ਹਰਿਆਣਾ ਚੋਣਾਂ: 117 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ !    ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    

ਮੁਹਾਲੀ ’ਚ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ

Posted On August - 20 - 2019

ਵਰਿੰਦਰ ਸਿੰਘ ਮੋਮੀ ਤੇ ਕੁਲਦੀਪ ਸਿੰਘ ਬੁੱਢੇਵਾਲ ਗੱਲਬਾਤ ਕਰਦੇ ਹੋਏ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 19 ਅਗਸਤ
ਪੇਂਡੂ ਜਲ ਘਰਾਂ ‘ਤੇ ਆਪਣੀਆਂ ਸੇਵਾਵਾਂ ਦੇਣ ਵਾਲੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਲਈ ਸੰਘਰਸ਼ਸ਼ੀਲ ਜਥੇਬੰਦੀ ‘ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ (ਰਜਿ.31) ਪੰਜਾਬ’ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐੱਚਓਡੀ ਮੁਹਾਲੀ ਵਿੱਚ 21 ਅਗਸਤ ਨੂੰ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇ ਵਾਲ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਵੱਖ ਵੱਖ ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਆਦਿ ਰਾਹੀ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਠੇਕਾ ਤੇ ਆਊਟ ਸੋਰਸਿੰਗ ਵਰਕਰਾਂ ਦੀਆਂ ਮੰਗਾਂ ਸਬੰਧੀ ਉਕਤ ਜਥੇਬੰਦੀ ਵੱਲੋਂ 21 ਅਗਸਤ 2019 ਨੂੰ ਸੂਬਾ ਪੱਧਰੀ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ ਪਰੰਤੂ ਵਰਕਰਾਂ ਦੀਆਂ ਮੰਗਾਂ ਸਬੰਧੀ ਐੱਚ.ਓ.ਡੀ. ਅਤੇ ਲੇਬਰ ਕਮਿਸ਼ਨਰ ਦਫ਼ਤਰ ਵਿੱਚ ਹੋਈਆਂ ਮੀਟਿੰਗਾਂ ਵਿਚ ਵਿਭਾਗੀ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ 30 ਅਗਸਤ ਨੂੰ ਲੇਬਰ ਕਮਿਸ਼ਨਰ ਦਫ਼ਤਰ ਮੁਹਾਲੀ ਵਿੱਚ ਹੋਣ ਵਾਲੀ ਮੀਟਿੰਗ ਤੱਕ ਵਿਭਾਗ ਵੱਲੋਂ ਮੰਗਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਕਰ ਦਿੱਤੀ ਜਾਵੇਗੀ।


Comments Off on ਮੁਹਾਲੀ ’ਚ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.