਦਾ ਪਾਣੀ ਪੀ ਰਹੇ ਹਨ। ਨਹਿਰਾਂ, ਕੱਸੀਆਂ ਤੇ ਰਜਬਾਹੇ ਸੁੱਕੇ ਪਏ ਹਨ। ਲੋਕਾਂ ਦੀ ਮੰਗ ਹੈ ਕਿ ਜਲ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇ।
ਇਸ ਸਬੰਧੀ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿੱਚ ਪਾਣੀ ਦੀ ਸਪਲਾਈ ਦੋ ਦਿਨਾਂ ਵਿਚ ਬਹਾਲ ਹੋ ਜਾਵੇਗੀ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਹਰੀਕੇ ਤੋਂ ਉਪਰ ਪਾਣੀ ਦਰਿਆ ਦੇ ਕਿਨਾਰਿਆਂ ਤੋਂ ਬਾਹਰ ਆ ਕੇ ਨੁਕਸਾਨ ਕਰ ਰਿਹਾ ਸੀ। ਇਸ ਲਈ ਹਰੀਕੇ ਤੋਂ ਸਤਲੁਜ ਵਿਚ ਅੱਗੇ ਪਾਣੀ ਛੱਡ ਦਿੱਤਾ ਗਿਆਸ। ਹੋਰ 24 ਤੋਂ 36 ਘੰਟਿਆਂ ਵਿਚ ਸਤਲੁਜ ਦੇ ਹੜ੍ਹ ਨਿਯੰਤਰਨ ਵਿਚ ਹੋਣ ਤੋਂ ਬਾਅਦ ਹਰੀਕੇ ਤੋਂ ਨਿਕਲਦੀਆਂ ਨਹਿਰਾਂ ਜੋ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਸਿੰਜਾਈ ਲਈ ਪਾਣੀ ਭੇਜਦੀਆਂ ਹਨ, ਵਿੱਚ ਪਾਣੀ ਛੱਡ ਦਿੱਤਾ ਜਾਵੇਗਾ।

 


Comments Off on ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.