ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਮੁਹਾਲੀ-ਖਰੜ ਫਲਾਈਓਵਰ ਥੱਲੇ ਸੜਕ ਬਣਾਉਣ ਦਾ ਕੰਮ ਸ਼ੁਰੂ

Posted On August - 13 - 2019

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਅਗਸਤ

ਫਲਾਈਓਵਰ ਦੇ ਥੱਲੇ ਸੜਕ ਬਣਾਏ ਜਾਣ ਦਾ ਦ੍ਰਿਸ਼।

ਖ਼ਬਰ ਦਾ ਅਸਰ

ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਘੁਰਕੀ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਨਿਰਮਾਣ ਕੰਪਨੀ ਨੇ ਪਿੰਡ ਬਲੌਂਗੀ ਤੋਂ ਖਾਨਪੁਰ ਟੀ-ਪੁਆਇੰਟ ਤੱਕ ਬਣਾਏ ਜਾਣ ਵਾਲੇ ਫਲਾਈਓਵਰ ਦੇ ਥੱਲੇ ਰਾਹਗੀਰਾਂ ਦੀ ਸੁਵਿਧਾ ਲਈ ਦੋਵੇਂ ਪਾਸੇ ਮਜ਼ਬੂਤ ਤੇ ਚੌੜੀ ਸੜਕ ਬਣਾਉਣ ਦਾ ਕੰਮ ਅੱਜ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਬੀਤੀ 8 ਅਗਸਤ ਨੂੰ ਡੀਸੀ ਨੇ ਅਧਿਕਾਰੀਆਂ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਪ੍ਰਾਜੈਕਟ ਕ੍ਰਿਸ਼ਨਨ ਸਚਦੇਵਾ ਅਤੇ ਨਿਰਮਾਣ ਕੰਪਨੀ ਐਲ ਐਂਡ ਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕਰਦਿਆਂ 15 ਦਿਨਾਂ ਦੇ ਅੰਦਰ ਅੰਦਰ ਫਲਾਈਓਵਰ ਦੋਵੇਂ ਪਾਸੇ ਹੇਠਲੀ ਖਸਤਾ ਹਾਲਤ ਸੜਕ ਨੂੰ ਚੌੜੀ ਅਤੇ ਮਜ਼ਬੂਤ ਬਣਾਉਣ ਦੇ ਆਦੇਸ਼ ਦਿੱਤੇ ਸੀ ਤਾਂ ਜੋ ਰਾਹਗੀਰਾਂ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਸਬੰਧੀ ਡੀਸੀ ਨੇ ਮੁਹਾਲੀ ਦੇ ਐਸਡੀਐਮ ਜਗਦੀਸ਼ ਸਹਿਗਲ ਅਤੇ ਖਰੜ ਦੇ ਐਸਡੀਐਮ ਵਿਨੋਦ ਬਾਂਸਲ ਨੂੰ ਸਮੇਂ ਸਮੇਂ ਸਿਰ ਆਪੋ ਆਪਣੇ ਅਧਿਕਾਰਤ ਖੇਤਰ ਵਿੱਚ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਨ ਲਈ ਆਖਿਆ ਹੈ।
ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਜ਼ਮੀਨ ਐਕਵਾਇਰ ਕਰਨ ਅਤੇ ਮਕਾਨ ਅਤੇ ਦੁਕਾਨਾਂ ਤੋੜਨ ਸਬੰਧੀ ਕੋਈ ਮੁਆਵਜ਼ਾ ਦੇਣਾ ਬਣਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਦੇਖਿਆ ਸੀ ਕਿ ਇਸ ਸੜਕ ’ਤੇ ਬਹੁਤ ਜ਼ਿਆਦਾ ਖੱਡੇ ਹਨ ਅਤੇ ਰੋਜ਼ਾਨਾ ਲੰਮੇ ਲੰਮੇ ਜਾਮ ਲਗਦੇ ਹਨ ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 


Comments Off on ਮੁਹਾਲੀ-ਖਰੜ ਫਲਾਈਓਵਰ ਥੱਲੇ ਸੜਕ ਬਣਾਉਣ ਦਾ ਕੰਮ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.